< ਕਹਾਉਤਾਂ 22 >
1 ੧ ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
信譽比多財可取,敬仰必金銀可貴。
2 ੨ ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
富人與窮人彼此相遇,二者皆為上主所造。
3 ੩ ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
精明人遇見災禍,即行隱避;無知者反向前走,自招損害。
4 ੪ ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
謙卑的賞報,是敬畏上主,是享有財富、尊榮和生命。
5 ੫ ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
邪惡者的路上,滿佈荊棘羅網;潔身自愛的人,必能遠而避之。
6 ੬ ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
你教導孩童應行的道路,待他老年時也不會離棄。
7 ੭ ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
富人宰割窮人,債主奴役債戶。
8 ੮ ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
播種邪惡的,必收穫災禍;他辛苦工作,必全屬徒然。
9 ੯ ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
目光慈祥的,必蒙受祝福,因他將食糧,施捨給狂人。
10 ੧੦ ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
趕走了狂人,就除了爭執;爭訟與侮辱,亦相繼止息。
11 ੧੧ ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
純潔的心靈,是上主所愛;優雅的唇舌,是君王所悅。
12 ੧੨ ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
上主的眼目,常衛護知識;敗類的言論,必加以毀滅。
13 ੧੩ ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
只有懶人說:「外面有獅子,在街市之中,我會被吞噬。」
14 ੧੪ ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
淫婦們的口,實是個深坑;上主惱怒的,必墮入其中。
15 ੧੫ ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
孩童心中藏愚昧,只有戒尺能驅逐。
16 ੧੬ ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
欺壓窮人,是使他致富;饋贈富者,是使他貧窮。
17 ੧੭ ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
你應當傾聽智者的訓言,應專心致意領會我的知識。
18 ੧੮ ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
你若細心存想,常在口中誦念,必會令你喜悅。
19 ੧੯ ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
為使你的信賴全托於上主,我今日特將道路指示給你。
20 ੨੦ ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
關於教誨和知識,我豈未多次寫過;
21 ੨੧ ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
使你認識真言實理,答覆前來問你的人﹖
22 ੨੨ ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
你不可因為人窮而剝削窮人,亦不可在城門口欺壓弱小者;
23 ੨੩ ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
因為他們的案件,上主必予以辯護;凡剝奪他們的人,上主必討其生命。
24 ੨੪ ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
易怒的人,不可與他交結,暴躁的人,不要與他往來,
25 ੨੫ ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
免得你沾染他的惡習,甘冒喪失性命的危險。
26 ੨੬ ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
不要為別人擊掌,不要為債務作保;
27 ੨੭ ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
免得你沒有什麼償還時,連你的床榻也被人奪走。
28 ੨੮ ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
祖先立定的舊界,你不要加以移動。
29 ੨੯ ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।
你曾見過辦事能幹的人嗎﹖他必侍立在君王面前,決不侍立在庸人面前。