< ਕਹਾਉਤਾਂ 21 >

1 ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
قَلْبُ ٱلْمَلِكِ فِي يَدِ ٱلرَّبِّ كَجَدَاوِلِ مِيَاهٍ، حَيْثُمَا شَاءَ يُمِيلُهُ.١
2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
كُلُّ طُرُقِ ٱلْإِنْسَانِ مُسْتَقِيمَةٌ فِي عَيْنَيْهِ، وَٱلرَّبُّ وَازِنُ ٱلْقُلُوبِ.٢
3 ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
فِعْلُ ٱلْعَدْلِ وَٱلْحَقِّ أَفْضَلُ عِنْدَ ٱلرَّبِّ مِنَ ٱلذَّبِيحَةِ.٣
4 ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
طُمُوحُ ٱلْعَيْنَيْنِ وَٱنْتِفَاخُ ٱلْقَلْبِ، نُورُ ٱلْأَشْرَارِ خَطِيَّةٌ.٤
5 ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
أَفْكَارُ ٱلْمُجْتَهِدِ إِنَّمَا هِيَ لِلْخِصْبِ، وَكُلُّ عَجُولٍ إِنَّمَا هُوَ لِلْعَوَزِ.٥
6 ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
جَمْعُ ٱلْكُنُوزِ بِلِسَانٍ كَاذِبٍ، هُوَ بُخَارٌ مَطْرُودٌ لِطَالِبِي ٱلْمَوْتِ.٦
7 ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
اِغْتِصَابُ ٱلْأَشْرَارِ يَجْرُفُهُمْ، لِأَنَّهُمْ أَبَوْا إِجْرَاءَ ٱلْعَدْلِ.٧
8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
طَرِيقُ رَجُلٍ مَوْزُورٍ هِيَ مُلْتَوِيَةٌ، أَمَّا ٱلزَّكِيُّ فَعَمَلُهُ مُسْتَقِيمٌ.٨
9 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
اَلسُّكْنَى فِي زَاوِيَةِ ٱلسَّطْحِ، خَيْرٌ مِنِ ٱمْرَأَةٍ مُخَاصِمَةٍ وَبَيْتٍ مُشْتَرِكٍ.٩
10 ੧੦ ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
نَفْسُ ٱلشِّرِّيرِ تَشْتَهِي ٱلشَّرَّ. قَرِيبُهُ لَا يَجِدُ نِعْمَةً فِي عَيْنَيْهِ.١٠
11 ੧੧ ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
بِمُعَاقَبَةِ ٱلْمُسْتَهْزِئِ يَصِيرُ ٱلْأَحْمَقُ حَكِيمًا، وَٱلْحَكِيمُ بِٱلْإِرْشَادِ يَقْبَلُ مَعْرِفَةً.١١
12 ੧੨ ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
اَلْبَارُّ يَتَأَمَّلُ بَيْتَ ٱلشِّرِّيرِ وَيَقْلِبُ ٱلْأَشْرَارَ فِي ٱلشَّرِّ.١٢
13 ੧੩ ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
مَنْ يَسُدُّ أُذُنَيْهِ عَنْ صُرَاخِ ٱلْمِسْكِينِ، فَهُوَ أَيْضًا يَصْرُخُ وَلَا يُسْتَجَابُ.١٣
14 ੧੪ ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
اَلْهَدِيَّةُ فِي ٱلْخَفَاءِ تَفْثَأُ ٱلْغَضَبَ، وَٱلرَّشْوَةُ فِي ٱلْحِضْنِ تَفْثَأُ ٱلسَّخَطَ ٱلشَّدِيدَ.١٤
15 ੧੫ ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
إِجْرَاءُ ٱلْحَقِّ فَرَحٌ لِلصِّدِّيقِ، وَٱلْهَلَاكُ لِفَاعِلِي ٱلْإِثْمِ.١٥
16 ੧੬ ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
