< ਕਹਾਉਤਾਂ 15 >

1 ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
Ун рэспунс блынд потолеште мыния, дар о ворбэ аспрэ ацыцэ мыния.
2 ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
Лимба ынцелепцилор дэ штиинцэ плэкутэ, дар гура несокотицилор ымпроашкэ небуние.
3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
Окий Домнулуй сунт ын орьче лок, ей вэд пе чей рэй ши пе чей бунь.
4 ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
Лимба дулче есте ун пом де вяцэ, дар лимба стрикатэ здробеште суфлетул.
5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
Несокотитул диспрецуеште ынвэцэтура татэлуй сэу, дар чине я сяма ла мустраре ажунӂе ынцелепт.
6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
Ын каса челуй неприхэнит есте маре белшуг, дар ын кыштигуриле челуй рэу есте тулбураре.
7 ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
Бузеле ынцелепцилор сямэнэ штиинца, дар инима челор несокотиць есте стрикатэ.
8 ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
Жертфа челор рэй есте о скырбэ ынаинтя Домнулуй, дар ругэчуня челор фэрэ приханэ Ый есте плэкутэ.
9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
Каля челуй рэу есте урытэ Домнулуй, дар Ел юбеште пе чел че умблэ дупэ неприхэнире.
10 ੧੦ ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
Чине пэрэсеште кэраря есте аспру педепсит, ши чине урэште мустраря ва мури.
11 ੧੧ ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? (Sheol h7585)
Локуинца морцилор ши адынкул сунт куноскуте Домнулуй, ку кыт май мулт инимиле оаменилор! (Sheol h7585)
12 ੧੨ ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
Батжокориторулуй ну-й плаче сэ фие мустрат, де ачея ну се дуче ла чей ынцелепць.
13 ੧੩ ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
О инимэ веселэ ынсенинязэ фаца, дар, кынд инима есте тристэ, духул есте мыхнит.
14 ੧੪ ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
Инима челор причепуць каутэ штиинца, дар гура несокотицилор гэсеште плэчере ын небуние.
15 ੧੫ ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
Тоате зилеле челуй ненорочит сунт реле, дар чел ку инима мулцумитэ аре ун оспэц некурмат.
16 ੧੬ ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
Май бине пуцин ку фрикэ де Домнул декыт о маре богэцие ку тулбураре!
17 ੧੭ ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
Май бине ун прынз де вердецурь ши драгосте декыт ун боу ынгрэшат ши урэ.
18 ੧੮ ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
Ун ом юте ла мыние стырнеште чертурь, дар чине есте ынчет ла мыние потолеште неынцелеӂериле.
19 ੧੯ ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
Друмул ленешулуй есте ка ун хэциш де спинь, дар кэраря челор фэрэ приханэ есте нетезитэ.
20 ੨੦ ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
Ун фиу ынцелепт есте букурия татэлуй сэу, дар ун ом несокотит диспрецуеште пе мама са.
21 ੨੧ ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
Небуния есте о букурие пентру чел фэрэ минте, дар ун ом причепут мерӂе пе друмул чел дрепт.
22 ੨੨ ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
Плануриле ну избутеск кынд липсеште о адунаре каре сэ кибзуяскэ, дар избутеск кынд сунт мулць сфетничь.
23 ੨੩ ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
Омул аре букурие сэ дя ун рэспунс ку гура луй. Ши че бунэ есте о ворбэ спусэ ла време потривитэ!
24 ੨੪ ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। (Sheol h7585)
Пентру чел ынцелепт, кэраря веций дуче ын сус, ка сэ-л абатэ де ла Локуинца морцилор, каре есте жос. (Sheol h7585)
25 ੨੫ ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
Домнул сурпэ каса челор мындри, дар ынтэреште хотареле вэдувей.
26 ੨੬ ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
Гындуриле реле сунт урыте Домнулуй, дар кувинтеле приетеноасе сунт курате ынаинтя Луй.
27 ੨੭ ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
Чел лаком де кыштиг ышь тулбурэ каса, дар чел че урэште мита ва трэи.
28 ੨੮ ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
Инима челуй неприхэнит се гындеште че сэ рэспундэ, дар гура челор рэй ымпроашкэ рэутэць.
29 ੨੯ ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
Домнул Се депэртязэ де чей рэй, дар аскултэ ругэчуня челор неприхэниць.
30 ੩੦ ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
О привире приетеноасэ ынвеселеште инима, о весте бунэ ынтэреште оаселе.
31 ੩੧ ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
Урекя каре я аминте ла ынвэцэтуриле каре дук ла вяцэ локуеште ын мижлокул ынцелепцилор.
32 ੩੨ ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
Чел че ляпэдэ чертаря ышь диспрецуеште суфлетул, дар чел че аскултэ мустраря капэтэ причепере.
33 ੩੩ ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
Фрика де Домнул есте шкоала ынцелепчуний ши смерения мерӂе ынаинтя славей.

< ਕਹਾਉਤਾਂ 15 >