< ਕਹਾਉਤਾਂ 17 >

1 ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
Better is a dry morsel, and quietness with it, than a house full of feasting with strife.
2 ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
A servant who deals wisely shall have rule over a son who causes shame, and shall have part in the inheritance among the brothers.
3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
The refining pot is for silver, and the furnace for gold, but Jehovah tries the hearts.
4 ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
An evildoer gives heed to wicked lips. A liar gives ear to a mischievous tongue.
5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
He who mocks a poor man reproaches his maker. He who is glad at calamity shall not be unpunished.
6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
Son's sons are the crown of old men, and the glory of sons are their fathers.
7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
Excellent speech is not appropriate to a fool, much less lying lips to a prince.
8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
A bribe is a precious stone in the eyes of him who has it; wherever it turns, it prospers.
9 ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
He who covers a transgression seeks love, but he who repeats a matter separates chief friends.
10 ੧੦ ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
A rebuke enters deeper into him who has understanding than a hundred stripes into a fool.
11 ੧੧ ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
An evil man seeks only rebellion. Therefore a cruel messenger shall be sent against him.
12 ੧੨ ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
Let a man meet a bear robbed of her cubs, rather than a fool in his folly.
13 ੧੩ ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
He who rewards evil for good, evil shall not depart from his house.
14 ੧੪ ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
The beginning of strife is like letting out water. Therefore leave off contention, before there is quarrelling.
15 ੧੫ ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
He who justifies a wicked man, and he who condemns a righteous man, both of them alike are an abomination to Jehovah.
16 ੧੬ ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
Why is there a price in the hand of a fool to buy wisdom, since he has no understanding?
17 ੧੭ ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
A friend loves at all times, and a brother is born for adversity.
18 ੧੮ ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
A man void of understanding strikes hands, and becomes surety in the presence of his neighbor.
19 ੧੯ ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
He loves transgression who loves strife. He who raises high his gate seeks destruction.
20 ੨੦ ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
He who has a wayward heart finds no good, and he who has a perverse tongue falls into mischief.
21 ੨੧ ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
He who begets a fool it is to his sorrow, and the father of a fool has no joy.
22 ੨੨ ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
A cheerful heart is a good medicine, but a broken spirit dries up the bones.
23 ੨੩ ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
A wicked man receives a bribe out of the bosom, to pervert the ways of justice.
24 ੨੪ ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
Wisdom is before the face of him who has understanding, but the eyes of a fool are in the ends of the earth.
25 ੨੫ ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
A foolish son is a grief to his father, and bitterness to her who bore him.
26 ੨੬ ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
Also to punish a righteous man is not good, nor to smite nobles for uprightness.
27 ੨੭ ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
He who spares his words has knowledge, and he who is of a cool spirit is a man of understanding.
28 ੨੮ ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
Even a fool, when he holds his peace, is considered wise. When he shuts his lips, he is prudent.

< ਕਹਾਉਤਾਂ 17 >