< ਕਹਾਉਤਾਂ 16 >

1 ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
לאדם מערכי-לב ומיהוה מענה לשון
2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
כל-דרכי-איש זך בעיניו ותכן רוחות יהוה
3 ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
גל אל-יהוה מעשיך ויכנו מחשבתיך
4 ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
כל פעל יהוה למענהו וגם-רשע ליום רעה
5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
תועבת יהוה כל-גבה-לב יד ליד לא ינקה
6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
בחסד ואמת יכפר עון וביראת יהוה סור מרע
7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
ברצות יהוה דרכי-איש גם-אויביו ישלם אתו
8 ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
טוב-מעט בצדקה-- מרב תבואות בלא משפט
9 ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
לב אדם יחשב דרכו ויהוה יכין צעדו
10 ੧੦ ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
קסם על-שפתי-מלך במשפט לא ימעל-פיו
11 ੧੧ ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
פלס ומאזני משפט--ליהוה מעשהו כל-אבני-כיס
12 ੧੨ ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
תועבת מלכים עשות רשע כי בצדקה יכון כסא
13 ੧੩ ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
רצון מלכים שפתי-צדק ודבר ישרים יאהב
14 ੧੪ ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
חמת-מלך מלאכי-מות ואיש חכם יכפרנה
15 ੧੫ ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
באור-פני-מלך חיים ורצונו כעב מלקוש
16 ੧੬ ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
קנה-חכמה--מה-טוב מחרוץ וקנות בינה נבחר מכסף
17 ੧੭ ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
מסלת ישרים סור מרע שמר נפשו נצר דרכו
18 ੧੮ ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
לפני-שבר גאון ולפני כשלון גבה רוח
19 ੧੯ ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
טוב שפל-רוח את-עניים (ענוים) מחלק שלל את-גאים
20 ੨੦ ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
משכיל על-דבר ימצא-טוב ובוטח ביהוה אשריו
21 ੨੧ ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
לחכם-לב יקרא נבון ומתק שפתים יסיף לקח
22 ੨੨ ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
מקור חיים שכל בעליו ומוסר אולים אולת
23 ੨੩ ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
לב חכם ישכיל פיהו ועל-שפתיו יסיף לקח
24 ੨੪ ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
צוף-דבש אמרי-נעם מתוק לנפש ומרפא לעצם
25 ੨੫ ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
יש דרך ישר לפני-איש ואחריתה דרכי-מות
26 ੨੬ ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
נפש עמל עמלה לו כי-אכף עליו פיהו
27 ੨੭ ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
איש בליעל כרה רעה ועל-שפתיו (שפתו) כאש צרבת
28 ੨੮ ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
איש תהפכות ישלח מדון ונרגן מפריד אלוף
29 ੨੯ ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
איש חמס יפתה רעהו והוליכו בדרך לא-טוב
30 ੩੦ ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
עצה עיניו לחשב תהפכות קרץ שפתיו כלה רעה
31 ੩੧ ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
עטרת תפארת שיבה בדרך צדקה תמצא
32 ੩੨ ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
טוב ארך אפים מגבור ומשל ברוחו מלכד עיר
33 ੩੩ ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।
בחיק יוטל את-הגורל ומיהוה כל-משפטו

< ਕਹਾਉਤਾਂ 16 >