< ਫਿਲਿੱਪੀਆਂ ਨੂੰ 4 >

1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
हे मदीयानन्दमुकुटस्वरूपाः प्रियतमा अभीष्टतमा भ्रातरः, हे मम स्नेहपात्राः, यूयम् इत्थं पभौ स्थिरास्तिष्ठत।
2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
हे इवदिये हे सुन्तुखि युवां प्रभौ एकभावे भवतम् एतद् अहं प्रार्थये।
3 ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
हे मम सत्य सहकारिन् त्वामपि विनीय वदामि एतयोरुपकारस्त्वया क्रियतां यतस्ते क्लीमिनादिभिः सहकारिभिः सार्द्धं सुसंवादप्रचारणाय मम साहाय्यार्थं परिश्रमम् अकुर्व्वतां तेषां सर्व्वेषां नामानि च जीवनपुस्तके लिखितानि विद्यन्ते।
4 ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
यूयं प्रभौ सर्व्वदानन्दत। पुन र्वदामि यूयम् आनन्दत।
5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
युष्माकं विनीतत्वं सर्व्वमानवै र्ज्ञायतां, प्रभुः सन्निधौ विद्यते।
6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
यूयं किमपि न चिन्तयत किन्तु धन्यवादयुक्ताभ्यां प्रार्थनायाञ्चाभ्यां सर्व्वविषये स्वप्रार्थनीयम् ईश्वराय निवेदयत।
7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
तथा कृत ईश्वरीया या शान्तिः सर्व्वां बुद्धिम् अतिशेते सा युष्माकं चित्तानि मनांसि च ख्रीष्टे यीशौ रक्षिष्यति।
8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
हे भ्रातरः, शेषे वदामि यद्यत् सत्यम् आदरणीयं न्याय्यं साधु प्रियं सुख्यातम् अन्येण येन केनचित् प्रकारेण वा गुणयुक्तं प्रशंसनीयं वा भवति तत्रैव मनांसि निधध्वं।
9 ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
यूयं मां दृष्ट्वा श्रुत्वा च यद्यत् शिक्षितवन्तो गृहीतवन्तश्च तदेवाचरत तस्मात् शान्तिदायक ईश्वरो युष्माभिः सार्द्धं स्थास्यति।
10 ੧੦ ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
ममोपकाराय युष्माकं या चिन्ता पूर्व्वम् आसीत् किन्तु कर्म्मद्वारं न प्राप्नोत् इदानीं सा पुनरफलत् इत्यस्मिन् प्रभौ मम परमाह्लादोऽजायत।
11 ੧੧ ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
अहं यद् दैन्यकारणाद् इदं वदामि तन्नहि यतो मम या काचिद् अवस्था भवेत् तस्यां सन्तोष्टुम् अशिक्षयं।
12 ੧੨ ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
दरिद्रतां भोक्तुं शक्नोमि धनाढ्यताम् अपि भोक्तुं शक्नोमि सर्व्वथा सर्व्वविषयेषु विनीतोऽहं प्रचुरतां क्षुधाञ्च धनं दैन्यञ्चावगतोऽस्मि।
13 ੧੩ ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
मम शक्तिदायकेन ख्रीष्टेन सर्व्वमेव मया शक्यं भवति।
14 ੧੪ ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
किन्तु युष्माभि र्दैन्यनिवारणाय माम् उपकृत्य सत्कर्म्माकारि।
15 ੧੫ ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
हे फिलिपीयलोकाः, सुसंवादस्योदयकाले यदाहं माकिदनियादेशात् प्रतिष्ठे तदा केवलान् युष्मान् विनापरया कयापि समित्या सह दानादानयो र्मम कोऽपि सम्बन्धो नासीद् इति यूयमपि जानीथ।
16 ੧੬ ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
यतो युष्माभि र्मम प्रयोजनाय थिषलनीकीनगरमपि मां प्रति पुनः पुनर्दानं प्रेषितं।
17 ੧੭ ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
अहं यद् दानं मृगये तन्नहि किन्तु युष्माकं लाभवर्द्धकं फलं मृगये।
18 ੧੮ ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
किन्तु मम कस्याप्यभावो नास्ति सर्व्वं प्रचुरम् आस्ते यत ईश्वरस्य ग्राह्यं तुष्टिजनकं सुगन्धिनैवेद्यस्वरूपं युष्माकं दानं इपाफ्रदिताद् गृहीत्वाहं परितृप्तोऽस्मि।
19 ੧੯ ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ममेश्वरोऽपि ख्रीष्टेन यीशुना स्वकीयविभवनिधितः प्रयोजनीयं सर्व्वविषयं पूर्णरूपं युष्मभ्यं देयात्।
20 ੨੦ ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
अस्माकं पितुरीश्वरस्य धन्यवादोऽनन्तकालं यावद् भवतु। आमेन्। (aiōn g165)
21 ੨੧ ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
यूयं यीशुख्रीष्टस्यैकैकं पवित्रजनं नमस्कुरुत। मम सङ्गिभ्रातरो यूष्मान् नमस्कुर्व्वते।
22 ੨੨ ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
सर्व्वे पवित्रलोका विशेषतः कैसरस्य परिजना युष्मान् नमस्कुर्व्वते।
23 ੨੩ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।
अस्माकं प्रभो र्यीशुख्रीष्टस्य प्रसादः सर्व्वान् युष्मान् प्रति भूयात्। आमेन्।

< ਫਿਲਿੱਪੀਆਂ ਨੂੰ 4 >