< ਕਹਾਉਤਾਂ 27 >

1 ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
אַֽל־תִּתְהַלֵּל בְּיוֹם מָחָר כִּי לֹֽא־תֵדַע מַה־יֵּלֶד יֽוֹם׃
2 ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
יְהַלֶּלְךָ זָר וְלֹא־פִיךָ נׇכְרִי וְאַל־שְׂפָתֶֽיךָ׃
3 ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
כֹּֽבֶד־אֶבֶן וְנֵטֶל הַחוֹל וְכַעַס אֱוִיל כָּבֵד מִשְּׁנֵיהֶֽם׃
4 ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
אַכְזְרִיּוּת חֵמָה וְשֶׁטֶף אָף וּמִי יַעֲמֹד לִפְנֵי קִנְאָֽה׃
5 ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
טוֹבָה תּוֹכַחַת מְגֻלָּה מֵאַהֲבָה מְסֻתָּֽרֶת׃
6 ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
נֶאֱמָנִים פִּצְעֵי אוֹהֵב וְנַעְתָּרוֹת נְשִׁיקוֹת שׂוֹנֵֽא׃
7 ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
נֶפֶשׁ שְׂבֵעָה תָּבוּס נֹפֶת וְנֶפֶשׁ רְעֵבָה כׇּל־מַר מָתֽוֹק׃
8 ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
כְּצִפּוֹר נוֹדֶדֶת מִן־קִנָּהּ כֵּֽן־אִישׁ נוֹדֵד מִמְּקוֹמֽוֹ׃
9 ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
שֶׁמֶן וּקְטֹרֶת יְשַׂמַּֽח־לֵב וּמֶתֶק רֵעֵהוּ מֵעֲצַת־נָֽפֶשׁ׃
10 ੧੦ ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
רֵעֲךָ (ורעה) [וְרֵעַ] אָבִיךָ אַֽל־תַּעֲזֹב וּבֵית אָחִיךָ אַל־תָּבוֹא בְּיוֹם אֵידֶךָ טוֹב שָׁכֵן קָרוֹב מֵאָח רָחֽוֹק׃
11 ੧੧ ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
חֲכַם בְּנִי וְשַׂמַּח לִבִּי וְאָשִׁיבָה חֹרְפִי דָבָֽר׃
12 ੧੨ ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
עָרוּם ׀ רָאָה רָעָה נִסְתָּר פְּתָאיִם עָבְרוּ נֶעֱנָֽשׁוּ׃
13 ੧੩ ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
קַח־בִּגְדוֹ כִּי־עָרַב זָר וּבְעַד נׇכְרִיָּה חַבְלֵֽהוּ׃
14 ੧੪ ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
מְבָרֵךְ רֵעֵהוּ ׀ בְּקוֹל גָּדוֹל בַּבֹּקֶר הַשְׁכֵּים קְלָלָה תֵּחָשֶׁב לֽוֹ׃
15 ੧੫ ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
דֶּלֶף טוֹרֵד בְּיוֹם סַגְרִיר וְאֵשֶׁת (מדונים) [מִדְיָנִים] נִשְׁתָּוָֽה׃
16 ੧੬ ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
צֹפְנֶיהָ צָפַן־רוּחַ וְשֶׁמֶן יְמִינוֹ יִקְרָֽא׃
17 ੧੭ ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
בַּרְזֶל בְּבַרְזֶל יָחַד וְאִישׁ יַחַד פְּנֵֽי־רֵעֵֽהוּ׃
18 ੧੮ ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
נֹצֵר תְּאֵנָה יֹאכַל פִּרְיָהּ וְשֹׁמֵר אֲדֹנָיו יְכֻבָּֽד׃
19 ੧੯ ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
כַּמַּיִם הַפָּנִים לַפָּנִים כֵּן לֵֽב־הָאָדָם לָאָדָֽם׃
20 ੨੦ ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol h7585)
שְׁאוֹל וַאֲבַדֹּה לֹא תִשְׂבַּעְנָה וְעֵינֵי הָאָדָם לֹא תִשְׂבַּֽעְנָה׃ (Sheol h7585)
21 ੨੧ ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
מַצְרֵף לַכֶּסֶף וְכוּר לַזָּהָב וְאִישׁ לְפִי מַהֲלָלֽוֹ׃
22 ੨੨ ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
אִם תִּכְתּֽוֹשׁ־אֶת־הָאֱוִיל ׀ בַּמַּכְתֵּשׁ בְּתוֹךְ הָרִיפוֹת בַּעֱלִי לֹא־תָסוּר מֵעָלָיו אִוַּלְתּֽוֹ׃
23 ੨੩ ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
יָדֹעַ תֵּדַע פְּנֵי צֹאנֶךָ שִׁית לִבְּךָ לַעֲדָרִֽים׃
24 ੨੪ ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
כִּי לֹא לְעוֹלָם חֹסֶן וְאִם־נֵזֶר לְדוֹר (דור) [וָדֽוֹר]׃
25 ੨੫ ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
גָּלָה חָצִיר וְנִרְאָה־דֶשֶׁא וְנֶאֶסְפוּ עִשְּׂבוֹת הָרִֽים׃
26 ੨੬ ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
כְּבָשִׂים לִלְבוּשֶׁךָ וּמְחִיר שָׂדֶה עַתּוּדִֽים׃
27 ੨੭ ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
וְדֵי ׀ חֲלֵב עִזִּים לְֽלַחְמְךָ לְלֶחֶם בֵּיתֶךָ וְחַיִּים לְנַעֲרוֹתֶֽיךָ׃

< ਕਹਾਉਤਾਂ 27 >