< ਕਹਾਉਤਾਂ 20 >
1 ੧ ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
Le vin est moqueur, la boisson forte est tumultueuse, et quiconque s’y égare n’est pas sage.
2 ੨ ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
La terreur du roi est comme le rugissement d’un jeune lion: qui l’irrite, pèche contre sa propre âme.
3 ੩ ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
C’est la gloire d’un homme que de s’abstenir des contestations, mais chaque fou s’y engage.
4 ੪ ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
À cause de l’hiver, le paresseux ne laboure pas; lors de la moisson, il mendiera et n’aura rien.
5 ੫ ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
Le conseil dans le cœur d’un homme est une eau profonde, et l’homme intelligent y puise.
6 ੬ ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
Nombre d’hommes proclament chacun sa bonté; mais un homme fidèle, qui le trouvera?
7 ੭ ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
Le juste marche dans son intégrité; heureux ses fils après lui!
8 ੮ ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
Le roi siège sur le trône du jugement; il dissipe tout mal par son regard.
9 ੯ ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
Qui dira: J’ai purifié mon cœur, je suis net de mon péché?
10 ੧੦ ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
Poids et poids, épha et épha, sont tous deux en abomination à l’Éternel.
11 ੧੧ ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
Même un jeune garçon se fait connaître par ses actions, si sa conduite est pure et si elle est droite.
12 ੧੨ ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
Et l’oreille qui entend et l’œil qui voit, l’Éternel les a faits tous les deux.
13 ੧੩ ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
N’aime pas le sommeil, de peur que tu ne deviennes pauvre; ouvre tes yeux, [et] rassasie-toi de pain.
14 ੧੪ ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
Mauvais, mauvais! dit l’acheteur; puis il s’en va et se vante.
15 ੧੫ ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
Il y a de l’or et beaucoup de rubis; mais les lèvres de la connaissance sont un vase précieux.
16 ੧੬ ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
Prends son vêtement, car il a cautionné autrui; et prends de lui un gage, à cause des étrangers.
17 ੧੭ ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
Le pain du mensonge est agréable à l’homme; mais ensuite, sa bouche est pleine de gravier.
18 ੧੮ ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
Les plans s’affermissent par le conseil; et fais la guerre avec prudence.
19 ੧੯ ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
Qui va rapportant révèle le secret; aussi ne te mêle pas avec le bavard.
20 ੨੦ ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
Qui maudit son père et sa mère, – sa lampe s’éteindra au sein des ténèbres.
21 ੨੧ ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
L’héritage acquis avec hâte au commencement, ne sera pas béni à la fin.
22 ੨੨ ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
Ne dis point: Je rendrai le mal. Attends-toi à l’Éternel, et il te sauvera.
23 ੨੩ ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
Poids et poids est en abomination à l’Éternel, et la fausse balance n’est pas une chose bonne.
24 ੨੪ ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
Les pas de l’homme viennent de l’Éternel; et comment un homme comprendrait-il sa propre voie?
25 ੨੫ ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
C’est un piège pour l’homme que de dire précipitamment: Chose sainte! – et, après des vœux, d’examiner.
26 ੨੬ ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
Un roi sage disperse les méchants, et ramène sur eux la roue.
27 ੨੭ ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
L’esprit de l’homme est une lampe de l’Éternel; il sonde toutes les profondeurs du cœur.
28 ੨੮ ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
La bonté et la vérité préservent le roi, et il soutient son trône par la bonté.
29 ੨੯ ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
L’ornement des jeunes gens, c’est leur force; et la gloire des vieillards, ce sont les cheveux blancs.
30 ੩੦ ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।
Les meurtrissures [et] les plaies nettoient le mal, et les coups, les profondeurs de l’âme.