< ਗਿਣਤੀ 6 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהֹוָה אֶל־מֹשֶׁה לֵּאמֹֽר׃
2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
דַּבֵּר אֶל־בְּנֵי יִשְׂרָאֵל וְאָמַרְתָּ אֲלֵהֶם אִישׁ אֽוֹ־אִשָּׁה כִּי יַפְלִא לִנְדֹּר נֶדֶר נָזִיר לְהַזִּיר לַֽיהֹוָֽה׃
3 ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
מִיַּיִן וְשֵׁכָר יַזִּיר חֹמֶץ יַיִן וְחֹמֶץ שֵׁכָר לֹא יִשְׁתֶּה וְכׇל־מִשְׁרַת עֲנָבִים לֹא יִשְׁתֶּה וַעֲנָבִים לַחִים וִיבֵשִׁים לֹא יֹאכֵֽל׃
4 ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
כֹּל יְמֵי נִזְרוֹ מִכֹּל אֲשֶׁר יֵעָשֶׂה מִגֶּפֶן הַיַּיִן מֵחַרְצַנִּים וְעַד־זָג לֹא יֹאכֵֽל׃
5 ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
כׇּל־יְמֵי נֶדֶר נִזְרוֹ תַּעַר לֹא־יַעֲבֹר עַל־רֹאשׁוֹ עַד־מְלֹאת הַיָּמִם אֲשֶׁר־יַזִּיר לַיהֹוָה קָדֹשׁ יִהְיֶה גַּדֵּל פֶּרַע שְׂעַר רֹאשֽׁוֹ׃
6 ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ।
כׇּל־יְמֵי הַזִּירוֹ לַיהֹוָה עַל־נֶפֶשׁ מֵת לֹא יָבֹֽא׃
7 ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।
לְאָבִיו וּלְאִמּוֹ לְאָחִיו וּלְאַחֹתוֹ לֹא־יִטַּמָּא לָהֶם בְּמֹתָם כִּי נֵזֶר אֱלֹהָיו עַל־רֹאשֽׁוֹ׃
8 ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।
כֹּל יְמֵי נִזְרוֹ קָדֹשׁ הוּא לַֽיהֹוָֽה׃
9 ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
וְכִֽי־יָמוּת מֵת עָלָיו בְּפֶתַע פִּתְאֹם וְטִמֵּא רֹאשׁ נִזְרוֹ וְגִלַּח רֹאשׁוֹ בְּיוֹם טׇהֳרָתוֹ בַּיּוֹם הַשְּׁבִיעִי יְגַלְּחֶֽנּוּ׃
10 ੧੦ ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।
וּבַיּוֹם הַשְּׁמִינִי יָבִא שְׁתֵּי תֹרִים אוֹ שְׁנֵי בְּנֵי יוֹנָה אֶל־הַכֹּהֵן אֶל־פֶּתַח אֹהֶל מוֹעֵֽד׃
11 ੧੧ ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।
וְעָשָׂה הַכֹּהֵן אֶחָד לְחַטָּאת וְאֶחָד לְעֹלָה וְכִפֶּר עָלָיו מֵאֲשֶׁר חָטָא עַל־הַנָּפֶשׁ וְקִדַּשׁ אֶת־רֹאשׁוֹ בַּיּוֹם הַהֽוּא׃
12 ੧੨ ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
וְהִזִּיר לַֽיהֹוָה אֶת־יְמֵי נִזְרוֹ וְהֵבִיא כֶּבֶשׂ בֶּן־שְׁנָתוֹ לְאָשָׁם וְהַיָּמִים הָרִאשֹׁנִים יִפְּלוּ כִּי טָמֵא נִזְרֽוֹ׃
13 ੧੩ ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।
וְזֹאת תּוֹרַת הַנָּזִיר בְּיוֹם מְלֹאת יְמֵי נִזְרוֹ יָבִיא אֹתוֹ אֶל־פֶּתַח אֹהֶל מוֹעֵֽד׃
14 ੧੪ ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।
