< ਕਹਾਉਤਾਂ 16 >
1 ੧ ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
The plans of the heart belong to man, but the answer of the tongue is from Jehovah.
2 ੨ ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
All the ways of a man are clean in his own eyes, but Jehovah weighs the spirits.
3 ੩ ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
Commit thy works to Jehovah, and thy purposes shall be established.
4 ੪ ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
Jehovah has made everything for its own end, yea, even the wicked for the day of evil.
5 ੫ ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
Everyone who is proud in heart is an abomination to Jehovah. Hand in hand, he shall not be unpunished.
6 ੬ ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
By mercy and truth iniquity is atoned for, and by the fear of Jehovah men depart from evil.
7 ੭ ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
When a man's ways please Jehovah, he makes even his enemies to be at peace with him.
8 ੮ ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
Better is a little, with righteousness, than great revenues with injustice.
9 ੯ ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
A man's heart devises his way, but Jehovah directs his steps.
10 ੧੦ ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
A divine sentence is in the lips of the king. His mouth shall not transgress in judgment.
11 ੧੧ ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
A just balance and scales are Jehovah's. All the weights of the bag are his work.
12 ੧੨ ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
It is an abomination to kings to commit wickedness, for the throne is established by righteousness.
13 ੧੩ ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
Righteous lips are the delight of kings, and they love him who speaks right.
14 ੧੪ ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
The wrath of a king is messengers of death, but a wise man will pacify it.
15 ੧੫ ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
In the light of the king's countenance is life, and his favor is as a cloud of the latter rain.
16 ੧੬ ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
How much better it is to get wisdom than gold! Yea, to get understanding is rather to be chosen than silver.
17 ੧੭ ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
The highway of the upright is to depart from evil. He who keeps his way preserves his soul.
18 ੧੮ ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
Pride is before destruction, and a haughty spirit before a fall.
19 ੧੯ ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
Better it is to be of a lowly spirit with the poor, than to divide the spoil with the proud.
20 ੨੦ ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
He who gives heed to the word shall find good, and whoever trusts in Jehovah, happy is he.
21 ੨੧ ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
The wise in heart shall be called prudent, and the sweetness of the lips increases learning.
22 ੨੨ ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
Understanding is a well-spring of life to him who has it, but the correction of fools is folly.
23 ੨੩ ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
The heart of the wise instructs his mouth, and adds learning to his lips.
24 ੨੪ ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
Pleasant words are a honeycomb: Sweet to the soul, and health to the bones.
25 ੨੫ ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
There is a way which seems right to a man, but the end thereof are the ways of death.
26 ੨੬ ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
The appetite of the laboring man labors for him, for his mouth urges him.
27 ੨੭ ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
A worthless man devises mischief, and in his lips there is as a scorching fire.
28 ੨੮ ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
A perverse man scatters abroad strife, and a whisperer separates chief friends.
29 ੨੯ ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
A man of violence entices his neighbor, and leads him in a way that is not good.
30 ੩੦ ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
He who shuts his eyes devises perverse things. He who moves his lips brings evil to pass.
31 ੩੧ ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
The hoary head is a crown of glory. It shall be found in the way of righteousness.
32 ੩੨ ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
He who is slow to anger is better than the mighty, and he who rules his spirit, than he who takes a city.
33 ੩੩ ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।
The lot is cast into the lap, but the whole disposing thereof is of Jehovah.