< ਕਹਾਉਤਾਂ 17 >
1 ੧ ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
Better is a dry morsel, and quietness therewith, Than a house full of flesh-banquets with strife.
2 ੨ ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
A prudent servant shall rule over a son who causeth shame; Yea, with brothers he shall share the inheritance.
3 ੩ ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
The refining-pot is for silver, and the furnace for gold; But the LORD trieth hearts.
4 ੪ ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
An evil-doer listeneth to mischievous lips; And a liar giveth ear to a destructive tongue.
5 ੫ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
Whoso mocketh the poor reproacheth his Maker; He that is glad at calamities shall not go unpunished.
6 ੬ ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
Children's children are the crown of the aged, And their fathers the glory of sons.
7 ੭ ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
Excellent speech becometh not the base; How much less lying lips the noble!
8 ੮ ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
A gift is a precious stone in the eyes of him who taketh it; Whithersoever it turneth it hath success.
9 ੯ ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
He who covereth an offence seeketh love; But he who recurreth to a matter removeth a friend.
10 ੧੦ ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
A reproof will penetrate deeper into a wise man Than a hundred stripes into a fool.
11 ੧੧ ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
An evil man seeketh only rebellion; Therefore shall a cruel messenger be sent against him.
12 ੧੨ ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
Let a man meet a bear robbed of her whelps, Rather than a fool in his folly.
13 ੧੩ ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
Whoso returneth evil for good, Evil shall not depart from his house.
14 ੧੪ ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
The beginning of strife is as when one letteth out water; Therefore leave off contention before it rolleth onward.
15 ੧੫ ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
He that justifieth the wicked, And he that condemneth the just, Both alike are an abomination to the LORD.
16 ੧੬ ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
Why should a price be in the hand of a fool To get wisdom, seeing he hath no sense?
17 ੧੭ ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
A friend loveth at all times; But in adversity he is born a brother.
18 ੧੮ ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
A man who lacketh understanding striketh hands, And becometh surety in the presence of his friend.
19 ੧੯ ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
He who loveth strife loveth transgression; He who raiseth high his gate seeketh ruin.
20 ੨੦ ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
He that is of a deceitful heart shall find no good; And he that turneth about with his tongue shall fall into mischief.
21 ੨੧ ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
Whoso begetteth a fool doeth it to his sorrow; Yea, the father of the fool hath no joy.
22 ੨੨ ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
A merry heart doeth good to the body; But a broken spirit drieth up the bones.
23 ੨੩ ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
The wicked man taketh a gift out of the bosom, To pervert the ways of judgment.
24 ੨੪ ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
Wisdom is before the face of him that hath understanding; But the eyes of a fool are in the ends of the earth.
25 ੨੫ ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
A foolish son is a grief to his father, And bitterness to her that bore him.
26 ੨੬ ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
Moreover, to punish the righteous is not good, Nor to smite the noble for their equity.
27 ੨੭ ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
He that spareth his words is imbued with knowledge; And he that is of a cool spirit is a man of understanding.
28 ੨੮ ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
Even a fool, when he is silent, is accounted wise; He that shutteth his lips is a man of understanding.