< ਕਹਾਉਤਾਂ 20 >

1 ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
לֵץ הַיַּין הֹמֶה שֵׁכָר וְכָל־שֹׁגֶה בּוֹ לֹא יֶחְכָּֽם׃
2 ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
נַהַם כַּכְּפִיר אֵימַת מֶלֶךְ מִתְעַבְּרוֹ חוֹטֵא נַפְשֽׁוֹ׃
3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
כָּבוֹד לָאִישׁ שֶׁבֶת מֵרִיב וְכָל־אֱוִיל יִתְגַּלָּֽע׃
4 ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
מֵחֹרֶף עָצֵל לֹא־יַחֲרֹשׁ ישאל וְשָׁאַל בַּקָּצִיר וָאָֽיִן׃
5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
מַיִם עֲמֻקִּים עֵצָה בְלֶב־אִישׁ וְאִישׁ תְּבוּנָה יִדְלֶֽנָּה׃
6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
רָב־אָדָם יִקְרָא אִישׁ חַסְדּוֹ וְאִישׁ אֱמוּנִים מִי יִמְצָֽא׃
7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
מִתְהַלֵּךְ בְּתֻמּוֹ צַדִּיק אַשְׁרֵי בָנָיו אַחֲרָֽיו׃
8 ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
מֶלֶךְ יוֹשֵׁב עַל־כִּסֵּא־דִין מְזָרֶה בְעֵינָיו כָּל־רָֽע׃
9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
מִֽי־יֹאמַר זִכִּיתִי לִבִּי טָהַרְתִּי מֵחַטָּאתִֽי׃
10 ੧੦ ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
אֶבֶן וָאֶבֶן אֵיפָה וְאֵיפָה תּוֹעֲבַת יְהוָה גַּם־שְׁנֵיהֶֽם׃
11 ੧੧ ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
גַּם בְּמַעֲלָלָיו יִתְנַכֶּר־נָעַר אִם־זַךְ וְאִם־יָשָׁר פָּעֳלֽוֹ׃
12 ੧੨ ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
אֹזֶן שֹׁמַעַת וְעַיִן רֹאָה יְהוָה עָשָׂה גַם־שְׁנֵיהֶֽם׃
13 ੧੩ ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
אַל־תֶּֽאֱהַב שֵׁנָה פֶּן־תִּוָּרֵשׁ פְּקַח עֵינֶיךָ שְֽׂבַֽע־לָֽחֶם׃
14 ੧੪ ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
רַע רַע יֹאמַר הַקּוֹנֶה וְאֹזֵל לוֹ אָז יִתְהַלָּֽל׃
15 ੧੫ ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
יֵשׁ זָהָב וְרָב־פְּנִינִים וּכְלִי יְקָר שִׂפְתֵי־דָֽעַת׃
16 ੧੬ ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
לְֽקַח־בִּגְדוֹ כִּי־עָרַב זָר וּבְעַד נכרים נָכְרִיָּה חַבְלֵֽהוּ׃
17 ੧੭ ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
עָרֵב לָאִישׁ לֶחֶם שָׁקֶר וְאַחַר יִמָּֽלֵא־פִיהוּ חָצָֽץ׃
18 ੧੮ ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
מַחֲשָׁבוֹת בְּעֵצָה תִכּוֹן וּבְתַחְבֻּלוֹת עֲשֵׂה מִלְחָמָֽה׃
19 ੧੯ ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
גּֽוֹלֶה־סּוֹד הוֹלֵךְ רָכִיל וּלְפֹתֶה שְׂפָתָיו לֹא תִתְעָרָֽב׃
20 ੨੦ ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
מְקַלֵּל אָבִיו וְאִמּוֹ יִֽדְעַךְ נֵרוֹ באישון בֶּאֱשׁוּן חֹֽשֶׁךְ׃
21 ੨੧ ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
נַחֲלָה מבחלת מְבֹהֶלֶת בָּרִאשֹׁנָה וְאַחֲרִיתָהּ לֹא תְבֹרָֽךְ׃
22 ੨੨ ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
אַל־תֹּאמַר אֲשַׁלְּמָה־רָע קַוֵּה לַֽיהוָה וְיֹשַֽׁע לָֽךְ׃
23 ੨੩ ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
תּוֹעֲבַת יְהוָה אֶבֶן וָאָבֶן וּמֹאזְנֵי מִרְמָה לֹא־טֽוֹב׃
24 ੨੪ ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
מֵיהוָה מִצְעֲדֵי־גָבֶר וְאָדָם מַה־יָּבִין דַּרְכּֽוֹ׃
25 ੨੫ ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
מוֹקֵשׁ אָדָם יָלַע קֹדֶשׁ וְאַחַר נְדָרִים לְבַקֵּֽר׃
26 ੨੬ ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
מְזָרֶה רְשָׁעִים מֶלֶךְ חָכָם וַיָּשֶׁב עֲלֵיהֶם אוֹפָֽן׃
27 ੨੭ ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
נֵר יְהוָה נִשְׁמַת אָדָם חֹפֵשׂ כָּל־חַדְרֵי־בָֽטֶן׃
28 ੨੮ ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
חֶסֶד וֶאֱמֶת יִצְּרוּ־מֶלֶךְ וְסָעַד בַּחֶסֶד כִּסְאֽוֹ׃
29 ੨੯ ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
תִּפְאֶרֶת בַּחוּרִים כֹּחָם וַהֲדַר זְקֵנִים שֵׂיבָֽה׃
30 ੩੦ ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।
חַבֻּרוֹת פֶּצַע תמריק תַּמְרוּק בְּרָע וּמַכּוֹת חַדְרֵי־בָֽטֶן׃

< ਕਹਾਉਤਾਂ 20 >