< ਕਹਾਉਤਾਂ 15 >
1 ੧ ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
Mampitolike habosehañe ty rehake malea, fe mitrobo haviñerañe ty volam-peha’e.
2 ੨ ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
Mitolon-kilala an-katò ty famele’ i mahihitse, fe mipororoake hagegeañe ty vava’ i dagola.
3 ੩ ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
Manitsike ze hene toetse o fihaino’ Iehovào, misary ty raty naho ty soa.
4 ੪ ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
Hataen-kaveloñe ty fameleke mamere, fe mampikoritoke troke naho ama’e ty hamengohañe.
5 ੫ ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
mañìnje ty fañòhan-drae’e ty dagola, fe mahilala ty mañaoñ’ anatse.
6 ੬ ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
Vara bey ty añ’anjomba’ o vañoñeo, fe manolo-tsotry ty tombom-baro’ i lahiaga.
7 ੭ ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
Mampiboele hilala ty fivimbi’ o mahihitseo; fe tsy izay ty tro’ i dagola.
8 ੮ ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
Veta am’ Iehovà ty fisoroña’ o lo-tserekeo, fe ifalea’e ty halali’ o vantañeo.
9 ੯ ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
Tiva am’ Iehovà ty taro’ i lahiaga, fe kokoa’e ty mañean-kavantañañe.
10 ੧੦ ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
Mampalovilovy ty mandrìke amy lalañey te lafaeñe, mikoromake ty malaiñ’ endake.
11 ੧੧ ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? (Sheol )
Mivañavaña añatrefa’ Iehovà ty tanen-dolo naho i tsikeokeoke, sandrake ty arofo’ ondaty! (Sheol )
12 ੧੨ ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
Tsy kokoa’ ty mpanivetive te ereteñe; tsy tilihe’e ty mahihitse.
13 ੧੩ ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
Mampaviake vintañe ty arofo misomobotsòboke, fe mahafola-paiañe ty troke ngoma.
14 ੧੪ ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
Mpitsoeke hilala ty troke maharendreke, fe mampibotseke hagegeañe ty vava’ i dagola.
15 ੧੫ ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
Fonga mavoiñe ty andro’ o misotrio, fe mitolon-tsabadidake ty arofo minembanembañe.
16 ੧੬ ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
Hàmake ty kedeke mitrao-pañeveñañe am’ Iehovà, ta ty vara-bey reketse hekoheko.
17 ੧੭ ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
Kitra’e anjotsoañe añañe am-pikokoañe, ta te anozoañe temboay vinondrake am-palaiñañe.
18 ੧੮ ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
Mitrobo hotakotake ty mpiloa-tiñake, fe mampipendreñe fifandierañe ty malaon-kaviñerañe.
19 ੧੯ ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
Iremberembeam-patike te añ’oloñolo’ i votro, fe dinamoke ty lala’ i vañoñey.
20 ੨੦ ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
Mahafale an-drae ty anake mahihitse, fe mañìnje rene t’indaty gege.
21 ੨੧ ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
Hagegeañe ty mahaehake i seretse, fe vantan-dia t’indaty mahilala.
22 ੨੨ ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
Milesa ty safiry po-panolo-kevetse, fe mahaeneke te maro mpanoro.
23 ੨੩ ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
Mahafale ondaty te mahafanoiñe ty falie’e, akore ty hasoa’ ty saontsy tandrife.
24 ੨੪ ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। (Sheol )
Mañambone ty lala’ o mahihitseo, iholiara’e i tsikeokeoke ambane ao. (Sheol )
25 ੨੫ ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
Hombota’ Iehovà ty akiba’ o mpirengevokeo, fe ajado’e ty efe-tane’ i vantotsey.
26 ੨੬ ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
Tiva am’ Iehovà o fikitrofañeo, fe hiringiry ty saontsy mampanintsy.
27 ੨੭ ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
Manolo-tsotry ty akiba’e ty mamory an-katramo, fe ho veloñe ty malaim-bokàñe.
28 ੨੮ ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
Mañereñere ty hanoiña’e ty arofo’ i vantañey, fe mampipororoake haratiañe ty falie’ i lahiaga.
29 ੨੯ ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
Lavitse o raty tserekeo t’Iehovà, fe janji’e ty halali’ o vañoñeo.
30 ੩੦ ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
Mahafale arofo ty fihaino miloeloe, vaho solik’ an-taolañe ty talily soa.
31 ੩੧ ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
Amo mahihitseo ty himoneña’ ty aman-dravembia mitsendreñe anatse mahaveloñe.
32 ੩੨ ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
Mañìnje ty vata’e ty malaiñ’ endake, fe manonton-kilala ty mitsatsike fanoroañe.
33 ੩੩ ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
Fañòhañe hihitse ty fañeveñañe am’ Iehovà, miaolo ty asiñe te mireke.