< ਫਿਲਿੱਪੀਆਂ ਨੂੰ 4 >
1 ੧ ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
Stoga, braćo moja ljubljena i željkovana, radosti moja i vijenče moj, tako - čvrsto stojte u Gospodinu.
2 ੨ ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
Evodiju zaklinjem, i Sintihu zaklinjem da budu složne u Gospodinu.
3 ੩ ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
Da, molim i tebe, čestiti druže, pomaži im jer su se one u evanđelju borile zajedno sa mnom, i s Klementom i ostalim mojim suradnicima, kojih su imena u knjizi Života.
4 ੪ ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
Radujte se u Gospodinu uvijek! Ponavljam: radujte se!
5 ੫ ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
Blagost vaša neka je znana svim ljudima! Gospodin je blizu!
6 ੬ ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
Ne budite zabrinuti ni za što, nego u svemu - molitvom i prošnjom, sa zahvaljivanjem - očitujte svoje molbe Bogu.
7 ੭ ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
I mir Božji koji je iznad svakog razuma čuvat će srca vaša i vaše misli u Kristu Isusu.
8 ੮ ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
Uostalom, braćo, što je god istinito, što god časno, što god pravedno, što god čisto, što god ljubazno, što god hvalevrijedno; je li što krepost, je li što pohvala - to nek vam je na srcu!
9 ੯ ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
Što ste naučili, i primili, i čuli, i vidjeli na meni - to činite i Bog mira bit će s vama!
10 ੧੦ ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
Uvelike se obradovah u Gospodinu što ste napokon procvali te mislite na me; mislili ste i prije, ali niste imali prigode.
11 ੧੧ ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
Govorim to ne zbog oskudice, ta naučen sam u svakoj prigodi biti zadovoljan.
12 ੧੨ ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
Znam i oskudijevati, znam i obilovati! Na sve sam i na svašta navikao: i sit biti i gladovati, i obilovati i oskudijevati.
13 ੧੩ ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
Sve mogu u Onome koji me jača!
14 ੧੪ ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
Ipak, lijepo je od vas što sa mnom podijeliste moju nevolju.
15 ੧੫ ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
A i vi, Filipljani, znate: u početku evanđelja, kad otputovah iz Makedonije, nijedna mi se Crkva nije pridružila u pogledu izdataka i primitaka, doli vi jedini.
16 ੧੬ ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
Čak ste mi i u Solun i jednom, i dvaput, za potrebe poslali.
17 ੧੭ ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
Ne, ne tražim dara; tražim samo plod izobilan u vašu korist.
18 ੧੮ ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
Imam svega i u izobilju; namiren sam otkad po Epafroditu primih ono od vas, miris ugodan, žrtvu milu, ugodnu Bogu.
19 ੧੯ ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
A Bog moj ispunit će svaku vašu potrebu po bogatstvu svome, veličanstveno, u Kristu Isusu.
20 ੨੦ ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
Bogu pak, Ocu našemu, slava u vijeke vjekova! Amen. (aiōn )
21 ੨੧ ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
Pozdravite svakoga svetog u Kristu Isusu. Pozdravljaju vas braća koja su sa mnom.
22 ੨੨ ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
Pozdravljaju vas svi sveti, ponajpače oni iz careva dvora.
23 ੨੩ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।
Milost Gospodina Isusa Krista s duhom vašim!