< ਕਹਾਉਤਾਂ 24 >

1 ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
به اشخاص شریر حسادت نورز و آرزو نکن که با آنها دوست شوی،
2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
زیرا تمام فکر و ذکر آنها این است که به مردم ظلم کنند.
3 ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
خانه با حکمت بنا می‌شود و با فهم استوار می‌گردد،
4 ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
اتاقهایش با دانایی از اسباب نفیس و گرانبها پر می‌شود.
5 ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
آدم دانا و فهمیده از قدرت زیاد برخوردار است و دائم به قدرت خویش می‌افزاید.
6 ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
پیروزی در جنگ بستگی به تدابیر خوب و مشورت زیاد دارد.
7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
نادان نمی‌تواند به حکمت دست یابد؛ وقتی موضوع مهمی مورد بحث قرار می‌گیرد، او حرفی برای گفتن ندارد.
8 ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
کسی که دائم نقشه‌های پلید در سر بپروراند، عاقبت رسوا خواهد شد.
9 ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
نقشه‌های آدم جاهل گناه‌آلود است و کسی که دیگران را مسخره می‌کند مورد نفرت همهٔ مردم می‌باشد.
10 ੧੦ ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
اگر نتوانی سختیهای زندگی را تحمل کنی، آدم ضعیفی هستی.
11 ੧੧ ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
از نجات دادن کسی که به ناحق به مرگ محکوم شده است کوتاهی نکن.
12 ੧੨ ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
نگو که از جریان بی‌خبر بوده‌ای، زیرا خدایی که جان تو در دست اوست و از دل تو آگاه است، می‌داند که تو از همه چیز باخبر بوده‌ای. او هر کسی را مطابق اعمالش جزا خواهد داد.
13 ੧੩ ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
پسرم، همان‌طور که خوردن عسل کام تو را شیرین می‌کند، همچنان کسب حکمت برای جان تو شیرین خواهد بود. کسی که حکمت بیاموزد آیندهٔ خوبی در انتظارش خواهد بود و امیدهایش بر باد نخواهد رفت.
14 ੧੪ ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 ੧੫ ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
ای شریر، در کمین خانۀ شخص عادل نباش و منزلی را که او در آن زندگی می‌کند، تاراج نکن،
16 ੧੬ ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
زیرا عادل حتی اگر هفت بار هم بیفتد، باز برخواهد خاست، اما شریران گرفتار بلا شده، سرنگون خواهند شد.
17 ੧੭ ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
وقتی دشمنت دچار مصیبتی می‌شود شادی نکن و هنگامی که می‌افتد دلشاد نشو،
18 ੧੮ ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
زیرا ممکن است خداوند این کار تو را نپسندد و از مجازات او دست بردارد!
19 ੧੯ ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
به سبب بدکاران خودت را ناراحت نکن و به آنها حسادت نورز،
20 ੨੦ ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
زیرا شخص بدکار آینده‌ای ندارد و چراغش خاموش خواهد شد.
21 ੨੧ ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
پسرم، از خداوند و پادشاه بترس و با کسانی که بر ضد ایشان شورش می‌کنند همدست نشو،
22 ੨੨ ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
کیست که بداند خداوند یا پادشاه چه بلایی بر سر چنین کسان خواهد آورد؟
23 ੨੩ ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
قاضی نباید در داوری از کسی طرفداری کند.
24 ੨੪ ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
هر که به مجرم بگوید: «تو بی‌گناهی»، مورد لعنت و نفرت همهٔ مردم واقع خواهد شد،
25 ੨੫ ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
ولی آنکه گناهکار را محکوم کند سعادت و برکت نصیبش خواهد گردید.
26 ੨੬ ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
جواب صادقانه مانند بوسهٔ دوست دلچسب است.
27 ੨੭ ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
اول کسب و کاری داشته باش بعد خانه و خانواده تشکیل بده.
28 ੨੮ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
علیه همسایهٔ خود شهادت دروغ نده و سخنان نادرست درباره‌اش بر زبان نیاور.
29 ੨੯ ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
نگو: «هر چه بر سرم آورده تلافی خواهم کرد.»
30 ੩੦ ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
از کنار مزرعهٔ شخص تنبل و کم‌عقل گذشتم؛
31 ੩੧ ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
همه جا خار روییده بود، علفهای هرز زمین را پوشانده و دیوار مزرعه فرو ریخته بود.
32 ੩੨ ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
با دیدن این منظره به فکر فرو رفتم و این درس را آموختم:
33 ੩੩ ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
کمی خواب بیشتر، کمی چُرت بیشتر، کمی دست رو دست گذاشتن و استراحت بیشتر،
34 ੩੪ ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
و فقر و تنگدستی همچون راهزنی مسلح به سراغ تو خواهد آمد.

< ਕਹਾਉਤਾਂ 24 >