וְהִקְרִיב אֶת־קׇרְבָּנוֹ לַיהֹוָה כֶּבֶשׂ בֶּן־שְׁנָתוֹ תָמִים אֶחָד לְעֹלָה וְכַבְשָׂה אַחַת בַּת־שְׁנָתָהּ תְּמִימָה לְחַטָּאת וְאַֽיִל־אֶחָד תָּמִים לִשְׁלָמִֽים׃
15 ੧੫ ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
וְסַל מַצּוֹת סֹלֶת חַלֹּת בְּלוּלֹת בַּשֶּׁמֶן וּרְקִיקֵי מַצּוֹת מְשֻׁחִים בַּשָּׁמֶן וּמִנְחָתָם וְנִסְכֵּיהֶֽם׃
16 ੧੬ ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।
וְהִקְרִיב הַכֹּהֵן לִפְנֵי יְהֹוָה וְעָשָׂה אֶת־חַטָּאתוֹ וְאֶת־עֹלָתֽוֹ׃
17 ੧੭ ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।
וְאֶת־הָאַיִל יַעֲשֶׂה זֶבַח שְׁלָמִים לַֽיהֹוָה עַל סַל הַמַּצּוֹת וְעָשָׂה הַכֹּהֵן אֶת־מִנְחָתוֹ וְאֶת־נִסְכּֽוֹ׃
18 ੧੮ ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
וְגִלַּח הַנָּזִיר פֶּתַח אֹהֶל מוֹעֵד אֶת־רֹאשׁ נִזְרוֹ וְלָקַח אֶת־שְׂעַר רֹאשׁ נִזְרוֹ וְנָתַן עַל־הָאֵשׁ אֲשֶׁר־תַּחַת זֶבַח הַשְּׁלָמִֽים׃
19 ੧੯ ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
וְלָקַח הַכֹּהֵן אֶת־הַזְּרֹעַ בְּשֵׁלָה מִן־הָאַיִל וְֽחַלַּת מַצָּה אַחַת מִן־הַסַּל וּרְקִיק מַצָּה אֶחָד וְנָתַן עַל־כַּפֵּי הַנָּזִיר אַחַר הִֽתְגַּלְּחוֹ אֶת־נִזְרֽוֹ׃
20 ੨੦ ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
וְהֵנִיף אוֹתָם הַכֹּהֵן ׀ תְּנוּפָה לִפְנֵי יְהֹוָה קֹדֶשׁ הוּא לַכֹּהֵן עַל חֲזֵה הַתְּנוּפָה וְעַל שׁוֹק הַתְּרוּמָה וְאַחַר יִשְׁתֶּה הַנָּזִיר יָֽיִן׃
21 ੨੧ ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।
זֹאת תּוֹרַת הַנָּזִיר אֲשֶׁר יִדֹּר קׇרְבָּנוֹ לַֽיהֹוָה עַל־נִזְרוֹ מִלְּבַד אֲשֶׁר־תַּשִּׂיג יָדוֹ כְּפִי נִדְרוֹ אֲשֶׁר יִדֹּר כֵּן יַעֲשֶׂה עַל תּוֹרַת נִזְרֽוֹ׃
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהֹוָה אֶל־מֹשֶׁה לֵּאמֹֽר׃
23 ੨੩ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,
דַּבֵּר אֶֽל־אַהֲרֹן וְאֶל־בָּנָיו לֵאמֹר כֹּה תְבָרְכוּ אֶת־בְּנֵי יִשְׂרָאֵל אָמוֹר לָהֶֽם׃
24 ੨੪ “ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
יְבָרֶכְךָ יְהֹוָה וְיִשְׁמְרֶֽךָ׃
25 ੨੫ ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
יָאֵר יְהֹוָה ׀ פָּנָיו אֵלֶיךָ וִֽיחֻנֶּֽךָּ׃
26 ੨੬ ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
יִשָּׂא יְהֹוָה ׀ פָּנָיו אֵלֶיךָ וְיָשֵׂם לְךָ שָׁלֽוֹם׃
27 ੨੭ ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।
וְשָׂמוּ אֶת־שְׁמִי עַל־בְּנֵי יִשְׂרָאֵל וַאֲנִי אֲבָרְכֵֽם׃

< ਗਿਣਤੀ 6 >