< ਕਹਾਉਤਾਂ 14 >

1 ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
[Sapiens mulier ædificat domum suam; insipiens exstructam quoque manibus destruet.
2 ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
Ambulans recto itinere, et timens Deum, despicitur ab eo qui infami graditur via.
3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
In ore stulti virga superbiæ; labia autem sapientium custodiunt eos.
4 ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
Ubi non sunt boves, præsepe vacuum est; ubi autem plurimæ segetes, ibi manifesta est fortitudo bovis.
5 ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
Testis fidelis non mentitur; profert autem mendacium dolosus testis.
6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
Quærit derisor sapientiam, et non invenit; doctrina prudentium facilis.
7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
Vade contra virum stultum, et nescit labia prudentiæ.
8 ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
Sapientia callidi est intelligere viam suam, et imprudentia stultorum errans.
9 ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
Stultus illudet peccatum, et inter justos morabitur gratia.
10 ੧੦ ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
Cor quod novit amaritudinem animæ suæ, in gaudio ejus non miscebitur extraneus.
11 ੧੧ ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
Domus impiorum delebitur: tabernacula vero justorum germinabunt.
12 ੧੨ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
Est via quæ videtur homini justa, novissima autem ejus deducunt ad mortem.
13 ੧੩ ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
Risus dolore miscebitur, et extrema gaudii luctus occupat.
14 ੧੪ ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
Viis suis replebitur stultus, et super eum erit vir bonus.]
15 ੧੫ ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
[Innocens credit omni verbo; astutus considerat gressus suos. Filio doloso nihil erit boni; servo autem sapienti prosperi erunt actus, et dirigetur via ejus.
16 ੧੬ ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
Sapiens timet, et declinat a malo; stultus transilit, et confidit.
17 ੧੭ ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
Impatiens operabitur stultitiam, et vir versutus odiosus est.
18 ੧੮ ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
Possidebunt parvuli stultitiam, et exspectabunt astuti scientiam.
19 ੧੯ ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
Jacebunt mali ante bonos, et impii ante portas justorum.
20 ੨੦ ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
Etiam proximo suo pauper odiosus erit: amici vero divitum multi.
21 ੨੧ ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
Qui despicit proximum suum peccat; qui autem miseretur pauperis beatus erit. Qui credit in Domino misericordiam diligit.
22 ੨੨ ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
Errant qui operantur malum; misericordia et veritas præparant bona.
23 ੨੩ ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
In omni opere erit abundantia; ubi autem verba sunt plurima, ibi frequenter egestas.
24 ੨੪ ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
Corona sapientium divitiæ eorum; fatuitas stultorum imprudentia.
25 ੨੫ ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
Liberat animas testis fidelis, et profert mendacia versipellis.]
26 ੨੬ ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
[In timore Domini fiducia fortitudinis, et filiis ejus erit spes.
27 ੨੭ ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
Timor Domini fons vitæ, ut declinent a ruina mortis.
28 ੨੮ ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
In multitudine populi dignitas regis, et in paucitate plebis ignominia principis.
29 ੨੯ ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
Qui patiens est multa gubernatur prudentia; qui autem impatiens est exaltat stultitiam suam.
30 ੩੦ ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
Vita carnium sanitas cordis; putredo ossium invidia.
31 ੩੧ ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
Qui calumniatur egentem exprobrat factori ejus; honorat autem eum qui miseretur pauperis.
32 ੩੨ ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
In malitia sua expelletur impius: sperat autem justus in morte sua.
33 ੩੩ ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
In corde prudentis requiescit sapientia, et indoctos quosque erudiet.
34 ੩੪ ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
Justitia elevat gentem; miseros autem facit populos peccatum.
35 ੩੫ ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।
Acceptus est regi minister intelligens; iracundiam ejus inutilis sustinebit.]

< ਕਹਾਉਤਾਂ 14 >