< ਗਿਣਤੀ 9 >

1 ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,
以色列人出埃及地以后,第二年正月,耶和华在西奈的旷野吩咐摩西说:
2 ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
“以色列人应当在所定的日期守逾越节,
3 ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।
就是本月十四日黄昏的时候,你们要在所定的日期守这节,要按这节的律例典章而守。”
4 ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।
于是摩西吩咐以色列人守逾越节。
5 ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
他们就在西奈的旷野,正月十四日黄昏的时候,守逾越节。凡耶和华所吩咐摩西的,以色列人都照样行了。
6 ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,
有几个人因死尸而不洁净,不能在那日守逾越节。当日他们到摩西、亚伦面前,
7 ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?
说:“我们虽因死尸而不洁净,为何被阻止、不得同以色列人在所定的日期献耶和华的供物呢?”
8 ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ।
摩西对他们说:“你们暂且等候,我可以去听耶和华指着你们是怎样吩咐的。”
9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
耶和华对摩西说:
10 ੧੦ ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।
“你晓谕以色列人说:你们和你们后代中,若有人因死尸而不洁净,或在远方行路,还要向耶和华守逾越节。
11 ੧੧ ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।
他们要在二月十四日黄昏的时候,守逾越节。要用无酵饼与苦菜,和逾越节的羊羔同吃。
12 ੧੨ ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।
一点不可留到早晨;羊羔的骨头一根也不可折断。他们要照逾越节的一切律例而守。
13 ੧੩ ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।
那洁净而不行路的人若推辞不守逾越节,那人要从民中剪除;因为他在所定的日期不献耶和华的供物,应该担当他的罪。
14 ੧੪ ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।
若有外人寄居在你们中间,愿意向耶和华守逾越节,他要照逾越节的律例典章行,不管是寄居的是本地人,同归一例。”
15 ੧੫ ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।
立起帐幕的那日,有云彩遮盖帐幕,就是法柜的帐幕;从晚上到早晨,云彩在其上,形状如火。
16 ੧੬ ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
常是这样,云彩遮盖帐幕,夜间形状如火。
17 ੧੭ ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।
云彩几时从帐幕收上去,以色列人就几时起行;云彩在哪里停住,以色列人就在那里安营。
18 ੧੮ ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।
以色列人遵耶和华的吩咐起行,也遵耶和华的吩咐安营。云彩在帐幕上停住几时,他们就住营几时。
19 ੧੯ ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।
云彩在帐幕上停留许多日子,以色列人就守耶和华所吩咐的不起行。
20 ੨੦ ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।
有时云彩在帐幕上几天,他们就照耶和华的吩咐住营,也照耶和华的吩咐起行。
21 ੨੧ ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ।
有时从晚上到早晨,有这云彩在帐幕上;早晨云彩收上去,他们就起行。有时昼夜云彩停在帐幕上,收上去的时候,他们就起行。
22 ੨੨ ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।
云彩停留在帐幕上,无论是两天,是一月,是一年,以色列人就住营不起行;但云彩收上去,他们就起行。
23 ੨੩ ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।
他们遵耶和华的吩咐安营,也遵耶和华的吩咐起行。他们守耶和华所吩咐的,都是凭耶和华吩咐摩西的。

< ਗਿਣਤੀ 9 >