< ਕਹਾਉਤਾਂ 25 >

1 ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
These also are proverbs of Solomon, which the men of Hezekiah king of Judah copied out.
2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
It is the glory of God to conceal a thing, but the glory of kings is to search out a matter.
3 ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
As the heavens for height, and the earth for depth, so the hearts of kings are unsearchable.
4 ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
Take away the dross from the silver, and material comes out for the refiner.
5 ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
Take away the wicked from the king’s presence, and his throne will be established in righteousness.
6 ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
Don’t exalt yourself in the presence of the king, or claim a place amongst great men;
7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
for it is better that it be said to you, “Come up here,” than that you should be put lower in the presence of the prince, whom your eyes have seen.
8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
Don’t be hasty in bringing charges to court. What will you do in the end when your neighbour shames you?
9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
Debate your case with your neighbour, and don’t betray the confidence of another,
10 ੧੦ ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
lest one who hears it put you to shame, and your bad reputation never depart.
11 ੧੧ ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
A word fitly spoken is like apples of gold in settings of silver.
12 ੧੨ ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
As an earring of gold, and an ornament of fine gold, so is a wise reprover to an obedient ear.
13 ੧੩ ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
As the cold of snow in the time of harvest, so is a faithful messenger to those who send him; for he refreshes the soul of his masters.
14 ੧੪ ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
As clouds and wind without rain, so is he who boasts of gifts deceptively.
15 ੧੫ ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
By patience a ruler is persuaded. A soft tongue breaks the bone.
16 ੧੬ ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
Have you found honey? Eat as much as is sufficient for you, lest you eat too much, and vomit it.
17 ੧੭ ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
Let your foot be seldom in your neighbour’s house, lest he be weary of you, and hate you.
18 ੧੮ ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
A man who gives false testimony against his neighbour is like a club, a sword, or a sharp arrow.
19 ੧੯ ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
Confidence in someone unfaithful in time of trouble is like a bad tooth or a lame foot.
20 ੨੦ ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
As one who takes away a garment in cold weather, or vinegar on soda, so is one who sings songs to a heavy heart.
21 ੨੧ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
If your enemy is hungry, give him food to eat. If he is thirsty, give him water to drink;
22 ੨੨ ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
for you will heap coals of fire on his head, and the LORD will reward you.
23 ੨੩ ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
The north wind produces rain; so a backbiting tongue brings an angry face.
24 ੨੪ ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
It is better to dwell in the corner of the housetop than to share a house with a contentious woman.
25 ੨੫ ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
Like cold water to a thirsty soul, so is good news from a far country.
26 ੨੬ ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
Like a muddied spring and a polluted well, so is a righteous man who gives way before the wicked.
27 ੨੭ ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
It is not good to eat much honey, nor is it honourable to seek one’s own honour.
28 ੨੮ ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
Like a city that is broken down and without walls is a man whose spirit is without restraint.

< ਕਹਾਉਤਾਂ 25 >