< ਕਹਾਉਤਾਂ 11 >
1 ੧ ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
ζυγοὶ δόλιοι βδέλυγμα ἐνώπιον κυρίου στάθμιον δὲ δίκαιον δεκτὸν αὐτῷ
2 ੨ ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
οὗ ἐὰν εἰσέλθῃ ὕβρις ἐκεῖ καὶ ἀτιμία στόμα δὲ ταπεινῶν μελετᾷ σοφίαν
3 ੩ ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ἀποθανὼν δίκαιος ἔλιπεν μετάμελον πρόχειρος δὲ γίνεται καὶ ἐπίχαρτος ἀσεβῶν ἀπώλεια
4 ੪ ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
5 ੫ ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
δικαιοσύνη ἀμώμους ὀρθοτομεῖ ὁδούς ἀσέβεια δὲ περιπίπτει ἀδικίᾳ
6 ੬ ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
δικαιοσύνη ἀνδρῶν ὀρθῶν ῥύεται αὐτούς τῇ δὲ ἀπωλείᾳ αὐτῶν ἁλίσκονται παράνομοι
7 ੭ ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
τελευτήσαντος ἀνδρὸς δικαίου οὐκ ὄλλυται ἐλπίς τὸ δὲ καύχημα τῶν ἀσεβῶν ὄλλυται
8 ੮ ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
δίκαιος ἐκ θήρας ἐκδύνει ἀντ’ αὐτοῦ δὲ παραδίδοται ὁ ἀσεβής
9 ੯ ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
ἐν στόματι ἀσεβῶν παγὶς πολίταις αἴσθησις δὲ δικαίων εὔοδος
10 ੧੦ ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
ἐν ἀγαθοῖς δικαίων κατώρθωσεν πόλις
11 ੧੧ ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
στόμασιν δὲ ἀσεβῶν κατεσκάφη
12 ੧੨ ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
μυκτηρίζει πολίτας ἐνδεὴς φρενῶν ἀνὴρ δὲ φρόνιμος ἡσυχίαν ἄγει
13 ੧੩ ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
ἀνὴρ δίγλωσσος ἀποκαλύπτει βουλὰς ἐν συνεδρίῳ πιστὸς δὲ πνοῇ κρύπτει πράγματα
14 ੧੪ ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
οἷς μὴ ὑπάρχει κυβέρνησις πίπτουσιν ὥσπερ φύλλα σωτηρία δὲ ὑπάρχει ἐν πολλῇ βουλῇ
15 ੧੫ ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
πονηρὸς κακοποιεῖ ὅταν συμμείξῃ δικαίῳ μισεῖ δὲ ἦχον ἀσφαλείας
16 ੧੬ ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
γυνὴ εὐχάριστος ἐγείρει ἀνδρὶ δόξαν θρόνος δὲ ἀτιμίας γυνὴ μισοῦσα δίκαια πλούτου ὀκνηροὶ ἐνδεεῖς γίνονται οἱ δὲ ἀνδρεῖοι ἐρείδονται πλούτῳ
17 ੧੭ ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
τῇ ψυχῇ αὐτοῦ ἀγαθὸν ποιεῖ ἀνὴρ ἐλεήμων ἐξολλύει δὲ αὐτοῦ σῶμα ὁ ἀνελεήμων
18 ੧੮ ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
ἀσεβὴς ποιεῖ ἔργα ἄδικα σπέρμα δὲ δικαίων μισθὸς ἀληθείας
19 ੧੯ ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
υἱὸς δίκαιος γεννᾶται εἰς ζωήν διωγμὸς δὲ ἀσεβοῦς εἰς θάνατον
20 ੨੦ ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
βδέλυγμα κυρίῳ διεστραμμέναι ὁδοί προσδεκτοὶ δὲ αὐτῷ πάντες ἄμωμοι ἐν ταῖς ὁδοῖς αὐτῶν
21 ੨੧ ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
χειρὶ χεῖρας ἐμβαλὼν ἀδίκως οὐκ ἀτιμώρητος ἔσται ὁ δὲ σπείρων δικαιοσύνην λήμψεται μισθὸν πιστόν
22 ੨੨ ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
ὥσπερ ἐνώτιον ἐν ῥινὶ ὑός οὕτως γυναικὶ κακόφρονι κάλλος
23 ੨੩ ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
ἐπιθυμία δικαίων πᾶσα ἀγαθή ἐλπὶς δὲ ἀσεβῶν ἀπολεῖται
24 ੨੪ ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
εἰσὶν οἳ τὰ ἴδια σπείροντες πλείονα ποιοῦσιν εἰσὶν καὶ οἳ συνάγοντες ἐλαττονοῦνται
25 ੨੫ ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ψυχὴ εὐλογουμένη πᾶσα ἁπλῆ ἀνὴρ δὲ θυμώδης οὐκ εὐσχήμων
26 ੨੬ ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
ὁ συνέχων σῖτον ὑπολίποιτο αὐτὸν τοῖς ἔθνεσιν εὐλογία δὲ εἰς κεφαλὴν τοῦ μεταδιδόντος
27 ੨੭ ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
τεκταινόμενος ἀγαθὰ ζητεῖ χάριν ἀγαθήν ἐκζητοῦντα δὲ κακά καταλήμψεται αὐτόν
28 ੨੮ ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
ὁ πεποιθὼς ἐπὶ πλούτῳ οὗτος πεσεῖται ὁ δὲ ἀντιλαμβανόμενος δικαίων οὗτος ἀνατελεῖ
29 ੨੯ ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
ὁ μὴ συμπεριφερόμενος τῷ ἑαυτοῦ οἴκῳ κληρονομήσει ἄνεμον δουλεύσει δὲ ἄφρων φρονίμῳ
30 ੩੦ ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
ἐκ καρποῦ δικαιοσύνης φύεται δένδρον ζωῆς ἀφαιροῦνται δὲ ἄωροι ψυχαὶ παρανόμων
31 ੩੧ ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
εἰ ὁ μὲν δίκαιος μόλις σῴζεται ὁ ἀσεβὴς καὶ ἁμαρτωλὸς ποῦ φανεῖται