< ਕਹਾਉਤਾਂ 3 >
1 ੧ ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
Min Søn, glem ikke, hvad jeg har lært dig, dit Hjerte tage vare paa mine Bud!
2 ੨ ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
Thi en Række af Dage og Leveaar og Lykke bringer de dig.
3 ੩ ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
Godhed og Troskab vige ej fra dig, bind dem som Baand om din Hals, skriv dem paa dit Hjertes Tavle!
4 ੪ ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
Saa finder du Naade og Yndest i Guds og Menneskers Øjne.
5 ੫ ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
Stol paa HERREN af hele dit Hjerte, men forlad dig ikke paa din Forstand;
6 ੬ ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
hav ham i Tanke paa alle dine Veje, saa jævner han dine Stier.
7 ੭ ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
Hold ikke dig selv for viis, frygt HERREN og vig fra det onde;
8 ੮ ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
saa faar du Helse for Legemet, Lindring for dine Ledemod.
9 ੯ ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
Ær med din Velstand HERREN med Førstegrøden af al din Avl;
10 ੧੦ ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
da fyldes dine Lader med Korn, dine Perser svømmer over af Most.
11 ੧੧ ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
Min Søn, lad ej haant om HERRENS Tugt, vær ikke ked af hans Revselse;
12 ੧੨ ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
HERREN revser den, han elsker, han straffer den Søn, han har kær.
13 ੧੩ ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
Lykkelig den, der har opnaaet Visdom, den, der vinder sig Indsigt;
14 ੧੪ ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
thi den er bedre at købe end Sølv, bedre at vinde end Guld;
15 ੧੫ ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
den er mere værd end Perler, ingen Klenodier opvejer den;
16 ੧੬ ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
en Række af Dage er i dens højre, i dens venstre Rigdom og Ære;
17 ੧੭ ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
dens Veje er liflige Veje, og alle dens Stier er Lykke;
18 ੧੮ ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
den er et Livets Træ for dem, der griber den, lykkelig den, som holder den fast!
19 ੧੯ ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
HERREN grundlagde Jorden med Visdom, grundfæsted Himlen med Indsigt;
20 ੨੦ ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
ved hans Kundskab brød Strømmene frem, lader Skyerne Dug dryppe ned.
21 ੨੧ ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
Min Søn, tag Vare paa Snilde og Kløgt, de slippe dig ikke af Syne;
22 ੨੨ ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
saa bliver de Liv for din Sjæl og et yndigt Smykke til din Hals.
23 ੨੩ ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
Da vandrer du trygt din Vej, støder ikke imod med din Fod;
24 ੨੪ ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
sætter du dig, skal du ikke skræmmes, lægger du dig, skal din Søvn vorde sød;
25 ੨੫ ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
du skal ikke frygte uventet Rædsel, Uvejret, naar det kommer over gudløse;
26 ੨੬ ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
thi HERREN skal være din Tillid, han vogter din Fod, saa den ikke hildes.
27 ੨੭ ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
Nægt ikke den trængende Hjælp, naar det staar i din Magt at hjælpe;
28 ੨੮ ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
sig ej til din Næste: »Gaa og kom igen, jeg vil give i Morgen!« — saafremt du har det.
29 ੨੯ ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
Tænk ikke paa ondt mod din Næste, naar han tillidsfuldt bor i din Nærhed.
30 ੩੦ ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
Yp ikke Trætte med sagesløs Mand, naar han ikke har voldet dig Men.
31 ੩੧ ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
Misund ikke en Voldsmand, græm dig aldrig over hans Veje;
32 ੩੨ ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
thi den falske er HERREN en Gru; mod retsindig er han fortrolig;
33 ੩੩ ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
i den gudløses Hus er HERRENS Forbandelse, men retfærdiges Bolig velsigner han.
34 ੩੪ ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
Over for Spottere bruger han Spot, men ydmyge giver han Naade.
35 ੩੫ ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!
De vise faar Ære til Arv, men Taaber høster kun Skam.