< ਫਿਲਿੱਪੀਆਂ ਨੂੰ 2 >
1 ੧ ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
If therefore there is any exhortation in Christ, if any consolation of love, if any fellowship of the Spirit, if any tender mercies and compassion,
2 ੨ ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
make my joy full by being like-minded, having the same love, being of one accord, of one mind;
3 ੩ ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
doing nothing through rivalry or through conceit, but in humility, each counting others better than himself;
4 ੪ ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
each of you not just looking to his own things, but each of you also to the things of others.
5 ੫ ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
Have this in your mind, which was also in Christ Jesus,
6 ੬ ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
who, existing in the form of God, did not consider equality with God a thing to be grasped,
7 ੭ ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
but emptied himself, taking the form of a servant, being made in the likeness of men.
8 ੮ ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
And being found in human form, he humbled himself, becoming obedient to the point of death, yes, the death of the cross.
9 ੯ ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
Therefore God also highly exalted him, and gave to him the name which is above every name,
10 ੧੦ ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।
that at the name of Jesus every knee should bow, of those in heaven, those on earth, and those under the earth,
11 ੧੧ ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
and that every tongue should confess that Jesus Christ is Lord, to the glory of God the Father.
12 ੧੨ ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।
So then, my beloved, even as you have always obeyed, not only in my presence, but now much more in my absence, work out your own salvation with fear and trembling.
13 ੧੩ ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
For it is God who works in you both to will and to work for his good pleasure.
14 ੧੪ ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।
Do all things without complaining and arguing,
15 ੧੫ ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
that you may become blameless and harmless, children of God without defect in the middle of a crooked and perverse generation, among whom you are seen as lights in the world,
16 ੧੬ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
holding up the word of life, that I may have something to boast in the day of Christ that I did not run in vain nor labor in vain.
17 ੧੭ ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।
Yes, and if I am poured out on the sacrifice and service of your faith, I am glad and rejoice with you all.
18 ੧੮ ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ ।
In the same way, you also should be glad and rejoice with me.
19 ੧੯ ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।
But I hope in the Lord Jesus to send Timothy to you soon, that I also may be cheered up when I know how you are doing.
20 ੨੦ ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।
For I have no one else like-minded, who will truly care about you.
21 ੨੧ ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।
For they all seek their own, not the things of Jesus Christ.
22 ੨੨ ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।
But you know that he has proved himself. As a child serves a father, so he served with me in furtherance of the Good News.
23 ੨੩ ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।
Therefore I hope to send him at once, as soon as I see how it will go with me.
24 ੨੪ ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।
But I trust in the Lord that I myself also will come shortly.
25 ੨੫ ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।
But I thought it necessary to send to you Epaphroditus, my brother, fellow worker, fellow soldier, and your apostle and servant of my need,
26 ੨੬ ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
since he longed for you all, and was very troubled because you had heard that he was sick.
27 ੨੭ ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।
For indeed he was sick nearly to death, but God had mercy on him, and not on him only, but on me also, that I might not have sorrow on sorrow.
28 ੨੮ ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।
I have sent him therefore the more diligently, that when you see him again, you may rejoice, and that I may be the less sorrowful.
29 ੨੯ ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।
Receive him therefore in the Lord with all joy, and hold such people in honor,
30 ੩੦ ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।
because for the work of Christ he came near to death, risking his life to supply that which was lacking in your service toward me.