< ਕਹਾਉਤਾਂ 13 >
1 ੧ ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
Mudar sin sluša naputak očev, a podsmjevač ne sluša ukora.
2 ੨ ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
Od ploda usta svojih uživa čovjek sreću, a srce je nevjernika puno nasilja.
3 ੩ ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
Tko čuva usta svoja, čuva život svoj, a tko nesmotreno zbori, o glavu mu je.
4 ੪ ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
Uzaludna je žudnja lijenčine, a ispunit će se želja marljivih.
5 ੫ ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
Pravednik mrzi na lažljivu riječ, a opaki goji mržnju i sramotu.
6 ੬ ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
Pravda čuva pobožna, a opake grijeh obara.
7 ੭ ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
Netko se gradi bogatim, a ništa nema, netko se gradi siromašnim, a ima veliko bogatstvo.
8 ੮ ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
Otkup života bogatstvo je čovjeku; a siromah ne sluša opomene.
9 ੯ ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
Svjetlost pravednička blistavo sja, a svjetiljka opakih gasi se.
10 ੧੦ ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
Oholost rađa samo svađu, a mudrost je u onih koji primaju savjet.
11 ੧੧ ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
Naglo stečeno bogatstvo iščezava, a tko sabire pomalo, biva bogat.
12 ੧੨ ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
Predugo očekivanje ubija srce, a ispunjena želja drvo je života.
13 ੧੩ ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
Tko riječ prezire, taj propada, a tko poštiva zapovijedi, plaću dobiva.
14 ੧੪ ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
Pouka mudračeva izvor je životni, ona izbavlja od zamke smrti.
15 ੧੫ ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
Uvid u dobro pribavlja milost, a put bezbožnika hrapav je.
16 ੧੬ ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
Svatko pametan djeluje promišljeno, a bezumnik se hvališe svojom ludošću.
17 ੧੭ ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
Zao glasnik zapada u zlo, a vjeran poslanik donosi spasenje.
18 ੧੮ ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
Siromaštvo i sramota onomu tko odbija pouku, a tko ukor prima, doći će do časti.
19 ੧੯ ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
Slatka je duši ispunjena želja, a bezumnicima je mrsko kloniti se oda zla.
20 ੨੦ ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
Druži se s mudrima, i postat ćeš mudar, a tko se drži bezumnika, postaje opak.
21 ੨੧ ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
Grešnika progoni zlo, a dobro je nagrada pravednima.
22 ੨੨ ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
Valjan čovjek ostavlja baštinu unucima, a bogatstvo se grešnikovo čuva pravedniku.
23 ੨੩ ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
Izobilje je hrane na krčevini siromaškoj, a ima i tko propada s nepravde.
24 ੨੪ ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
Tko štedi šibu, mrzi na sina svog, a tko ga ljubi, na vrijeme ga opominje.
25 ੨੫ ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
Pravednik ima jela do sitosti, a trbuh opakih poznaje oskudicu.