< ਗਿਣਤੀ 7 >

1 ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।
موسی در روزی که بر پا سازی خیمهٔ عبادت را به پایان رسانید تمامی قسمتهای آن و نیز مذبح و لوازم آن را تدهین و تقدیس نمود.
2 ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
آنگاه رهبران اسرائیل، یعنی سران قبایل که ترتیب سرشماری را داده بودند، هدایای خود را آوردند.
3 ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।
ایشان شش ارابهٔ سر پوشیده (یک ارابه برای دو رهبر) که هر ارابه را دو گاو می‌کشیدند آورده، در برابر خیمهٔ عبادت به خداوند تقدیم کردند.
4 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
آنگاه خداوند به موسی فرمود:
5 ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।
«هدایای ایشان را قبول کن و از آنها برای کار خیمۀ ملاقات استفاده نما. آنها را به لاویان بده تا هر کس متناسب با خدمتش از آنها استفاده کند.»
6 ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ।
پس موسی، ارابه‌ها و گاوها را در اختیار لاویان گذاشت.
7 ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ।
دو ارابه و چهار گاو به طایفهٔ جرشون داد تا برای کار خود از آنها استفاده کنند
8 ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
و چهار ارابه و هشت گاو نیز به طایفهٔ مراری که تحت رهبری ایتامار پسر هارون بودند، داد تا برای کارشان از آنها استفاده کنند.
9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।
به قهاتیان گاو یا ارابه داده نشد، چون قرار بود ایشان سهم بار خود را از اسباب مقدّس خیمهٔ عبادت، روی دوش حمل کنند.
10 ੧੦ ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।
رهبران در روزی که مذبح تدهین شد هدایایی نیز برای تبرک آن تقدیم کردند و آنها را جلوی مذبح گذاشتند.
11 ੧੧ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।
خداوند به موسی فرمود: «هر روز یکی از رهبران، هدیهٔ خود را جهت تبرک مذبح تقدیم کند.»
12 ੧੨ ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।
پس رهبران، هدایای خود را به ترتیب زیر تقدیم نمودند: روز از قبیله اسم رهبر اول یهودا نحشون پسر عمیناداب دوم یساکار نتنائیل پسر صوغر سوم زبولون الیاب پسر حیلون چهارم رئوبین الیصور پسر شدی‌ئور پنجم شمعون شلومی‌ئیل پسر صوریشدای ششم جاد الیاساف پسر دعوئیل هفتم افرایم الیشمع پسر عمیهود هشتم منسی جملی‌ئیل پسر فدهصور نهم بنیامین ابیدان پسر جدعونی دهم دان اخیعزر پسر عمیشدای یازدهم اشیر فجعی‌ئیل پسر عکران دوازدهم نفتالی اخیرع پسر عینان هدایای تقدیمی هر یک از رهبران که کاملاً مشابه یکدیگر بود عبارت بودند از: یک سینی نقره‌ای به وزن ۱٫۵ کیلوگرم با یک کاسهٔ نقره‌ای به وزن هشتصد گرم (برحسب مثقال عبادتگاه)، که هر دو پر از آرد مرغوب مخلوط با روغن برای هدیهٔ آردی بودند؛ یک ظرف طلایی به وزن ۱۱۰ گرم پر از بخور خوشبو؛ یک گوسالۀ نر، یک قوچ و یک برهٔ نر یک ساله برای قربانی سوختنی؛ یک بز نر برای قربانی گناه؛ دو گاو نر، پنج قوچ، پنج بز نر و پنج برهٔ نر یک ساله برای قربانی سلامتی.
