< ਗਿਣਤੀ 1 >
1 ੧ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ
エジプトの國を出たる次の年の二月の一日にヱホバ、シナイの野に於て集會の幕屋の中にてモーセに告て言たまはく
2 ੨ ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।
汝等イスラエルの子孫の全會衆の惣數をその宗族に依り其父祖の家に循ひて核べその諸の男丁の名の數と頭數とを得よ
3 ੩ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
すなはちイスラエルの中凡て二十歳以上にして戰爭にいづるに勝る者を汝とアロンその軍旅にしたがひて數ふべし
4 ੪ ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।
また諸の支派おのおのその父祖の家の長たる者一人を出して汝等とともならしむべし
5 ੫ ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
汝らとともに立べき人々の名は是なり即ちルベンよりはシデウルの子エリヅル
6 ੬ ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।
シメオンよりはツリシヤダイの子シルミエル
7 ੭ ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ।
ユダよりはアミナダブの子ナシヨン
8 ੮ ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ।
イツサカルよりはツアルの子ネタニエル
9 ੯ ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ।
ゼブルンよりはヘロンの子エリアブ
10 ੧੦ ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।
ヨセフの子等の中にてはエフライムよりはアミホデの子エリシヤマ、マナセよりはバダヅルの子ガマリエル
11 ੧੧ ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ।
ベニヤミンよりはギデオニの子アビダン
12 ੧੨ ਦਾਨ ਲਈ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ।
ダンよりはアミシヤダイの子アヒエゼル
13 ੧੩ ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ।
アセルよりはオクランの子バギエル
14 ੧੪ ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼।
ガドよりはデウエルの子エリアサフ
15 ੧੫ ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ।
ナフタリよりはエナンの子アヒラ
16 ੧੬ ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ । ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।
是等は會衆の中より選み出されし者にてその父祖の支派の牧伯またイスラエルの千人の長なり
17 ੧੭ ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,
かくてモーセとアロンここに名を擧たる人々を率領て
18 ੧੮ ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
二月の一日に會衆をことごとく集めければ彼等その宗族に循ひその父祖の家にしたがひその名の數にしたがひて自分の出生を述たりかく二十歳以上の者ことごとく核へらる
19 ੧੯ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
ヱホバの命じたまひしごとくモーセ、シナイの野にて彼等を核數たり
20 ੨੦ ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
すなはちイスラエルの長子ルベンの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるに其名の數に依りその頭數によれば
21 ੨੧ ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ।
ルベンの支派の中にその核數られし者四萬六千五百人ありき
22 ੨੨ ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
またシメオンの子等より生れたる者等をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數に依りその頭數に依ば
23 ੨੩ ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ।
シメオンの支派の中にその核數られし者五萬九千三百人ありき
24 ੨੪ ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
またガドの子等より生れたる者をその宗族に依りその父祖の家にしたがひて核べ二十歳以上にして戰爭に出るに勝る男丁を數へたるにその名の數に依れば
25 ੨੫ ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
ガドの支派の中にその核數られし者四萬五千六百五十人ありき
26 ੨੬ ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ।
ユダの子等より生れたる者をその宗族に依りその父祖の家に循ひて核べ二十歳以上にして戰爭にいづるに勝る男丁を數へたるにその名の數に依れば
27 ੨੭ ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ।
ユダの支派の中にその核數られし者七萬四千六百人ありき
28 ੨੮ ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
イツサカルの子等より生れたる者をその宗族に依りその父祖の家にしたがひて核べ二十歳以上にして戰爭に出るに勝る男丁を數へたるにその名の數に依ば
29 ੨੯ ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ।
イツサカルの支派の中にその核數られし者五萬四千四百人ありき
30 ੩੦ ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ゼブルンの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數によれば
31 ੩੧ ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ।
ゼブルンの支派の中に其核數られし者五萬七千四百人ありき
32 ੩੨ ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ヨセフの子等の中エフライムの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數に依ば
33 ੩੩ ਅਤੇ ਇਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ।
エフライムの支派の中にその核數られし者四萬五百人ありき
34 ੩੪ ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
又マナセの子等より生れたる者をその宗族に依りその父祖の家に循ひて核べ二十歳以上にして戰爭にいづるに勝る男丁を數へたるにその名の數に依ば
35 ੩੫ ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ।
マナセの支派の中にその核數られし者三萬二千二百人ありき
36 ੩੬ ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ベニヤミンの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數によれば
37 ੩੭ ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ।
ベニヤミンの支派の中にその數へられし者三萬五千四百人ありき
38 ੩੮ ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ダンの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數によれば
39 ੩੯ ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ।
ダンの支派の中にその核數られし者六萬二千七百人ありき
40 ੪੦ ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
アセルの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數によれば
41 ੪੧ ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ।
アセルの支派の中にその核數られし者四萬一千五百人ありき
42 ੪੨ ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ナフタリの子等より生れたる者をその宗族によりその父祖の家にしたがひて核べ二十歳以上にして戰爭にいづるに勝る男丁を數へたるにその名の數によれば
43 ੪੩ ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ।
ナフタリの支派の中にその數へられし者五萬三千四百人ありき
44 ੪੪ ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।
是すなはちその核數られし者にしてモーセとアロンとイスラエルの牧伯等の數ふる所是のごとしその牧伯等は十二人にして各々その父祖の家のために出たるなり
45 ੪੫ ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।
斯イスラエルの子孫をその父祖の家にしたがひて核べ二十歳以上にして戰爭にいづるに勝る男丁をイスラルの中に數へたるに
46 ੪੬ ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।
其核數られし者都合六十萬三千五百五十人ありき
47 ੪੭ ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।
但しレビの支派の人はその父祖にしたがひて核數らるること無りき
48 ੪੮ ਯਹੋਵਾਹ ਨੇ ਮੂਸਾ ਨੂੰ ਆਖਿਆ
即ちヱホバ、モーセに告て言たまひけらく
49 ੪੯ ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।
惟レビの支派のみは汝これを核數べからずまたその總數をイスラエルの子孫とともに計ふべからざるなり
50 ੫੦ ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
なんぢレビ人をして律法の幕屋とその諸の器具と其に屬する諸の物を管理らしむべし彼等はその幕屋とその諸の器具を運搬ぶことを爲しまたこれが役事を爲し幕屋の四圍にその營を張べし
51 ੫੧ ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
幕屋を移す時はレビ人これを折卸し幕屋を立る時はレビ人これを組たつべし外人のこれに近く者は殺さるべし
52 ੫੨ ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
イスラエルの子孫はその軍旅に循ひて各々自己の營にその天幕を張り各人その隊の纛の下に天幕を張べし
53 ੫੩ ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
然どレビ人は律法の幕屋の四圍に營を張べし是イスラエルの子孫の全會衆の上に震怒のおよぶことなからん爲なりレビ人は律法の幕屋をあづかり守るべし
54 ੫੪ ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ।
是においてイスラエルの子孫ヱホバのモーセに命じたまひしごとくに凡て爲し斯おこなへり