< ਫਿਲਿੱਪੀਆਂ ਨੂੰ 1 >

1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।
PABLO y Timotéo, siervos de Jesu-Cristo, á todos los santos en Cristo Jesus, que están en Filipos, con los obispos y diáconos:
2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
Gracia [sea] á vosotros, y paz de Dios nuestro Padre, y del Señor Jesu-Cristo.
3 ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Doy gracias á mi Dios en toda memoria de vosotros,
4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ।
Siempre en todas mis oraciones haciendo oracion por todos vosotros con gozo,
5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ।
Por vuestra comunion en el Evangelio, desde el primer dia hasta ahora;
6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
Estando confiado de esto, que el que comenzó en vosotros la buena obra, la perfeccionará hasta el dia de Jesu-Cristo;
7 ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।
Como me es justo sentir esto de todos vosotros, por cuanto os tengo en el corazon; y en mis prisiones^, y en la defensa, y confirmacion del Evangelio, sois todos vosotros compañeros de mi gracia.
8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।
Porque Dios me es testigo de como os amo á todos vosotros en las entrañas de Jesu-Cristo.
9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।
Y esto ruego, que vuestro amor abunde aun más y más en ciencia, y en todo conocimiento,
10 ੧੦ ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
Para que discernais lo mejor; que seais sinceros y sin ofensa para el dia de Cristo;
11 ੧੧ ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
Llenos de frutos de justicia, que son por Jesu-Cristo, á gloria y loor de Dios.
12 ੧੨ ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।
Y quiero, hermanos, que sepais que las cosas que me [han sucedido, ] han redundado más en provecho del Evangelio;
13 ੧੩ ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।
De manera que mis prisiones han sido célebres en Cristo en todo el Pretorio, y á todos los demás.
14 ੧੪ ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।
Y muchos de los hermanos en el Señor, tomando animo con mis prisiones, se atreven mucho mas á hablar la palabra sin temor.
15 ੧੫ ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।
Y algunos á la verdad, predican á Cristo por envidia y porfía; mas algunos tambien por buena voluntad.
16 ੧੬ ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ।
Los unos anuncian á Cristo por contencion, no sinceramente, pensando añadir afliccion á mis prisiones:
17 ੧੭ ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।
Pero los otros por amor, sabiendo que soy puesto [en ellas] por la defensa del Evangelio.
18 ੧੮ ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।
¿Qué pues? [Que] no obstante, en todas maneras, ó por pretexto ó por verdad, es anunciado Cristo; y en esto me huelgo, y aun me holgaré.
19 ੧੯ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।
Porque sé que esto se me tornará á salud por vuestra oracion, y por la suministracion del Espíritu de Jesu-Cristo;
20 ੨੦ ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
Conforme á mi mira y esperanza que en nada seré confundido; ántes bien con toda confianza, como siempre, ahora tambien será engrandecido Cristo en mi cuerpo, ó por vida, ó por muerte.
21 ੨੧ ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
Porque para mí el vivir [es] Cristo, y el morir [es] ganancia.
22 ੨੨ ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।
Mas si el vivir en la carne, esto me [será para] fruto de la obra, no sé entónces qué escoger;
23 ੨੩ ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
Porque de ambas cosas estoy puesto en estrecho, teniendo deseo de ser desatado, y estar con Cristo; lo cual [es] mucho mejor:
24 ੨੪ ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ।
Empero quedar en la carne es más necesario por causa de vosotros.
25 ੨੫ ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।
Y confiado en esto sé que quedaré, que aun permaneceré con todos vosotros, para provecho vuestro, y gozo de la fé;
26 ੨੬ ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।
Para que crezca vuestra gloria de mí en Cristo Jesus por mi venida otra vez á vosotros.
27 ੨੭ ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
Solamente que converseis como es digno del Evangelio de Cristo; para que, ó sea que vaya á veros, ó que esté ausente, oiga de vosotros que estais firmes en un mismo espíritu, unánimes combatiendo juntamente por la fé del Evangelio,
28 ੨੮ ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ । ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।
Y en nada intimidados de los que se oponen: que á ellos ciertamente es indicio de perdicion, mas á vosotros de salud, y esto de Dios.
29 ੨੯ ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
Porque á vosotros es concedido por Cristo, no solo que creais en él, sino tambien que padezcais por él;
30 ੩੦ ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।
Teniendo el mismo conflicto que habeis visto en mí, y ahora oís [estar] en mí.

< ਫਿਲਿੱਪੀਆਂ ਨੂੰ 1 >