< ਕਹਾਉਤਾਂ 17 >
1 ੧ ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
Бољи је залогај сувог хлеба с миром него кућа пуна поклане стоке са свађом.
2 ੨ ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
Разуман слуга биће господар над сином срамотним и с браћом ће делити наследство.
3 ੩ ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
Топионица је за сребро и пећ за злато, а срца искушава Господ.
4 ੪ ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
Зао човек пази на усне зле, а лажљивац слуша језик пакостан.
5 ੫ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
Ко се руга сиромаху, срамоти Створитеља његовог; ко се радује несрећи, неће остати без кара.
6 ੬ ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
Венац су старцима унуци, а слава синовима оци њихови.
7 ੭ ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
Не приличи безумном висока беседа, а камоли кнезу лажљива беседа.
8 ੮ ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
Поклон је драги камен ономе који га прима, куда се год окрене напредује.
9 ੯ ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
Ко покрива преступ, тражи љубав; а ко понавља ствар, раставља главне пријатеље.
10 ੧੦ ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
Укор тишти разумног већма него лудог сто удараца.
11 ੧੧ ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
Зао човек тражи само одмет, али ће се љут гласник послати на њ.
12 ੧੨ ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
Боље је да човека срете медведица којој су отети медведићи, него безумник у свом безумљу.
13 ੧੩ ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
Ко враћа зло за добро, неће се зло одмаћи од куће његове.
14 ੧੪ ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
Ко почне свађу, отвори уставу води; зато пре него се заметне, прођи се распре.
15 ੧੫ ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
Ко оправда кривога и ко осуди правога, обојица су гад Господу.
16 ੧੬ ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
На шта је благо безумном у руци кад нема разума да прибави мудрост?
17 ੧੭ ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
У свако доба љуби пријатељ, и брат постаје у невољи.
18 ੧੮ ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
Човек безуман даје руку и јамчи се за пријатеља свог.
19 ੧੯ ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
Ко милује свађу, милује грех; ко подиже увис врата своја, тражи погибао.
20 ੨੦ ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
Ко је опаког срца, неће наћи добра; и ко дволичи језиком, пашће у зло.
21 ੨੧ ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
Ко роди безумна, на жалост му је, нити ће се радовати отац лудога.
22 ੨੨ ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
Срце весело помаже као лек, а дух жалостан суши кости.
23 ੨੩ ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
Безбожник прима поклон из недара да преврати путеве правди.
24 ੨੪ ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
Разумном је на лицу мудрост, а очи безумнику врљају накрај земље.
25 ੨੫ ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
Жалост је оцу свом син безуман, и јад родитељци својој.
26 ੨੬ ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
Није добро глобити праведника, ни да кнезови бију кога што је радио право.
27 ੨੭ ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
Устеже речи своје човек који зна, и тиха је духа човек разуман.
28 ੨੮ ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
И безуман кад ћути, мисли се да је мудар, и разуман, кад стискује усне своје.