< ਕਹਾਉਤਾਂ 2 >
1 ੧ ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
我兒,你若領受我的言語, 存記我的命令,
2 ੨ ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
側耳聽智慧, 專心求聰明,
3 ੩ ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
呼求明哲, 揚聲求聰明,
4 ੪ ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
尋找它,如尋找銀子, 搜求它,如搜求隱藏的珍寶,
5 ੫ ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
你就明白敬畏耶和華, 得以認識上帝。
6 ੬ ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
因為,耶和華賜人智慧; 知識和聰明都由他口而出。
7 ੭ ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
他給正直人存留真智慧, 給行為純正的人作盾牌,
8 ੮ ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
為要保守公平人的路, 護庇虔敬人的道。
9 ੯ ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
你也必明白仁義、公平、 正直、一切的善道。
10 ੧੦ ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
智慧必入你心; 你的靈要以知識為美。
11 ੧੧ ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
謀略必護衛你; 聰明必保守你,
12 ੧੨ ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
要救你脫離惡道, 脫離說乖謬話的人。
13 ੧੩ ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
那等人捨棄正直的路, 行走黑暗的道,
14 ੧੪ ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
歡喜作惡, 喜愛惡人的乖僻,
15 ੧੫ ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
在他們的道中彎曲, 在他們的路上偏僻。
16 ੧੬ ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
智慧要救你脫離淫婦, 就是那油嘴滑舌的外女。
17 ੧੭ ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
她離棄幼年的配偶, 忘了上帝的盟約。
18 ੧੮ ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
她的家陷入死地; 她的路偏向陰間。 ()
19 ੧੯ ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
凡到她那裏去的,不得轉回, 也得不着生命的路。
20 ੨੦ ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
智慧必使你行善人的道, 守義人的路。
21 ੨੧ ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
正直人必在世上居住; 完全人必在地上存留。
22 ੨੨ ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।
惟有惡人必然剪除; 奸詐的,必然拔出。