< ਕਹਾਉਤਾਂ 18 >
1 ੧ ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
人と交わりをしない者は口実を捜し、すべてのよい考えに激しく反対する。
2 ੨ ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
愚かな者は悟ることを喜ばず、ただ自分の意見を言い表わすことを喜ぶ。
3 ੩ ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
悪しき者が来ると、卑しめもまた来る、不名誉が来ると、はずかしめも共にくる。
4 ੪ ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
人の口の言葉は深い水のようだ、知恵の泉は、わいて流れる川である。
5 ੫ ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
悪しき者をえこひいきすることは良くない、正しい者をさばいて、悪しき者とすることも良くない。
6 ੬ ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
愚かな者のくちびるは争いを起し、その口はむち打たれることを招く。
7 ੭ ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
愚かな者の口は自分の滅びとなり、そのくちびるは自分を捕えるわなとなる。
8 ੮ ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
人のよしあしをいう者の言葉はおいしい食物のようで、腹の奥にしみこむ。
9 ੯ ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
その仕事を怠る者は、滅ぼす者の兄弟である。
10 ੧੦ ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
主の名は堅固なやぐらのようだ、正しい者はその中に走りこんで救を得る。
11 ੧੧ ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
富める者の富はその堅き城である、それは高き城壁のように彼を守る。
12 ੧੨ ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
人の心の高ぶりは滅びにさきだち、謙遜は栄誉にさきだつ。
13 ੧੩ ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
事をよく聞かないで答える者は、愚かであって恥をこうむる。
14 ੧੪ ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
人の心は病苦をも忍ぶ、しかし心の痛むときは、だれがそれに耐えようか。
15 ੧੫ ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
さとき者の心は知識を得、知恵ある者の耳は知識を求める。
16 ੧੬ ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
人の贈り物は、その人のために道をひらき、また尊い人の前に彼を導く。
17 ੧੭ ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
先に訴え出る者は正しいように見える、しかしその訴えられた人が来て、それを調べて、事は明らかになる。
18 ੧੮ ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
くじは争いをとどめ、かつ強い争い相手の間を決定する。
19 ੧੯ ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
助けあう兄弟は堅固な城のようだ、しかし争いは、やぐらの貫の木のようだ。
20 ੨੦ ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
人は自分の言葉の結ぶ実によって、満ち足り、そのくちびるの産物によって自ら飽きる。
21 ੨੧ ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
死と生とは舌に支配される、これを愛する者はその実を食べる。
22 ੨੨ ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
妻を得る者は、良き物を得る、かつ主から恵みを与えられる。
23 ੨੩ ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
貧しい者は、あわれみを請い、富める者は、はげしい答をする。
24 ੨੪ ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
世には友らしい見せかけの友がある、しかし兄弟よりもたのもしい友もある。