< ਕਹਾਉਤਾਂ 21 >
1 ੧ ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
왕의 마음이 여호와의 손에 있음이 마치 보의 물과 같아서 그가 임의로 인도하시느니라
2 ੨ ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
사람의 행위가 자기 보기에는 모두 정직하여도 여호와는 심령을 감찰하시느니라
3 ੩ ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
의와 공평을 행하는 것은 제사 드리는 것보다 여호와께서 기쁘게 여기시느니라
4 ੪ ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
눈이 높은 것과 마음이 교만한 것과 악인의 형통한 것은 다 죄니라
5 ੫ ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
부지런한 자의 경영은 풍부함에 이를 것이나 조급한 자는 궁핍함에 이를 따름이니라
6 ੬ ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
속이는 말로 재물을 모으는 것은 죽음을 구하는 것이라 곧 불려 다니는 안개니라
7 ੭ ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
악인의 강포는 자기를 소멸하나니 이는 공의 행하기를 싫어함이니라
8 ੮ ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
죄를 크게 범한 자의 길은 심히 구부러지고 깨끗한 자의 길은 곧으니라
9 ੯ ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
다투는 여인과 함께 큰 집에서 나는 것보다 움막에서 혼자 사는 것이 나으니라
10 ੧੦ ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
악인의 마음은 남의 재앙을 원하나니 그 이웃도 그 앞에서 은혜를 입지 못하느니라
11 ੧੧ ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
거만한 자가 벌을 받으면 어리석은 자는 경성하겠고 지혜로운 자가 교훈을 받으면 지식이 더 하리라
12 ੧੨ ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
의로우신 자는 악인의 집을 감찰하시고 악인을 환난에 던지시느니라
13 ੧੩ ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
귀를 막아 가난한 자의 부르짖는 소리를 듣지 아니하면 자기의 부르짖을 때에도 들을 자가 없으리라
14 ੧੪ ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
은밀한 선물은 노를 쉬게 하고 품의 뇌물은 맹렬한 분을 그치게 하느니라
15 ੧੫ ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
공의를 행하는 것이 의인에게는 즐거움이요 죄인에게는 패망이니라
16 ੧੬ ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
명철의 길을 떠난 사람은 사망의 회중에 거하리라
17 ੧੭ ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
연락을 좋아하는 자는 가난하게 되고 술과 기름을 좋아하는 자는 부하게 되지 못하느니라
18 ੧੮ ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
악인은 의인의 대속이 되고 궤사한 자는 정직한 자의 대신이 되느니라
19 ੧੯ ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
다투며 성내는 여인과 함께 사는 것보다 광야에서 혼자 사는 것이 나으니라
20 ੨੦ ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
지혜있는 자의 집에는 귀한 보배와 기름이 있으나 미련한 자는 이것을 다 삼켜버리느니라
21 ੨੧ ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
의와 인자를 따라 구하는 자는 생명과 의와 영광을 얻느니라
22 ੨੨ ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
지혜로운 자는 용사의 성에 올라가서 그 성의 견고히 의뢰하는 것을 파하느니라
23 ੨੩ ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
입과 혀를 지키는 자는 그 영혼을 환난에서 보전하느니라
24 ੨੪ ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
무례하고 교만한 자를 이름하여 망령된 자라 하나니 이는 넘치는 교만으로 행함이니라
25 ੨੫ ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
게으른 자의 정욕이 그를 죽이나니 이는 그 손으로 일하기를 싫어 함이니라
26 ੨੬ ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
어떤 자는 종일토록 탐하기만 하나 의인은 아끼지 아니하고 시제하느니라
27 ੨੭ ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
악인의 제물은 본래 가증하거든 하물며 악한 뜻으로 드리는 것이랴
28 ੨੮ ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
거짓 증인은 패망하려니와 확실한 증인의 말은 힘이 있느니라
29 ੨੯ ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
악인은 그 얼굴을 굳게 하나 정직한 자는 그 행위를 삼가느니라
30 ੩੦ ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
지혜로도 명철로도 모략으로도 여호와를 당치 못하느니라
31 ੩੧ ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।
싸울 날을 위하여 마병을 예비하거니와 이김은 여호와께 있느니라