< ਕਹਾਉਤਾਂ 10 >

1 ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
מִשְׁלֵ֗י שְׁלֹ֫מֹ֥ה פ בֵּ֣ן חָ֭כָם יְשַׂמַּח־אָ֑ב וּבֵ֥ן כְּ֝סִ֗יל תּוּגַ֥ת אִמֹּֽו׃
2 ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
לֹא־יֹ֭ועִילוּ אֹוצְרֹ֣ות רֶ֑שַׁע וּ֝צְדָקָ֗ה תַּצִּ֥יל מִמָּֽוֶת׃
3 ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
לֹֽא־יַרְעִ֣יב יְ֭הוָה נֶ֣פֶשׁ צַדִּ֑יק וְהַוַּ֖ת רְשָׁעִ֣ים יֶהְדֹּֽף׃
4 ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
רָ֗אשׁ עֹשֶׂ֥ה כַף־רְמִיָּ֑ה וְיַ֖ד חָרוּצִ֣ים תַּעֲשִֽׁיר׃
5 ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
אֹגֵ֣ר בַּ֭קַּיִץ בֵּ֣ן מַשְׂכִּ֑יל נִרְדָּ֥ם בַּ֝קָּצִ֗יר בֵּ֣ן מֵבִֽישׁ׃
6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
בְּ֭רָכֹות לְרֹ֣אשׁ צַדִּ֑יק וּפִ֥י רְ֝שָׁעִ֗ים יְכַסֶּ֥ה חָמָֽס׃
7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
זֵ֣כֶר צַ֭דִּיק לִבְרָכָ֑ה וְשֵׁ֖ם רְשָׁעִ֣ים יִרְקָֽב׃
8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
חֲכַם־לֵ֭ב יִקַּ֣ח מִצְוֹ֑ת וֶאֱוִ֥יל שְׂ֝פָתַ֗יִם יִלָּבֵֽט׃
9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
הֹולֵ֣ךְ בַּ֭תֹּם יֵ֣לֶךְ בֶּ֑טַח וּמְעַקֵּ֥שׁ דְּ֝רָכָ֗יו יִוָּדֵֽעַ׃
10 ੧੦ ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
קֹ֣רֵֽץ עַ֭יִן יִתֵּ֣ן עַצָּ֑בֶת וֶאֱוִ֥יל שְׂ֝פָתַ֗יִם יִלָּבֵֽט׃
11 ੧੧ ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
מְקֹ֣ור חַ֭יִּים פִּ֣י צַדִּ֑יק וּפִ֥י רְ֝שָׁעִ֗ים יְכַסֶּ֥ה חָמָֽס׃
12 ੧੨ ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
שִׂ֭נְאָה תְּעֹורֵ֣ר מְדָנִ֑ים וְעַ֥ל כָּל־פְּ֝שָׁעִ֗ים תְּכַסֶּ֥ה אַהֲבָֽה׃
13 ੧੩ ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
בְּשִׂפְתֵ֣י נָ֭בֹון תִּמָּצֵ֣א חָכְמָ֑ה וְ֝שֵׁ֗בֶט לְגֵ֣ו חֲסַר־לֵֽב׃
14 ੧੪ ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
חֲכָמִ֥ים יִצְפְּנוּ־דָ֑עַת וּפִֽי־אֱ֝וִיל מְחִתָּ֥ה קְרֹבָֽה׃
15 ੧੫ ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
הֹ֣ון עָ֭שִׁיר קִרְיַ֣ת עֻזֹּ֑ו מְחִתַּ֖ת דַּלִּ֣ים רֵישָֽׁם׃
16 ੧੬ ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
פְּעֻלַּ֣ת צַדִּ֣יק לְחַיִּ֑ים תְּבוּאַ֖ת רָשָׁ֣ע לְחַטָּֽאת׃
17 ੧੭ ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