13 ੧੩ ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
14 ੧੪ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
15 ੧੫ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
16 ੧੬ ਇੱਕ ਬੱਕਰੇ ਦਾ ਬੱਚਾ ਪਾਪ ਬਲੀ ਲਈ।
17 ੧੭ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।
18 ੧੮ ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ।
19 ੧੯ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
20 ੨੦ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
21 ੨੧ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
22 ੨੨ ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
23 ੨੩ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।
24 ੨੪ ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ।
25 ੨੫ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
26 ੨੬ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
27 ੨੭ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
28 ੨੮ ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
29 ੨੯ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।
30 ੩੦ ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ।
31 ੩੧ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
32 ੩੨ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
33 ੩੩ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
34 ੩੪ ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
35 ੩੫ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
36 ੩੬ ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ।
37 ੩੭ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
38 ੩੮ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
39 ੩੯ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
40 ੪੦ ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
41 ੪੧ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।
42 ੪੨ ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ।
43 ੪੩ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
44 ੪੪ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
45 ੪੫ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
46 ੪੬ ਇੱਕ ਲੇਲਾ ਪਾਪ ਬਲੀ ਲਈ।
47 ੪੭ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
48 ੪੮ ਸੱਤਵੇਂ ਦਿਨ ਇਫ਼ਰਾਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ।
49 ੪੯ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
50 ੫੦ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
51 ੫੧ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
52 ੫੨ ਇੱਕ ਪੱਠਾ ਪਾਪ ਬਲੀ ਲਈ।
53 ੫੩ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।
54 ੫੪ ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ।
55 ੫੫ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
56 ੫੬ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
57 ੫੭ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
58 ੫੮ ਇੱਕ ਪੱਠਾ ਪਾਪ ਬਲੀ ਲਈ।
59 ੫੯ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।
60 ੬੦ ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ।
61 ੬੧ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
62 ੬੨ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
63 ੬੩ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
64 ੬੪ ਇੱਕ ਪੱਠਾ ਪਾਪ ਬਲੀ ਲਈ।
65 ੬੫ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।
66 ੬੬ ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ।
67 ੬੭ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
68 ੬੮ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
69 ੬੯ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
70 ੭੦ ਇੱਕ ਪੱਠਾ ਪਾਪ ਬਲੀ ਲਈ।
71 ੭੧ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।
72 ੭੨ ਗਿਆਰਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ।
73 ੭੩ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
74 ੭੪ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
75 ੭੫ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
76 ੭੬ ਇੱਕ ਪੱਠਾ ਪਾਪ ਬਲੀ ਲਈ।
77 ੭੭ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।
78 ੭੮ ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ।
79 ੭੯ ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
80 ੮੦ ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
81 ੮੧ ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
82 ੮੨ ਬੱਕਰਾ ਪਾਪ ਬਲੀ ਲਈ।
83 ੮੩ ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।
84 ੮੪ ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।
بنابراین، در روزی که مذبح تدهین شد آن را به‌وسیلۀ هدایایی که سران قبایل اسرائیل آورده بودند تبرک کردند. این هدایا عبارت بودند از: دوازده سینی نقره‌ای هر کدام به وزن تقریبی ۱٫۵ کیلوگرم؛ دوازده کاسهٔ نقره‌ای، هر کدام به وزن تقریبی ۸۰۰ گرم برحسب مثقال عبادتگاه (پس وزن تمام نقرهٔ اهدایی حدود ۲۸ کیلوگرم بود)؛ دوازده ظرف طلایی، هر یک به وزن تقریبی ۱۱۰ گرم که وزن کل آنها حدود ۱٫۳ کیلوگرم بود؛ دوازده گاو نر، دوازده قوچ، دوازده بز نر یک ساله (با هدایای آردی همراه آنها) برای قربانی سوختنی، دوازده بز نر برای قربانی گناه؛ بیست و چهار گاو نر جوان، شصت قوچ، شصت بز نر و شصت برهٔ نر یک ساله برای قربانی سلامتی.
85 ੮੫ ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
86 ੮੬ ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
87 ੮੭ ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
88 ੮੮ ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
89 ੮੯ ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।
وقتی که موسی وارد خیمهٔ ملاقات شد تا با خدا گفتگو کند، از بالای تخت رحمت که روی صندوق عهد قرار داشت یعنی از میان دو کروبی، صدای خدا را که با او سخن می‌گفت شنید.

< ਗਿਣਤੀ 7 >