< ਕਹਾਉਤਾਂ 18 >

1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
自己を人と異にする者はおのれの欲ずるところのみを求めてすべての善き考察にもとる
2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
愚なる者は明哲を喜ばず 惟おのれの心意を顕すことを喜ぶ
3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
惡者きたれば藐視したがひてきたり 恥きたれば凌辱もともに來る
4 ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
人の口の言は深水の如し 湧てながるる川 智慧の泉なり
5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
惡者を偏視るは善らず 審判をなして義者を惡しとするも亦善らず
6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
愚なる者の口唇はあらそひを起し その口は打るることを招く
7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
愚なる者の口はおのれの敗壊となり その口唇はおのれの霊魂の罟となる
8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
人の是非をいふものの言はたはぶれのごとしといへども反つて腹の奥にいる
9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
その行爲をおこたる者は滅すものの兄弟なり
10 ੧੦ ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
ヱホバの各はかたき櫓のごとし 義者は之に走りいりて救を得
11 ੧੧ ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
富者の資財はその堅き城なり これを高き石垣の如くに思ふ
12 ੧੨ ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
人の心のたかぶりは滅亡に先だち 謙遜はたふとまるる事にさきだつ
13 ੧੩ ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
いまだ事をきかざるさきに應ふる者は愚にして辱をかうぶる
14 ੧੪ ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
人の心は尚其疾を忍ぶべし されど心の傷める時は誰かこれに耐んや
15 ੧੫ ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
哲者の心は知識をえ 智慧ある者の耳は知識を求む
16 ੧੬ ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
人の贈物はその人のために道をひらき かつ貴きものの前にこれを導く
17 ੧੭ ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
先に訴訟の理由をのぶるものは正義に似たれども その鄰人きたり詰問ひてその事を明かにす
18 ੧੮ ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
籤は争端をとどめ且つよきものの間にへだてとなる
19 ੧੯ ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
怒れる兄弟はかたき城にもまさりて説き伏せがたし 兄弟のあらそひは檜の貫木のごとし
20 ੨੦ ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
人は口の徳によりて腹をあかし その口唇の徳によりて自ら飽べし
21 ੨੧ ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
死生は舌の權能にあり これを愛する者はその果を食はん
22 ੨੨ ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
妻を得るものは美物を得るなり 且ヱホバより恩寵をあたへらる
23 ੨੩ ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
貧者は哀なる言をもて乞ひ 富人は厲しき答をなす
24 ੨੪ ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
多の友をまうくる人は遂にその身を亡す 但し兄弟よりもたのもしき知己もまたあり

< ਕਹਾਉਤਾਂ 18 >