< ਕਹਾਉਤਾਂ 29 >
1 ੧ ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
Vīrs, kas pārmācīts, tomēr ciets, taps piepeši salauzts, un nebūs, kas dziedina.
2 ੨ ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।
Kad taisnie iet vairumā, tad ļaudis priecājās; bet kad bezdievīgais valda, tad ļaudis nopūšās.
3 ੩ ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
Kas gudrību mīļo, iepriecina savu tēvu; bet kas ar maukām pinās, tas izplītē savu mantu.
4 ੪ ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
Caur tiesu un taisnību ķēniņš dara valsti pastāvam; bet kas dāvanas plēš, tas to izposta.
5 ੫ ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
Kas otram mīksti pieglaužas, met tīklu viņa soļiem.
6 ੬ ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
Bezdievīgais savaldzinājās savos grēkos, bet taisnais priecājās un līksmojās.
7 ੭ ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
Taisnais ņem vērā nabaga žēlošanos; bezdievīgais par to nemaz nebēdā.
8 ੮ ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
Kam viss tik smiekls, sakurina pilsētu; bet gudrie apslāpē kaislību.
9 ੯ ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
Gudrs ar ģeķi pie tiesas, tad skaistās, tad smejas, galā netiek.
10 ੧੦ ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
Asins vīri ienīst bezvainīgo, bet taisnie rūpējās par viņa dvēseli.
11 ੧੧ ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
Ģeķis izkrata visu savu padomu, bet gudrs vīrs to patur pie sevis.
12 ੧੨ ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
Kungs, kas uz meliem klausa, tam visi kalpi blēži.
13 ੧੩ ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
Nabagi un mantas plēsēji sastop viens otru; abiem Tas Kungs dod acu gaismu.
14 ੧੪ ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
Ķēniņš, kas nabagiem nes taisnu tiesu, tā goda krēsls pastāvēs mūžīgi.
15 ੧੫ ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
Rīkste un pārmācība dod gudrību; bet bērns savā vaļā dara mātei kaunu.
16 ੧੬ ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
Kur bezdievīgie iet vairumā, tur vairojās grēki; bet taisnie redzēs viņu krišanu.
17 ੧੭ ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
Pārmāci savu dēlu, tad tev būs prieks no viņa un tavai dvēselei līksmība.
18 ੧੮ ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
Kur Dieva mācības nav, tur ļaudis nevaldāmi; bet svētīgs, kas mācību sargā.
19 ੧੯ ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
Kalps ar vārdiem nav mācams; lai gan labi prot, taču neklausa,
20 ੨੦ ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
Kad tu vīru redzi, kam veikla mēle, tad no muļķa vairāk cerības nekā no tāda.
21 ੨੧ ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
Kad kalpu no pirmā gala izlutina, tad pēcgalā grib būt par pašu dēlu.
22 ੨੨ ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
Ātrs cilvēks saceļ bāršanos, un sirdīgs vīrs padara daudz grēku.
23 ੨੩ ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
Cilvēka lepnība viņu gāzīs, bet pazemīgs gars panāks godu.
24 ੨੪ ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸਹੁੰ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ।
Kas ar zagli dalās, tas ienīst savu dvēseli; viņš dzird Dieva lāstus un nepierāda.
25 ੨੫ ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
Priekš cilvēkiem drebēt ieved valgos; bet kas uz To Kungu paļaujas, ir drošā vietā.
26 ੨੬ ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।
Daudzi meklē valdnieka vaigu; bet no Tā Kunga nāk katram tā tiesa.
27 ੨੭ ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।
Netaisnais riebj taisniem, un kas bezvainīgs savā ceļā, riebj bezdievīgam.