< ਕਹਾਉਤਾਂ 20 >

1 ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
לץ היין המה שכר וכל שגה בו לא יחכם׃
2 ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
נהם ככפיר אימת מלך מתעברו חוטא נפשו׃
3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
כבוד לאיש שבת מריב וכל אויל יתגלע׃
4 ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
מחרף עצל לא יחרש ישאל בקציר ואין׃
5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
מים עמקים עצה בלב איש ואיש תבונה ידלנה׃
6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
רב אדם יקרא איש חסדו ואיש אמונים מי ימצא׃
7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
מתהלך בתמו צדיק אשרי בניו אחריו׃
8 ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
מלך יושב על כסא דין מזרה בעיניו כל רע׃
9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
מי יאמר זכיתי לבי טהרתי מחטאתי׃
10 ੧੦ ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
אבן ואבן איפה ואיפה תועבת יהוה גם שניהם׃
11 ੧੧ ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
גם במעלליו יתנכר נער אם זך ואם ישר פעלו׃
12 ੧੨ ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
אזן שמעת ועין ראה יהוה עשה גם שניהם׃
13 ੧੩ ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
אל תאהב שנה פן תורש פקח עיניך שבע לחם׃
14 ੧੪ ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
רע רע יאמר הקונה ואזל לו אז יתהלל׃
15 ੧੫ ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
יש זהב ורב פנינים וכלי יקר שפתי דעת׃
16 ੧੬ ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
לקח בגדו כי ערב זר ובעד נכרים חבלהו׃
17 ੧੭ ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
ערב לאיש לחם שקר ואחר ימלא פיהו חצץ׃
18 ੧੮ ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
מחשבות בעצה תכון ובתחבלות עשה מלחמה׃
19 ੧੯ ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
גולה סוד הולך רכיל ולפתה שפתיו לא תתערב׃
20 ੨੦ ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
מקלל אביו ואמו ידעך נרו באישון חשך׃
21 ੨੧ ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
נחלה מבחלת בראשנה ואחריתה לא תברך׃
22 ੨੨ ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
אל תאמר אשלמה רע קוה ליהוה וישע לך׃
23 ੨੩ ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
תועבת יהוה אבן ואבן ומאזני מרמה לא טוב׃
24 ੨੪ ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
מיהוה מצעדי גבר ואדם מה יבין דרכו׃
25 ੨੫ ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
מוקש אדם ילע קדש ואחר נדרים לבקר׃
26 ੨੬ ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
מזרה רשעים מלך חכם וישב עליהם אופן׃
27 ੨੭ ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
נר יהוה נשמת אדם חפש כל חדרי בטן׃
28 ੨੮ ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
חסד ואמת יצרו מלך וסעד בחסד כסאו׃
29 ੨੯ ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
תפארת בחורים כחם והדר זקנים שיבה׃
30 ੩੦ ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।
חברות פצע תמריק ברע ומכות חדרי בטן׃

< ਕਹਾਉਤਾਂ 20 >