< ਕਹਾਉਤਾਂ 11 >

1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
الْمِيزَانُ الْمَغْشُوشُ رِجْسٌ لَدَى الرَّبِّ، وَالْمِكْيَالُ الْوَافِي يَحُوزُ رِضَاهُ.١
2 ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
حِينَمَا تُقْبِلُ الْكِبْرِيَاءُ يُقْبِلُ مَعَهَا الْهَوَانُ، أَمَّا الْحِكْمَةُ فَتَأْتِي مَعَ الْمُتَوَاضِعِينَ.٢
3 ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
كَمَالُ الْمُسْتَقِيمِينَ يَهْدِيهِمْ، وَاعْوِجَاجُ الْغَادِرِينَ يُدَمِّرُهُمْ.٣
4 ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
لَا يُجْدِي الْغِنَى فِي يَوْمِ قَضَاءِ الرَّبِّ، أَمَّا الْبِرُّ فَيُنَجِّي مِنَ الْمَوْتِ.٤
5 ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
بِرُّ الْكَامِلِ يُقَوِّمُ طَرِيقَهُ، أَمَّا الشِّرِّيرُ فَيَسْقُطُ فِي حُفْرَةِ شَرِّهِ.٥
6 ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
بِرُّ الْمُسْتَقِيمِ يُنَجِّيهِ، وَالْغَادِرُونَ يُؤْخَذُونَ بِفُجُورِهِمْ.٦
7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
إِذَا مَاتَ الشِّرِّيرُ يَفْنَى رَجَاؤُهُ، وَأَمَلُ الأَثَمَةِ يَبِيدُ.٧
8 ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
الصِّدِّيقُ يَنْجُو مِنَ الضِّيقِ، وَفِي مَكَانِهِ يَحِلُّ الشِّرِّيرُ.٨
9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
يُدَمِّرُ الْمُنَافِقُ صَاحِبَهُ بِأَقْوَالِهِ، وَيَنْجُو الصِّدِّيقُ بِالْمَعْرِفَةِ.٩
10 ੧੦ ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
تَتَهَلَّلُ الْمَدِينَةُ لِفَلاحِ الأَبْرَارِ، وَيَشِيعُ هُتَافُ الْبَهْجَةِ لَدَى مَوْتِ الأَشْرَارِ.١٠
11 ੧੧ ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
بِبَرَكَةِ الْمُسْتَقِيمِينَ تَتَعَظَّمُ الْمَدِينَةُ، وَتُهْدَمُ بِسَبَبِ أَقْوَالِ الأَشْرَارِ.١١
12 ੧੨ ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
مَنْ يَحْتَقِرُ جَارَهُ يَفْتَقِرُ إِلَى الإِدْرَاكِ السَّلِيمِ، وَذُو الْفِطْنَةِ يَعْتَصِمُ بِالصَّمْتِ.١٢
13 ੧੩ ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
الْوَاشِي يُفْشِي السِّرَّ، وَالأَمِينُ النَّفْسِ يَكْتُمُهُ.١٣
14 ੧੪ ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
يَسْقُطُ الشَّعْبُ حَيْثُ تَنْعَدِمُ الْهِدَايَةُ، وَبِكَثْرَةِ الْمُشِيرِينَ يَتَحَقَّقُ الْخَلاصُ.١٤
15 ੧੫ ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
مَنْ يَضْمَنُ الْغَرِيبَ يَتَعَرَّضُ لأَشَدِّ الأَذَى، وَمَنْ يَمْقُتُ الضَّامِنِينَ بِصَفْقِ الأَيْدِي يَطْمَئِنُّ.١٥
16 ੧੬ ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
الْمَرْأَةُ الرَّقِيقَةُ الْقَلْبِ تَحْظَى بِالْكَرَامَةِ، وَالْعُنَفَاءُ لَا يَحْصُلُونَ إِلّا عَلَى الْغِنَى.١٦
