< ਕਹਾਉਤਾਂ 14 >
1 ੧ ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
Every wise woman has built her house, And the foolish breaks it down with her hands.
2 ੨ ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
Whoever is walking in his uprightness is fearing YHWH, And the perverted is despising Him [in] his ways.
3 ੩ ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
A rod of pride [is] in the mouth of a fool, And the lips of the wise preserve them.
4 ੪ ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
Without oxen a stall [is] clean, And great [is] the increase by the power of the ox.
5 ੫ ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
A faithful witness does not lie, And a false witness breathes out lies.
6 ੬ ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
A scorner has sought wisdom, and it is not, And knowledge [is] easy to the intelligent.
7 ੭ ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
Go from before a foolish man, Or you have not known the lips of knowledge.
8 ੮ ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
The wisdom of the prudent [is] to understand his way, And the folly of fools [is] deceit.
9 ੯ ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
Fools mock at a guilt-offering, And among the upright—a pleasing thing.
10 ੧੦ ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
The heart knows its own bitterness, And a stranger does not interfere with its joy.
11 ੧੧ ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
The house of the wicked is destroyed, And the tent of the upright flourishes.
12 ੧੨ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
There is a way—right before a man, And its latter end [are] ways of death.
13 ੧੩ ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
Even in laughter is the heart pained, And the latter end of joy [is] affliction.
14 ੧੪ ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
The backslider in heart is filled from his ways, And a good man—from his fruits.
15 ੧੫ ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
The simple gives credence to everything, And the prudent attends to his step.
16 ੧੬ ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
The wise is fearing and turning from evil, And a fool is transgressing and is confident.
17 ੧੭ ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
Whoever is short of temper does folly, And a man of wicked schemes is hated.
18 ੧੮ ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
The simple have inherited folly, And the prudent are crowned [with] knowledge.
19 ੧੯ ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
The evil have bowed down before the good, And the wicked at the gates of the righteous.
20 ੨੦ ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
The poor is hated even of his neighbor, And those loving the rich [are] many.
21 ੨੧ ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
Whoever is despising his neighbor sins, Whoever is favoring the humble, O his blessedness.
22 ੨੨ ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
Do they who are devising evil not err? And kindness and truth [are] to those devising good,
23 ੨੩ ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
In all labor there is advantage, And a thing of the lips [is] only to want.
24 ੨੪ ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
The crown of the wise is their wealth, The folly of fools [is] folly.
25 ੨੫ ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
A true witness is delivering souls, And a deceitful one breathes out lies.
26 ੨੬ ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
Strong confidence [is] in the fear of YHWH, And there is a refuge to His sons.
27 ੨੭ ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
The fear of YHWH [is] a fountain of life, To turn aside from snares of death.
28 ੨੮ ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
The honor of a king [is] in the multitude of a people, And the ruin of a prince in lack of people.
29 ੨੯ ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
Whoever is slow to anger [is] of great understanding, And whoever is short in temper is exalting folly.
30 ੩੦ ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
A healed heart [is] life to the flesh, And rottenness to the bones [is] envy.
31 ੩੧ ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
An oppressor of the poor reproaches his Maker, And whoever is honoring Him Is favoring the needy.
32 ੩੨ ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
The wicked is driven away in his wickedness, And the righteous [is] trustful in his death.
33 ੩੩ ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
Wisdom rests in the heart of the intelligent. And it is known in the midst of fools.
34 ੩੪ ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
Righteousness exalts a nation, And the righteousness of peoples [is] a sin-offering.
35 ੩੫ ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।
The favor of a king [is] to a wise servant, And one causing shame is an object of his wrath!