אֹ֣רַח לְ֭חַיִּים שֹׁומֵ֣ר מוּסָ֑ר וְעֹוזֵ֖ב תֹּוכַ֣חַת מַתְעֶֽה׃
18 ੧੮ ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
מְכַסֶּ֣ה שִׂ֭נְאָה שִׂפְתֵי־שָׁ֑קֶר וּמֹוצִ֥א דִ֝בָּ֗ה ה֣וּא כְסִֽיל׃
19 ੧੯ ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
בְּרֹ֣ב דְּ֭בָרִים לֹ֣א יֶחְדַּל־פָּ֑שַׁע וְחֹשֵׂ֖ךְ שְׂפָתָ֣יו מַשְׂכִּֽיל׃
20 ੨੦ ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
כֶּ֣סֶף נִ֭בְחָר לְשֹׁ֣ון צַדִּ֑יק לֵ֖ב רְשָׁעִ֣ים כִּמְעָֽט׃
21 ੨੧ ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
שִׂפְתֵ֣י צַ֭דִּיק יִרְע֣וּ רַבִּ֑ים וֶֽ֝אֱוִילִ֗ים בַּחֲסַר־לֵ֥ב יָמֽוּתוּ׃
22 ੨੨ ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
בִּרְכַּ֣ת יְ֭הוָה הִ֣יא תַעֲשִׁ֑יר וְלֹֽא־יֹוסִ֖ף עֶ֣צֶב עִמָּֽהּ׃
23 ੨੩ ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
כִּשְׂחֹ֣וק לִ֭כְסִיל עֲשֹׂ֣ות זִמָּ֑ה וְ֝חָכְמָ֗ה לְאִ֣ישׁ תְּבוּנָֽה׃
24 ੨੪ ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
מְגֹורַ֣ת רָ֭שָׁע הִ֣יא תְבֹואֶ֑נּוּ וְתַאֲוַ֖ת צַדִּיקִ֣ים יִתֵּֽן׃
25 ੨੫ ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
כַּעֲבֹ֣ור ס֭וּפָה וְאֵ֣ין רָשָׁ֑ע וְ֝צַדִּ֗יק יְסֹ֣וד עֹולָֽם׃
26 ੨੬ ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
כַּחֹ֤מֶץ ׀ לַשִּׁנַּ֗יִם וְכֶעָשָׁ֥ן לָעֵינָ֑יִם כֵּ֥ן הֶ֝עָצֵ֗ל לְשֹׁלְחָֽיו׃
27 ੨੭ ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
יִרְאַ֣ת יְ֭הוָה תֹּוסִ֣יף יָמִ֑ים וּשְׁנֹ֖ות רְשָׁעִ֣ים תִּקְצֹֽרְנָה׃
28 ੨੮ ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
תֹּוחֶ֣לֶת צַדִּיקִ֣ים שִׂמְחָ֑ה וְתִקְוַ֖ת רְשָׁעִ֣ים תֹּאבֵֽד׃
29 ੨੯ ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
מָעֹ֣וז לַ֭תֹּם דֶּ֣רֶךְ יְהוָ֑ה וּ֝מְחִתָּ֗ה לְפֹ֣עֲלֵי אָֽוֶן׃
30 ੩੦ ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
צַדִּ֣יק לְעֹולָ֣ם בַּל־יִמֹּ֑וט וּ֝רְשָׁעִ֗ים לֹ֣א יִשְׁכְּנוּ־אָֽרֶץ׃
31 ੩੧ ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
פִּֽי־צַ֭דִּיק יָנ֣וּב חָכְמָ֑ה וּלְשֹׁ֥ון תַּ֝הְפֻּכֹ֗ות תִּכָּרֵֽת׃
32 ੩੨ ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।
שִׂפְתֵ֣י צַ֭דִּיק יֵדְע֣וּן רָצֹ֑ון וּפִ֥י רְ֝שָׁעִ֗ים תַּהְפֻּכֹֽות׃

< ਕਹਾਉਤਾਂ 10 >