< ਕਹਾਉਤਾਂ 25 >
1 ੧ ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
И ово су приче Соломунове које сабраше људи Језекије цара Јудиног.
2 ੨ ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
Слава је Божија скривати ствар, а слава је царска истраживати ствар.
3 ੩ ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
Висина небу и дубина земљи и срце царевима не може се досегнути.
4 ੪ ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
Узми од сребра троску, и изаћи ће ливцу заклад.
5 ੫ ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
Узми безбожника испред цара, и утврдиће се правдом престо његов.
6 ੬ ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
Не величај се пред царем и не стај на место где стоје властељи.
7 ੭ ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
Јер је боље да ти се каже: Ходи горе, него да те понизе пред кнезом да видиш својим очима.
8 ੮ ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
Не иди одмах да се преш, гледај шта би чинио напослетку ако би те осрамотио ближњи твој.
9 ੯ ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
Расправи ствар своју с ближњим својим, али туђе тајне не откривај,
10 ੧੦ ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
Да те не би псовао ко чује, и срамота твоја да не би остала на теби.
11 ੧੧ ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
Златне јабуке у сребрним судима јесу згодне речи.
12 ੧੨ ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
Златна је гривна и накит од најбољег злата мудри карач ономе који слуша.
13 ੧੩ ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
Веран је посланик као студен снежна о жетви онима који га пошаљу, и расхлађује душу својим господарима.
14 ੧੪ ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
Ко се хвали даром лажним, он је као облаци и ветар без дажда.
15 ੧੫ ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
Стрпљењем се ублажава кнез, и мек језик ломи кости.
16 ੧੬ ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
Кад нађеш мед, једи колико ти је доста, да не би наједавши га се избљувао га.
17 ੧੭ ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
Ретко нека ти нога ступа у кућу ближњег твог, да не би наситивши се тебе омрзао на те.
18 ੧੮ ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
Ко год говори лажно сведочанство на ближњег свог, он је као маљ и мач и оштра стрела.
19 ੧੯ ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
Уздање је у неверника у невољи зуб сломљен и нога уганута.
20 ੨੦ ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
Ко пева песме жалосном срцу, он је као онај који свлачи хаљину на зими, и као оцат на салитру.
21 ੨੧ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
Ако је гладан ненавидник твој, нахрани га хлеба, и ако је жедан напој га воде.
22 ੨੨ ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
Јер ћеш живо угљевље згрнути на главу његову, и Господ ће ти платити.
23 ੨੩ ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
Северни ветар носи дажд, а потајни језик лице срдито.
24 ੨੪ ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
Боље је седети у углу од крова него са женом свадљивом у кући заједничкој.
25 ੨੫ ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
Добар је глас из далеке земље као студена вода жедној души.
26 ੨੬ ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
Праведник који пада пред безбожником јесте као извор ногама замућен и као студенац покварен.
27 ੨੭ ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
Јести много меда није добро, и истраживати славу није славно.
28 ੨੮ ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
Ко нема власти над духом својим, он је град разваљен без зидова.