< ਗਿਣਤੀ 9 >
1 ੧ ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,
Mluvil pak Hospodin k Mojžíšovi na poušti Sinai, léta druhého po vyjití z země Egyptské, měsíce prvního, řka:
2 ੨ ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
Slaviti budou synové Izraelští velikunoc v čas svůj vyměřený.
3 ੩ ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।
Ètrnáctého dne měsíce toho u večer budete ji slaviti jistým časem svým, vedlé všech ustanovení jejích, a podlé všech řádů jejích slaviti ji budete.
4 ੪ ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।
I mluvil Mojžíš k synům Izraelským, aby slavili Fáze.
5 ੫ ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
Tedy slavili Fáze v měsíci prvním, čtrnáctého dne u večer na poušti Sinai; vedlé všeho toho, což přikázal Hospodin Mojžíšovi, tak učinili synové Izraelští.
6 ੬ ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,
I byli někteří muži, ješto se poškvrnili při mrtvém, kteříž nemohli slaviti Fáze toho dne. I přistoupili před Mojžíše a Arona v ten den,
7 ੭ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?
A promluvili muži ti k němu: My jsme se poškvrnili nad mrtvým. Nebude-liž nám zbráněno obětovati oběti Hospodinu v jistý čas spolu s syny Izraelskými?
8 ੮ ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ।
I řekl jim Mojžíš: Počekejte, až uslyším, co vám učiniti rozkáže Hospodin.
9 ੯ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
Mluvil pak Hospodin k Mojžíšovi, řka:
10 ੧੦ ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।
Mluv k synům Izraelským a rci: Kdož by koli byl poškvrněný nad mrtvým, aneb byl by na cestě daleké, buď z vás aneb z potomků vašich, budeť slaviti Fáze Hospodinu.
11 ੧੧ ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।
Měsíce druhého, čtrnáctého dne u večer slaviti budou je, s chleby nekvašenými, a s řeřichami jísti je budou.
12 ੧੨ ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।
Nezanechajíť ho nic až do jitra, a kosti v něm nezlámí; vedlé všelikého ustanovení Fáze budou je slaviti.
13 ੧੩ ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।
Ale člověk ten, kterýž by byl čistý, a nebyl na cestě, a však by zanedbal slaviti Fáze, vyhlazena bude duše ta z lidu svého; nebo oběti Hospodinu neobětoval v jistý čas její; hřích svůj ponese člověk ten.
14 ੧੪ ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।
Jestliže by s vámi bydlil příchozí, a slavil by Fáze Hospodinu, vedlé ustanovení Fáze, a vedlé řádu jeho bude je slaviti. Ustanovení jednostejné bude vám, tak příchozímu, jako obyvateli v zemi.
15 ੧੫ ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।
Toho pak dne, v kterémž vyzdvižen jest příbytek, přikryl oblak příbytek, a stál nad stánkem svědectví; u večer pak bývalo nad příbytkem na pohledění jako oheň až do jitra.
16 ੧੬ ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
Tak bývalo ustavičně, oblak přikrýval jej ve dne, záře pak ohnivá v noci.
17 ੧੭ ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।
A když se zdvihl oblak od stánku, hned také hýbali se synové Izraelští; a na kterém místě pozůstal oblak, tu také kladli se synové Izraelští.
18 ੧੮ ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।
K rozkazu Hospodinovu hýbali se synové Izraelští, a k rozkazu Hospodinovu kladli se; po všecky dny, dokudž zůstával oblak nad příbytkem, i oni leželi.
19 ੧੯ ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।
Když pak trval oblak nad příbytkem po mnohé dny, tedy drželi synové Izraelští stráž Hospodinovu, a netáhli odtud.
20 ੨੦ ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।
A když oblak byl nad příbytkem po nemnohé dny, k rozkazu Hospodinovu kladli se, a k rozkazu Hospodinovu hýbali se.
21 ੨੧ ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ।
Kdyžkoli byl oblak od večera až do jitra, a v jitře se vznesl, hned i oni šli; buď že trval přes den a noc, (jakž kdy vznášel se oblak, tak oni táhli, )
22 ੨੨ ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।
Buď že za dva dni, aneb za měsíc, aneb za rok prodléval oblak nad příbytkem, zůstávaje nad ním, synové Izraelští také leželi, a nehnuli se; když pak on vznášel se, též i oni táhli.
23 ੨੩ ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।
K rozkazu Hospodinovu kladli se, a k rozkazu Hospodinovu hýbali se, stráž Hospodinovu držíce podlé rozkazu jeho skrze Mojžíše.