17 ੧੭ ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
الرَّحِيمُ يُحْسِنُ إِلَى نَفْسِهِ، وَالْقَاسِي يُؤْذِي ذَاتَهُ.١٧
18 ੧੮ ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
الشِّرِّيرُ يَكْسَبُ أُجْرَةَ غِشٍّ زَائِلَةً، أَمَّا زَارِعُ الْبِرِّ فَلَهُ ثَوَابٌ أَكِيدٌ دَائِمٌ.١٨
19 ੧੯ ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
الْمُتَشَبِّثُ بِالْبِرِّ يَحْيَا، وَمَنْ يَتْبَعُ الشَّرَّ يَمُوتُ.١٩
20 ੨੦ ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ذَوُو الْقُلُوبِ الْمُعْوَجَّةِ رِجْسٌ لَدَى الرَّبِّ، وَبِذَوِي السِّيرَةِ الْمُسْتَقِيمَةِ مَرْضَاتُهُ.٢٠
21 ੨੧ ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
الشِّرِّيرُ لَا يُفْلِتُ حَتْماً مِنَ الْعِقَابِ، أَمَّا ذُرِّيَّةُ الصِّدِّيقِينَ فَتَنْجُو.٢١
22 ੨੨ ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
الْمَرْأَةُ الْجَمِيلَةُ الْمُجَرَّدَةُ مِنَ الْحِكْمَةِ كَخِزَامَةٍ مِنْ ذَهَبٍ فِي أَنْفِ خِنْزِيرَةٍ.٢٢
23 ੨੩ ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
بُغْيَةُ الصِّدِّيقِينَ الْخَيْرُ فَقَطْ، أَمَّا تَوَقُّعَاتُ الشِّرِّيرِ فَهِيَ فِي الْغَضَبِ.٢٣
24 ੨੪ ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
قَدْ يَسْخُو الْمَرْءُ بِمَا عِنْدَهُ فَيَزْدَادُ غِنىً وَيَبْخَلُ آخَرُ بِمَا عَلَيْهِ أَنْ يَسْخُوَ بِهِ فَيَفْتَقِرُ.٢٤
25 ੨੫ ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
النَّفْسُ السَّخِيَّةُ تَزْدَادُ ثَرَاءً، وَالْمُرْوِي يُرْوَى أَيْضاً.٢٥
26 ੨੬ ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
يَلْعَنُ الشَّعْبُ مُحْتَكِرَ الْحِنْطَةِ، وَتَحُلُّ الْبَرَكَةُ عَلَى رَأْسِ مَنْ يَبِيعُهَا.٢٦
27 ੨੭ ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
مَنْ يَسْعَى فِي الْخَيْرِ، يَلْتَمِسُ الرِّضَى، وَمَنْ يَنْشُدُ الشَّرَّ يُقْبِلُ إِلَيْهِ.٢٧
28 ੨੮ ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
مَنْ يَتَّكِلُ عَلَى غِنَاهُ يَسْقُطُ، أَمَّا الصِّدِّيقُونَ فَيَزْهُونَ كَأَوْرَاقِ الشَّجَرِ الْخَضْرَاءِ.٢٨
29 ੨੯ ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
مَنْ يُكَدِّرُ حَيَاةَ أَهْلِ بَيْتِهِ يَرِثُ الرِّيحَ، وَيُصْبِحُ الأَحْمَقُ خَادِماً لِلْحَكِيمِ.٢٩
30 ੩੦ ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
ثَمَرُ الصِّدِّيقِ شَجَرَةُ حَيَاةٍ، وَرَابِحُ النُّفُوسِ حَكِيمٌ.٣٠
31 ੩੧ ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
إِنْ كَانَ الصِّدِّيقُ يُجَازَى عَلَى الأَرْضِ، فَكَمْ بِالْحَرِيِّ يَكُونُ جَزَاءُ الشِّرِّيرِ وَالْخَاطِئِ.٣١

< ਕਹਾਉਤਾਂ 11 >