< ਕਹਾਉਤਾਂ 10 >
1 ੧ ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
Mudar sin veseli oca, a lud je sin žalost majci svojoj.
2 ੨ ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
Ne koristi krivo stečeno blago, dok pravednost izbavlja od smrti.
3 ੩ ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
Ne dopušta Jahve da gladuje duša pravednika, ali odbija pohlepu opakih.
4 ੪ ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
Lijena ruka osiromašuje čovjeka, a marljiva ga obogaćuje.
5 ੫ ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
Tko sabira ljeti, razuman je sin, a tko hrče o žetvi, navlači sramotu.
6 ੬ ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
Blagoslovi su nad glavom pravedniku, a usta opakih kriju nasilje.
7 ੭ ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
Pravednikov je spomen blagoslovljen, a opakom se ime proklinje.
8 ੮ ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
Tko je mudra srca, prima zapovijedi, dok brbljava luda propada.
9 ੯ ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
Tko nedužno živi, hodi bez straha, a tko ide krivim putovima, poznat će se.
10 ੧੦ ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
Tko žmirka okom, zadaje tugu, a tko ludo zbori, propada.
11 ੧੧ ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
Pravednikova su usta izvor života, a opakomu usta kriju nasilje.
12 ੧੨ ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
Mržnja izaziva svađu, a ljubav pokriva sve pogreške.
13 ੧੩ ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
Na usnama razumnoga nalazi se mudrost, a batina je za leđa nerazumna čovjeka.
14 ੧੪ ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
Mudri kriju znanje, a luđakova su usta blizu propasti.
15 ੧੫ ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
Blago je bogatomu tvrdi grad, a ubogima je propast njihovo siromaštvo.
16 ੧੬ ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
Pravednik prirađuje za život, a opaki prirađuje za grijeh.
17 ੧੭ ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
Tko se naputka drži, na putu je života, a zabluđuje tko se na ukor ne osvrće.
18 ੧੮ ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
Lažljive usne kriju mržnju, a tko klevetu širi, bezuman je!
19 ੧੯ ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
Obilje riječi ne biva bez grijeha, a tko zauzdava svoj jezik, razuman je.
20 ੨੦ ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
Pravednikov je jezik odabrano srebro, a razum opakoga malo vrijedi.
21 ੨੧ ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
Pravednikove su usne hrana mnogima, a luđaci umiru s ludosti svoje.
22 ੨੨ ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
Gospodnji blagoslov obogaćuje i ne prati ga nikakva muka.
23 ੨੩ ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
Bezumniku je radost učiniti sramotno djelo, a razumnu čovjeku biti mudar.
24 ੨੪ ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
Čega se opaki boji, ono će ga stići, a pravednička se želja ispunjava.
25 ੨੫ ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
Kad oluja prohuja, opakoga nestane, a pravednik ima temelj vječni.
26 ੨੬ ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
Kakav je ocat zubima i dim očima, takav je ljenivac onima koji ga šalju.
27 ੨੭ ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
Strah Gospodnji umnaža dane, a opakima se prekraćuju godine.
28 ੨੮ ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
Pravedničko je ufanje puno radosti, a opakima je nada uprazno.
29 ੨੯ ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
Gospodnji je put okrilje bezazlenu, a propast onima koji čine zlo.
30 ੩੦ ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
Pravednik se neće nikad pokolebati, a opakih će nestati s lica zemlje.
31 ੩੧ ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
Pravednikova usta rađaju mudrošću, a opak jezik čupa se s korijenom.
32 ੩੨ ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।
Pravednikove usne znaju što je milo, dok usta opakih poznaju zloću.