< ਕਹਾਉਤਾਂ 22 >
1 ੧ ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
Ун нуме бун есте май де дорит декыт о богэцие маре ши а фи юбит прецуеште май мулт декыт арӂинтул ши аурул.
2 ੨ ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
Богатул ши сэракул се ынтылнеск: Домнул й-а фэкут ши пе унул, ши пе алтул.
3 ੩ ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
Омул кибзуит веде ненорочиря ши се аскунде, дар чей прошть мерг ынаинте ши сунт педепсиць.
4 ੪ ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
Рэсплата смеренией, а фричий де Домнул, есте богэция, слава ши вяца.
5 ੫ ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
Спинь ши курсе сунт пе каля омулуй стрикат: чел че-шь пэзеште суфлетул се депэртязэ де еле.
6 ੬ ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
Ынвацэ пе копил каля пе каре требуе с-о урмезе, ши кынд ва ымбэтрыни, ну се ва абате де ла еа.
7 ੭ ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
Богатул стэпынеште песте чей сэрачь, ши чел че я ку ымпрумут есте робул челуй че-й дэ ку ымпрумут.
8 ੮ ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
Чине сямэнэ нелеӂюире, нелеӂюире ва сечера, ши нуяуа нелеӂюирий луй есте гата.
9 ੯ ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
Омул милостив ва фи бинекувынтат, пентру кэ дэ сэракулуй дин пыня луй.
10 ੧੦ ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
Изгонеште пе батжокоритор ши чарта се ва сфырши, неынцелеӂериле ши окэриле вор ынчета.
11 ੧੧ ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
Чине юбеште курэция инимий ши аре бунэвоинца пе бузе есте приетен ку ымпэратул.
12 ੧੨ ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
Окий Домнулуй пэзеск пе чел че аре штиинцэ, дар ынфрунтэ кувинтеле челуй стрикат.
13 ੧੩ ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
Ленешул зиче: „Афарэ есте ун леу, каре м-ар путя учиде пе улицэ!”
14 ੧੪ ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
Гура курвелор есте о гроапэ адынкэ; пе чине вря сэ-л педепсяскэ Домнул, ачела каде ын еа.
15 ੧੫ ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
Небуния есте липитэ де инима копилулуй, дар нуяуа чертэрий о ва дезлипи де ел.
16 ੧੬ ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
Чине асупреште пе сэрак ка сэ-шь мэряскэ авуция ва требуи сэ дя ши ел алтуя май богат ши ва дуче липсэ.
17 ੧੭ ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
Плякэ-ць урекя ши аскултэ кувинтеле ынцелепцилор ши я ынвэцэтура мя ын инимэ!
18 ੧੮ ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
Кэч есте бине сэ ле пэстрезь ынэунтрул тэу ши сэ-ць фие тоате деодатэ пе бузе.
19 ੧੯ ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
Пентру ка сэ-ць пуй ынкредеря ын Домнул, вряу сэ те ынвэц еу астэзь, да, пе тине.
20 ੨੦ ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
Н-ам аштернут еу оаре ын скрис пентру тине сфатурь ши куӂетэрь,
21 ੨੧ ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
ка сэ те ынвэц лукрурь темейниче, кувинте адевэрате, ка сэ рэспунзь ку ворбе адевэрате челуй че те тримите?
22 ੨੨ ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
Ну деспуя пе сэрак, пентру кэ есте сэрак, ши ну асупри пе ненорочитул каре стэ ла поартэ!
23 ੨੩ ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
Кэч Домнул ле ва апэра причина лор ши ва деспуя вяца челор че-й деспоае.
24 ੨੪ ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
Ну те ымприетени ку омул мыниос ши ну те ынсоци ку омул юте ла мыние,
25 ੨੫ ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
ка ну кумва сэ те депринзь ку кэрэриле луй ши сэ-ць ажунгэ о курсэ пентру суфлет.
26 ੨੬ ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
Ну фи принтре чей че пун кезэший, принтре чей че дау зэлог пентру даторий!
27 ੨੭ ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
Кэч, дакэ н-ай ку че сэ плэтешть, пентру че ай вои сэ ци се я патул де суб тине?
28 ੨੮ ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
Ну мута хотарул чел векь, пе каре л-ау ашезат пэринций тэй!
29 ੨੯ ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।
Дакэ везь ун ом искусит ын лукрул луй, ачела поате ста лынгэ ымпэраць, ну лынгэ оамений де рынд.