< ਕਹਾਉਤਾਂ 25 >

1 ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
גַּם־אֵלֶּה מִשְׁלֵי שְׁלֹמֹה אֲשֶׁר הֶעְתִּיקוּ אַנְשֵׁי ׀ חִזְקִיָּה מֶלֶךְ־יְהוּדָֽה׃
2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
כְּבֹד אֱלֹהִים הַסְתֵּר דָּבָר וּכְבֹד מְלָכִים חֲקֹר דָּבָֽר׃
3 ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
שָׁמַיִם לָרוּם וָאָרֶץ לָעֹמֶק וְלֵב מְלָכִים אֵין חֵֽקֶר׃
4 ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
הָגוֹ סִיגִים מִכָּסֶף וַיֵּצֵא לַצֹּרֵף כֶּֽלִי׃
5 ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
הָגוֹ רָשָׁע לִפְנֵי־מֶלֶךְ וְיִכּוֹן בַּצֶּדֶק כִּסְאֽוֹ׃
6 ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
אַל־תִּתְהַדַּר לִפְנֵי־מֶלֶךְ וּבִמְקוֹם גְּדֹלִים אַֽל־תַּעֲמֹֽד׃
7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
כִּי טוֹב אֲמׇר־לְךָ עֲֽלֵה ־ הֵנָּה מֵהַשְׁפִּילְךָ לִפְנֵי נָדִיב אֲשֶׁר רָאוּ עֵינֶֽיךָ׃
8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
אַל־תֵּצֵא לָרִב מַהֵר פֶּן מַה־תַּעֲשֶׂה בְּאַחֲרִיתָהּ בְּהַכְלִים אֹתְךָ רֵעֶֽךָ׃
9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
רִיבְךָ רִיב אֶת־רֵעֶךָ וְסוֹד אַחֵר אַל־תְּגָֽל׃
10 ੧੦ ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
פֶּֽן־יְחַסֶּדְךָ שֹׁמֵעַ וְדִבָּתְךָ לֹא תָשֽׁוּב׃
11 ੧੧ ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
תַּפּוּחֵי זָהָב בְּמַשְׂכִּיּוֹת כָּסֶף דָּבָר דָּבֻר עַל־אׇפְנָֽיו׃
12 ੧੨ ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
נֶזֶם זָהָב וַחֲלִי־כָתֶם מוֹכִיחַ חָכָם עַל־אֹזֶן שֹׁמָֽעַת׃
13 ੧੩ ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
כְּצִנַּת־שֶׁלֶג ׀ בְּיוֹם קָצִיר צִיר נֶאֱמָן לְשֹׁלְחָיו וְנֶפֶשׁ אֲדֹנָיו יָשִֽׁיב׃
14 ੧੪ ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
נְשִׂיאִים וְרוּחַ וְגֶשֶׁם אָיִן אִישׁ מִתְהַלֵּל בְּמַתַּת־שָֽׁקֶר׃
15 ੧੫ ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
בְּאֹרֶךְ אַפַּיִם יְפֻתֶּה קָצִין וְלָשׁוֹן רַכָּה תִּשְׁבׇּר־גָּֽרֶם׃
16 ੧੬ ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
דְּבַשׁ מָצָאתָ אֱכֹל דַּיֶּךָּ פֶּן־תִּשְׂבָּעֶנּוּ וַהֲקֵאתֽוֹ׃
17 ੧੭ ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
הֹקַר רַגְלְךָ מִבֵּית רֵעֶךָ פֶּן־יִשְׂבָּעֲךָ וּשְׂנֵאֶֽךָ׃
18 ੧੮ ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
מֵפִיץ וְחֶרֶב וְחֵץ שָׁנוּן אִישׁ עֹנֶה בְרֵעֵהוּ עֵד שָֽׁקֶר׃
19 ੧੯ ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
שֵׁן רֹעָה וְרֶגֶל מוּעָדֶת מִבְטָח בּוֹגֵד בְּיוֹם צָרָֽה׃
20 ੨੦ ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
מַעֲדֶה־בֶּגֶד ׀ בְּיוֹם קָרָה חֹמֶץ עַל־נָתֶר וְשָׁר בַּשִּׁרִים עַל לֶב־רָֽע׃
21 ੨੧ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
אִם־רָעֵב שֹׂנַאֲךָ הַאֲכִלֵהוּ לָחֶם וְאִם־צָמֵא הַשְׁקֵהוּ מָֽיִם׃
22 ੨੨ ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
כִּי גֶחָלִים אַתָּה חֹתֶה עַל־רֹאשׁוֹ וַיהֹוָה יְשַׁלֶּם־לָֽךְ׃
23 ੨੩ ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
רוּחַ צָפוֹן תְּחוֹלֵֽל גָּשֶׁם וּפָנִים נִזְעָמִים לְשׁוֹן סָֽתֶר׃
24 ੨੪ ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
טוֹב שֶׁבֶת עַל־פִּנַּת־גָּג מֵאֵשֶׁת (מדונים) [מִדְיָנִים] וּבֵית חָֽבֶר׃
25 ੨੫ ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
מַיִם קָרִים עַל־נֶפֶשׁ עֲיֵפָה וּשְׁמוּעָה טוֹבָה מֵאֶרֶץ מֶרְחָֽק׃
26 ੨੬ ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
מַעְיָן נִרְפָּשׂ וּמָקוֹר מׇשְׁחָת צַדִּיק מָט לִפְנֵֽי־רָשָֽׁע׃
27 ੨੭ ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
אָכֹל דְּבַשׁ הַרְבּוֹת לֹא־טוֹב וְחֵקֶר כְּבֹדָם כָּבֽוֹד׃
28 ੨੮ ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
עִיר פְּרוּצָה אֵין חוֹמָה אִישׁ אֲשֶׁר אֵין מַעְצָר לְרוּחֽוֹ׃

< ਕਹਾਉਤਾਂ 25 >