< ਕਹਾਉਤਾਂ 27 >
1 ੧ ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
Boast not thyself of to-morrow; For thou knowest not what a day may bring forth!
2 ੨ ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
Let another man praise thee, and not thine own mouth; A stranger, and not thine own lips.
3 ੩ ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
A stone is heavy and sand is weighty; But a fool's wrath is heavier than both.
4 ੪ ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
Wrath is cruel, and anger overwhelming; But who is able to stand before jealousy?
5 ੫ ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
Better is open rebuke Than love kept concealed.
6 ੬ ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
Faithful are the wounds of a friend; But the kisses of an enemy are deceitful.
7 ੭ ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
He who is fed to the full loatheth the honeycomb; But to the hungry any bitter thing is sweet.
8 ੮ ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
As a bird that wandereth from its nest, So is a man who wandereth from his place.
9 ੯ ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
Oil and perfume gladden the heart; Sweet also is one's friend by hearty counsel.
10 ੧੦ ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
Thine own friend and thy father's friend forsake not; And go not into thy brother's house in the day of thy calamity. Better is a neighbor that is near, than a brother far off.
11 ੧੧ ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
Be wise, my son, and make my heart glad, That I may give an answer to him that reproacheth me.
12 ੧੨ ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
A prudent man foreseeth the evil, and hideth himself; The simple pass on, and are punished.
13 ੧੩ ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
Take his garment who is surety for another; Yea, take a pledge of him who is bound for a stranger.
14 ੧੪ ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
He who blesseth his neighbor with a loud voice, rising early for it, It shall be accounted to him as a curse.
15 ੧੫ ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
A continual dropping in a very rainy day And a quarrelsome wife are alike.
16 ੧੬ ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
He who restraineth her restraineth the wind; And his right hand layeth hold of oil.
17 ੧੭ ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
Iron sharpeneth iron; So one man sharpeneth the face of another.
18 ੧੮ ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
He that watcheth the fig-tree shall eat its fruit; So he that is careful for his master shall come to honor.
19 ੧੯ ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
As in water face answereth to face, So doth the heart of man to man.
20 ੨੦ ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
The realms of the dead are never full; So the eyes of man are never satisfied. (Sheol )
21 ੨੧ ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
The refining-pot is for silver, and the furnace for gold; So let a man be to the mouth that giveth him praise.
22 ੨੨ ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
Though thou shouldst beat a fool in a mortar, Among bruised wheat, with a pestle, Yet will not his folly depart from him.
23 ੨੩ ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
Be thou diligent to know the state of thy flocks, And look well to thy herds!
24 ੨੪ ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
For riches last not for ever; Not even a crown endureth from generation to generation.
25 ੨੫ ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
The hay disappeareth, and the tender grass showeth itself, And the herbage of the mountains is gathered in.
26 ੨੬ ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
The lambs are thy clothing, And the goats the price of thy field.
27 ੨੭ ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
There is goat's milk enough for thy food, For the food of thy household, And for the sustenance of thy maidens.