< ਕਹਾਉਤਾਂ 27 >
1 ੧ ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
不要為明日自誇,因為你不知今天能發生什麼。
2 ੨ ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
只應讓人讚美你,你不應開口自誇;讚你的該是他人,不該是你的唇舌。
3 ੩ ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
石頭重,沙礫沉,愚人的忿怒,比二者都重。
4 ੪ ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
憤怒固然殘酷,暴怒更是猛烈;可是面對妒恨,有誰能夠抵受﹖
5 ੫ ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
公開的責斥,勝於暗中的溺愛。
6 ੬ ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
友人的抨擊是忠誠,仇人的擁吻是欺騙。
7 ੭ ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
人若吃飽了,蜂蜜也厭惡;若肚子饑餓,苦物也甘甜。
8 ੮ ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
離家飄泊的遊子,有如無巢可歸的雀鳥。
9 ੯ ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
香油和香料,能暢快人心;朋友的勸勉,能撫慰人靈。
10 ੧੦ ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
你的知心朋友,你父親的至交,你切不可離棄;在你憂患的時日,不要進兄弟的家。靠近的鄰舍,勝於遠地的兄弟。
11 ੧੧ ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
我兒,作個智慧人,使我心高興,好叫我回答笑罵我的人。
12 ੧੨ ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
精明人遇見災禍,即行隱避;無知者反向前走,自招損害。
13 ੧੩ ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
誰為外方人作保,拿出他的衣服;誰為異族人作保,以他本人作質。
14 ੧੪ ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
清晨向人高聲祝福,就等於向他人咀咒。
15 ੧੫ ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
豪雨的時日,滴漏不已:好吵的女人,也是如此;
16 ੧੬ ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
誰願意攔阻她,無異攔阻狂風,又好似右手抓油。
17 ੧੭ ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
朋友互相砥礪,有如以鐵銼鐵。
18 ੧੮ ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
看守無花果樹的,必食其果;護守自己主人的,必受器重。
19 ੧੯ ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
人心不同,猶如其面。
20 ੨੦ ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
陰府和冥域,總填不滿;世人的眼睛,從不滿足。 (Sheol )
21 ੨੧ ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
鍋煉銀,爐煉金,諂媚煉人心。
22 ੨੨ ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
你盡可在臼中將愚人舂碎,但他的昏愚卻永不能剷除。
23 ੨੩ ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
對你羊群的情況,應加注意;對你的家畜,應常留心照料;
24 ੨੪ ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
因為錢財並不能永存,寶藏也不能永留萬代。
25 ੨੫ ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
割去了乾草,青草又叢生;山間的野草,也收集起來;
26 ੨੬ ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
那時羔羊供你衣料,山羊供你地價,
27 ੨੭ ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
羊奶足以養你,維持你的家庭,養活你的婢女。