< ਕਹਾਉਤਾਂ 12 >
1 ੧ ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
喜爱管教的,就是喜爱知识; 恨恶责备的,却是畜类。
2 ੨ ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
善人必蒙耶和华的恩惠; 设诡计的人,耶和华必定他的罪。
3 ੩ ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
人靠恶行不能坚立; 义人的根必不动摇。
4 ੪ ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
才德的妇人是丈夫的冠冕; 贻羞的妇人如同朽烂在她丈夫的骨中。
5 ੫ ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
义人的思念是公平; 恶人的计谋是诡诈。
6 ੬ ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
恶人的言论是埋伏流人的血; 正直人的口必拯救人。
7 ੭ ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
恶人倾覆,归于无有; 义人的家必站得住。
8 ੮ ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
人必按自己的智慧被称赞; 心中乖谬的,必被藐视。
9 ੯ ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
被人轻贱,却有仆人, 强如自尊,缺少食物。
10 ੧੦ ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
义人顾惜他牲畜的命; 恶人的怜悯也是残忍。
11 ੧੧ ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
耕种自己田地的,必得饱食; 追随虚浮的,却是无知。
12 ੧੨ ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
恶人想得坏人的网罗; 义人的根得以结实。
13 ੧੩ ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
恶人嘴中的过错是自己的网罗; 但义人必脱离患难。
14 ੧੪ ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
人因口所结的果子,必饱得美福; 人手所做的,必为自己的报应。
15 ੧੫ ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
愚妄人所行的,在自己眼中看为正直; 惟智慧人肯听人的劝教。
16 ੧੬ ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
愚妄人的恼怒立时显露; 通达人能忍辱藏羞。
17 ੧੭ ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
说出真话的,显明公义; 作假见证的,显出诡诈。
18 ੧੮ ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
说话浮躁的,如刀刺人; 智慧人的舌头却为医人的良药。
19 ੧੯ ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
口吐真言,永远坚立; 舌说谎话,只存片时。
20 ੨੦ ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
图谋恶事的,心存诡诈; 劝人和睦的,便得喜乐。
21 ੨੧ ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
义人不遭灾害;恶人满受祸患。
22 ੨੨ ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
说谎言的嘴为耶和华所憎恶; 行事诚实的,为他所喜悦。
23 ੨੩ ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
通达人隐藏知识; 愚昧人的心彰显愚昧。
24 ੨੪ ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
殷勤人的手必掌权; 懒惰的人必服苦。
25 ੨੫ ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
人心忧虑,屈而不伸; 一句良言,使心欢乐。
26 ੨੬ ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
义人引导他的邻舍; 恶人的道叫人失迷。
27 ੨੭ ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
懒惰的人不烤打猎所得的; 殷勤的人却得宝贵的财物。
28 ੨੮ ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।
在公义的道上有生命; 其路之中并无死亡。