< ਕਹਾਉਤਾਂ 24 >
1 ੧ ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
Be not thou envious against evil men, nor desire to be with them.
2 ੨ ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
For their heart meditates oppression, and their lips talk of mischief.
3 ੩ ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
Through wisdom a house is built, and by understanding it is established,
4 ੪ ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
and by knowledge the chambers are filled with all precious and pleasant riches.
5 ੫ ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
A wise man is strong, yea, a man of knowledge increases might.
6 ੬ ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
For by wise guidance thou shall make thy war, and in the multitude of counselors there is safety.
7 ੭ ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
Wisdom is too high for a fool. He opens not his mouth in the gate.
8 ੮ ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
He who devises to do evil, men shall call him a mischief-maker.
9 ੯ ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
The thought of folly is sin. And the scoffer is an abomination to men.
10 ੧੦ ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
If thou faint in the day of adversity, thy strength is small.
11 ੧੧ ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
Deliver those who are carried away to death, and hold thou back those who are ready to be slain.
12 ੧੨ ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
If thou say, Behold, we did not know this, Does not he who weighs the hearts consider it? And he who keeps thy soul, does he not know it? And shall not he render to every man according to his work?
13 ੧੩ ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
My son, eat thou honey, for it is good, and the droppings of the honeycomb, which are sweet to thy taste,
14 ੧੪ ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
so the knowledge of wisdom is to thy soul. If thou have found it, then there shall be a reward, and thy hope shall not be cut off.
15 ੧੫ ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
Lay not in wait, O wicked man, against the habitation of the righteous. Do not destroy his resting place.
16 ੧੬ ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
For a righteous man falls seven times, and rises up again, but the wicked are overthrown by calamity.
17 ੧੭ ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
Rejoice not when thine enemy falls, and let not thy heart be glad when he is overthrown,
18 ੧੮ ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
lest Jehovah see it, and it displease him, and he turn away his wrath from him.
19 ੧੯ ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
Fret not thyself because of evildoers, nor be thou envious at the wicked.
20 ੨੦ ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
For there shall be no reward to the evil man. The lamp of the wicked shall be put out.
21 ੨੧ ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
My son, fear thou Jehovah and the king, and do not associate with those who are given to change.
22 ੨੨ ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
For their calamity shall rise suddenly, and the destruction from them both, who knows it?
23 ੨੩ ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
These also are from the wise: To have respect of persons in judgment is not good.
24 ੨੪ ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
He who says to a wicked man, Thou are righteous, peoples shall curse him, nations shall abhor him.
25 ੨੫ ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
But to those who rebuke him shall be delight, and a good blessing shall come upon them.
26 ੨੬ ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
He who gives a right answer kisses the lips.
27 ੨੭ ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
Prepare thy work outside, and make it ready for thee in the field, and afterwards build thy house.
28 ੨੮ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
Be not a witness against thy neighbor without cause, and deceive not with thy lips.
29 ੨੯ ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
Say not, I will do so to him as he has done to me; I will render to the man according to his work.
30 ੩੦ ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
I went by the field of the sluggard, and by the vineyard of the man void of understanding.
31 ੩੧ ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
And, lo, it was all grown over with thorns. The face of it was covered with nettles, and the stone wall of it was broken down.
32 ੩੨ ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
Then I beheld, and considered well. I saw, and received instruction:
33 ੩੩ ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
Yet a little sleep, a little slumber, a little folding of the hands to sleep,
34 ੩੪ ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
so thy poverty shall come as a robber, and thy want as an armed man.