اَلرَّجُلُ ٱلضَّالُّ عَنْ طَرِيقِ ٱلْمَعْرِفَةِ يَسْكُنُ بَيْنَ جَمَاعَةِ ٱلْأَخِيلَةِ.١٦
17 ੧੭ ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
مُحِبُّ ٱلْفَرَحِ إِنْسَانٌ مُعْوِزٌ. مُحِبُّ ٱلْخَمْرِ وَٱلدُّهْنِ لَا يَسْتَغْنِي.١٧
18 ੧੮ ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
اَلشِّرِّيرُ فِدْيَةُ ٱلصِّدِّيقِ، وَمَكَانَ ٱلْمُسْتَقِيمِينَ ٱلْغَادِرُ.١٨
19 ੧੯ ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
اَلسُّكْنَى فِي أَرْضٍ بَرِّيَّةٍ خَيْرٌ مِنِ ٱمْرَأَةٍ مُخَاصِمَةٍ حَرِدَةٍ.١٩
20 ੨੦ ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
كَنْزٌ مُشْتَهًى وَزَيْتٌ فِي بَيْتِ ٱلْحَكِيمِ، أَمَّا ٱلرَّجُلُ ٱلْجَاهِلُ فَيُتْلِفُهُ.٢٠
21 ੨੧ ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
اَلتَّابِعُ ٱلْعَدْلَ وَٱلرَّحْمَةَ يَجِدُ حَيَاةً، حَظًّا وَكَرَامَةً.٢١
22 ੨੨ ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
اَلْحَكِيمُ يَتَسَوَّرُ مَدِينَةَ ٱلْجَبَابِرَةِ، وَيُسْقِطُ قُوَّةَ مُعْتَمَدِهَا.٢٢
23 ੨੩ ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
مَنْ يَحْفَظُ فَمَهُ وَلِسَانَهُ، يَحْفَظُ مِنَ ٱلضِّيقَاتِ نَفْسَهُ.٢٣
24 ੨੪ ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
اَلْمُنْتَفِخُ ٱلْمُتَكَبِّرُ ٱسْمُهُ «مُسْتَهْزِئٌ»، عَامِلٌ بِفَيَضَانِ ٱلْكِبْرِيَاءِ.٢٤
25 ੨੫ ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
شَهْوَةُ ٱلْكَسْلَانِ تَقْتُلُهُ، لِأَنَّ يَدَيْهِ تَأْبَيَانِ ٱلشُّغْلَ.٢٥
26 ੨੬ ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
اَلْيَوْمَ كُلَّهُ يَشْتَهِي شَهْوَةً، أَمَّا ٱلصِّدِّيقُ فَيُعْطِي وَلَا يُمْسِكُ.٢٦
27 ੨੭ ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
ذَبِيحَةُ ٱلشِّرِّيرِ مَكْرَهَةٌ، فَكَمْ بِٱلْحَرِيِّ حِينَ يُقَدِّمُهَا بِغِشٍّ!٢٧
28 ੨੮ ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
شَاهِدُ ٱلزُّورِ يَهْلِكُ، وَٱلرَّجُلُ ٱلسَّامِعُ لِلْحَقِّ يَتَكَلَّمُ.٢٨
29 ੨੯ ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
اَلشِّرِّيرُ يُوقِحُ وَجْهَهُ، أَمَّا ٱلْمُسْتَقِيمُ فَيُثَبِّتُ طُرُقَهُ.٢٩
30 ੩੦ ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
لَيْسَ حِكْمَةٌ وَلَا فِطْنَةٌ وَلَا مَشُورَةٌ تُجَاهَ ٱلرَّبِّ.٣٠
31 ੩੧ ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।
اَلْفَرَسُ مُعَدٌّ لِيَوْمِ ٱلْحَرْبِ، أَمَّا ٱلنُّصْرَةُ فَمِنَ ٱلرَّبِّ.٣١

< ਕਹਾਉਤਾਂ 21 >