< ਕਹਾਉਤਾਂ 17 >

1 ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
טֹ֤וב פַּ֣ת חֲ֭רֵבָה וְשַׁלְוָה־בָ֑הּ מִ֝בַּ֗יִת מָלֵ֥א זִבְחֵי־רִֽיב׃
2 ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
עֶֽבֶד־מַשְׂכִּ֗יל יִ֭מְשֹׁל בְּבֵ֣ן מֵבִ֑ישׁ וּבְתֹ֥וךְ אַ֝חִ֗ים יַחֲלֹ֥ק נַחֲלָֽה׃
3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
מַצְרֵ֣ף לַ֭כֶּסֶף וְכ֣וּר לַזָּהָ֑ב וּבֹחֵ֖ן לִבֹּ֣ות יְהוָֽה׃
4 ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
מֵ֭רַע מַקְשִׁ֣יב עַל־שְׂפַת־אָ֑וֶן שֶׁ֥קֶר מֵ֝זִין עַל־לְשֹׁ֥ון הַוֹּֽת׃
5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
לֹעֵ֣ג לָ֭רָשׁ חֵרֵ֣ף עֹשֵׂ֑הוּ שָׂמֵ֥חַ לְ֝אֵ֗יד לֹ֣א יִנָּקֶֽה׃
6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
עֲטֶ֣רֶת זְ֭קֵנִים בְּנֵ֣י בָנִ֑ים וְתִפְאֶ֖רֶת בָּנִ֣ים אֲבֹותָֽם׃
7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
לֹא־נָאוָ֣ה לְנָבָ֣ל שְׂפַת־יֶ֑תֶר אַ֝֗ף כִּֽי־לְנָדִ֥יב שְׂפַת־שָֽׁקֶר׃
8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
אֶֽבֶן־חֵ֣ן הַ֭שֹּׁחַד בְּעֵינֵ֣י בְעָלָ֑יו אֶֽל־כָּל־אֲשֶׁ֖ר יִפְנֶ֣ה יַשְׂכִּֽיל׃
9 ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
מְֽכַסֶּה־פֶּ֭שַׁע מְבַקֵּ֣שׁ אַהֲבָ֑ה וְשֹׁנֶ֥ה בְ֝דָבָ֗ר מַפְרִ֥יד אַלּֽוּף׃
10 ੧੦ ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
תֵּ֣חַת גְּעָרָ֣ה בְמֵבִ֑ין מֵהַכֹּ֖ות כְּסִ֣יל מֵאָֽה׃
11 ੧੧ ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
אַךְ־מְרִ֥י יְבַקֶּשׁ־רָ֑ע וּמַלְאָ֥ךְ אַ֝כְזָרִ֗י יְשֻׁלַּח־בֹּֽו׃
12 ੧੨ ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
פָּגֹ֬ושׁ דֹּ֣ב שַׁכּ֣וּל בְּאִ֑ישׁ וְאַל־כְּ֝סִ֗יל בְּאִוַּלְתֹּֽו׃
13 ੧੩ ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
מֵשִׁ֣יב רָ֭עָה תַּ֣חַת טֹובָ֑ה לֹא־תָמִישׁ (תָמ֥וּשׁ) רָ֝עָ֗ה מִבֵּיתֹֽו׃
14 ੧੪ ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
פֹּ֣וטֵֽר מַ֭יִם רֵאשִׁ֣ית מָדֹ֑ון וְלִפְנֵ֥י הִ֝תְגַּלַּ֗ע הָרִ֥יב נְטֹֽושׁ׃
15 ੧੫ ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
מַצְדִּ֣יק רָ֭שָׁע וּמַרְשִׁ֣יעַ צַדִּ֑יק תֹּועֲבַ֥ת יְ֝הוָ֗ה גַּם־שְׁנֵיהֶֽם׃
16 ੧੬ ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
לָמָּה־זֶּ֣ה מְחִ֣יר בְּיַד־כְּסִ֑יל לִקְנֹ֖ות חָכְמָ֣ה וְלֶב־אָֽיִן׃
17 ੧੭ ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
בְּכָל־עֵ֭ת אֹהֵ֣ב הָרֵ֑עַ וְאָ֥ח לְ֝צָרָ֗ה יִוָּלֵֽד׃
18 ੧੮ ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
אָדָ֣ם חֲסַר־לֵ֭ב תֹּוקֵ֣עַ כָּ֑ף עֹרֵ֥ב עֲ֝רֻבָּ֗ה לִפְנֵ֥י רֵעֵֽהוּ׃
19 ੧੯ ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
אֹ֣הֵֽב פֶּ֭שַׁע אֹהֵ֣ב מַצָּ֑ה מַגְבִּ֥יהַּ פִּ֝תְחֹ֗ו מְבַקֶּשׁ־שָֽׁבֶר׃
20 ੨੦ ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
עִקֶּשׁ־לֵ֭ב לֹ֣א יִמְצָא־טֹ֑וב וְנֶהְפָּ֥ךְ בִּ֝לְשֹׁונֹ֗ו יִפֹּ֥ול בְּרָעָֽה׃
21 ੨੧ ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
יֹלֵ֣ד כְּ֭סִיל לְת֣וּגָה לֹ֑ו וְלֹֽא־יִ֝שְׂמַ֗ח אֲבִ֣י נָבָֽל׃
22 ੨੨ ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
לֵ֣ב שָׂ֭מֵחַ יֵיטִ֣ב גֵּהָ֑ה וְר֥וּחַ נְ֝כֵאָ֗ה תְּיַבֶּשׁ־גָּֽרֶם׃
23 ੨੩ ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
שֹׁ֣חַד מֵ֭חֵיק רָשָׁ֣ע יִקָּ֑ח לְ֝הַטֹּ֗ות אָרְחֹ֥ות מִשְׁפָּֽט׃
24 ੨੪ ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
אֶת־פְּנֵ֣י מֵבִ֣ין חָכְמָ֑ה וְעֵינֵ֥י כְ֝סִ֗יל בִּקְצֵה־אָֽרֶץ׃
25 ੨੫ ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
כַּ֣עַס לְ֭אָבִיו בֵּ֣ן כְּסִ֑יל וּ֝מֶ֗מֶר לְיֹולַדְתֹּֽו׃
26 ੨੬ ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
גַּ֤ם עֲנֹ֣ושׁ לַצַּדִּ֣יק לֹא־טֹ֑וב לְהַכֹּ֖ות נְדִיבִ֣ים עַל־יֹֽשֶׁר׃
27 ੨੭ ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
חֹושֵׂ֣ךְ אֲ֭מָרָיו יֹודֵ֣עַ דָּ֑עַת וְקַר־ (יְקַר)־ר֝֗וּחַ אִ֣ישׁ תְּבוּנָֽה׃
28 ੨੮ ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
גַּ֤ם אֱוִ֣יל מַ֭חֲרִישׁ חָכָ֣ם יֵחָשֵׁ֑ב אֹטֵ֖ם שְׂפָתָ֣יו נָבֹֽון׃

< ਕਹਾਉਤਾਂ 17 >