< ਕਹਾਉਤਾਂ 19 >

1 ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
വികടാധരം ഉള്ള മൂഢനെക്കാൾ പരമാർത്ഥതയിൽ നടക്കുന്ന ദരിദ്രൻ ഉത്തമൻ.
2 ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
പരിജ്ഞാനമില്ലാത്ത മനസ്സു നന്നല്ല; തത്രപ്പെട്ടു കാൽ വെക്കുന്നവനോ പിഴെച്ചുപോകുന്നു.
3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
മനുഷ്യന്റെ ഭോഷത്വം അവന്റെ വഴിയെ മറിച്ചുകളയുന്നു; അവന്റെ ഹൃദയമോ യഹോവയോടു മുഷിഞ്ഞുപോകുന്നു.
4 ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
സമ്പത്തു സ്നേഹിതന്മാരെ വർദ്ധിപ്പിക്കുന്നു; എളിയവനോ കൂട്ടുകാരനോടു അകന്നിരിക്കുന്നു.
5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
കള്ളസ്സാക്ഷിക്കു ശിക്ഷ വരാതിരിക്കയില്ല; ഭോഷ്കു നിശ്വസിക്കുന്നവൻ ഒഴിഞ്ഞുപോകയുമില്ല.
6 ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
പ്രഭുവിന്റെ പ്രീതി സമ്പാദിപ്പാൻ പലരും നോക്കുന്നു; ദാനം ചെയ്യുന്നവന്നു ഏവനും സ്നേഹിതൻ.
7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
ദരിദ്രന്റെ സഹോദരന്മാരെല്ലാം അവനെ പകെക്കുന്നു; അവന്റെ സ്നേഹിതന്മാർ എത്ര അധികം അകന്നുനില്ക്കും? അവൻ വാക്കു തിരയുമ്പോഴേക്കു അവരെ കാണ്മാനില്ല.
8 ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
ബുദ്ധി സമ്പാദിക്കുന്നവൻ തന്റെ പ്രാണനെ സ്നേഹിക്കുന്നു; ബോധം കാത്തുകൊള്ളുന്നവൻ നന്മ പ്രാപിക്കും.
9 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
കള്ളസ്സാക്ഷിക്കു ശിക്ഷ വരാതിരിക്കയില്ല; ഭോഷ്കു നിശ്വസിക്കുന്നവൻ നശിച്ചുപോകും.
10 ੧੦ ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
സുഖജീവനം ഭോഷന്നു യോഗ്യമല്ല; പ്രഭുക്കന്മാരുടെമേൽ കർത്തൃത്വം നടത്തുന്നതോ ദാസന്നു എങ്ങനെ?
11 ੧੧ ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
വിവേകബുദ്ധിയാൽ മനുഷ്യന്നു ദീർഘക്ഷമവരുന്നു; ലംഘനം ക്ഷമിക്കുന്നതു അവന്നു ഭൂഷണം.
12 ੧੨ ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
രാജാവിന്റെ ക്രോധം സിംഹഗർജ്ജനത്തിന്നു തുല്യം; അവന്റെ പ്രസാദമോ പുല്ലിന്മേലുള്ള മഞ്ഞുപോലെ.
13 ੧੩ ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
മൂഢനായ മകൻ അപ്പന്നു നിർഭാഗ്യം; ഭാര്യയുടെ കലമ്പൽ തീരാത്ത ചോർച്ച പോലെ.
14 ੧੪ ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
ഭവനവും സമ്പത്തും പിതാക്കന്മാർ വെച്ചേക്കുന്ന അവകാശം; ബുദ്ധിയുള്ള ഭാര്യയോ യഹോവയുടെ ദാനം.
15 ੧੫ ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
മടി ഗാഢനിദ്രയിൽ വീഴിക്കുന്നു; അലസചിത്തൻ പട്ടണികിടക്കും.
16 ੧੬ ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
കല്പന പ്രമാണിക്കുന്നവൻ പ്രാണനെ കാക്കുന്നു; നടപ്പു സൂക്ഷിക്കാത്തവനോ മരണശിക്ഷ അനുഭവിക്കും.
17 ੧੭ ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
എളിയവനോടു കൃപ കാട്ടുന്നവൻ യഹോവെക്കു വായ്പ കൊടുക്കുന്നു; അവൻ ചെയ്ത നന്മെക്കു അവൻ പകരം കൊടുക്കും.
18 ੧੮ ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
പ്രത്യാശയുള്ളേടത്തോളം നിന്റെ മകനെ ശിക്ഷിക്ക; എങ്കിലും അവനെ കൊല്ലുവാൻ തക്കവണ്ണം ഭാവിക്കരുതു.
19 ੧੯ ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
മുൻകോപി പിഴ കൊടുക്കേണ്ടിവരും; നീ അവനെ വിടുവിച്ചാൽ അതു പിന്നെയും ചെയ്യേണ്ടിവരും.
20 ੨੦ ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
പിന്നത്തേതിൽ നീ ജ്ഞാനിയാകേണ്ടതിന്നു ആലോചന കേട്ടു പ്രബോധനം കൈക്കൊൾക.
21 ੨੧ ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
മനുഷ്യന്റെ ഹൃദയത്തിൽ പല വിചാരങ്ങളും ഉണ്ടു; യഹോവയുടെ ആലോചനയോ നിവൃത്തിയാകും.
22 ੨੨ ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
മനുഷ്യൻ തന്റെ മനസ്സുപോലെ ദയ കാണിക്കും; ഭോഷ്കു പറയുന്നവനെക്കാൾ ദരിദ്രൻ ഉത്തമൻ.
23 ੨੩ ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
യഹോവാഭക്തി ജീവഹേതുകമാകുന്നു; അതുള്ളവൻ തൃപ്തനായി വസിക്കും; അനർത്ഥം അവന്നു നേരിടുകയില്ല.
24 ੨੪ ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
മടിയൻ തന്റെ കൈ തളികയിൽ പൂത്തുന്നു; വായിലേക്കു തിരികെ കൊണ്ടുവരികയില്ല.
25 ੨੫ ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
പരിഹാസിയെ അടിച്ചാൽ അല്പബുദ്ധി വിവേകം പഠിക്കും; ബുദ്ധിമാനെ ശാസിച്ചാൽ അവൻ പരിജ്ഞാനം പ്രാപിക്കും.
26 ੨੬ ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
അപ്പനെ ഹേമിക്കയും അമ്മയെ ഓടിച്ചുകളകയും ചെയ്യുന്നവൻ ലജ്ജയും അപമാനവും വരുത്തുന്ന മകനാകുന്നു.
27 ੨੭ ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।
മകനേ, പരിജ്ഞാനത്തിന്റെ വചനങ്ങളെ വിട്ടുമാറേണ്ടതിന്നുള്ള ഉപദേശം കേൾക്കുന്നതു മതിയാക്കുക.
28 ੨੮ ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
നിസ്സാരസാക്ഷി ന്യായത്തെ പരിഹസിക്കുന്നു; ദുഷ്ടന്മാരുടെ വായ് അകൃത്യത്തെ വിഴുങ്ങുന്നു.
29 ੨੯ ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।
പരിഹാസികൾക്കായി ശിക്ഷാവിധിയും മൂഢന്മാരുടെ മുതുകിന്നു തല്ലും ഒരുങ്ങിയിരിക്കുന്നു.

< ਕਹਾਉਤਾਂ 19 >