< ਕਹਾਉਤਾਂ 3 >

1 ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
בְּ֭נִי תֹּורָתִ֣י אַל־תִּשְׁכָּ֑ח וּ֝מִצְוֹתַ֗י יִצֹּ֥ר לִבֶּֽךָ׃
2 ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
כִּ֤י אֹ֣רֶךְ יָ֭מִים וּשְׁנֹ֣ות חַיִּ֑ים וְ֝שָׁלֹ֗ום יֹוסִ֥יפוּ לָֽךְ׃
3 ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
חֶ֥סֶד וֶאֱמֶ֗ת אַֽל־יַעַ֫זְבֻ֥ךָ קָשְׁרֵ֥ם עַל־גַּרְגְּרֹותֶ֑יךָ כָּ֝תְבֵ֗ם עַל־ל֥וּחַ לִבֶּֽךָ׃
4 ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
וּמְצָא־חֵ֖ן וְשֵֽׂכֶל־טֹ֑וב בְּעֵינֵ֖י אֱלֹהִ֣ים וְאָדָֽם׃ פ
5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
בְּטַ֣ח אֶל־יְ֭הוָה בְּכָל־לִבֶּ֑ךָ וְאֶל־בִּֽ֝ינָתְךָ֗ אַל־תִּשָּׁעֵֽן׃
6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
בְּכָל־דְּרָכֶ֥יךָ דָעֵ֑הוּ וְ֝ה֗וּא יְיַשֵּׁ֥ר אֹֽרְחֹתֶֽיךָ׃
7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
אַל־תְּהִ֣י חָכָ֣ם בְּעֵינֶ֑יךָ יְרָ֥א אֶת־יְ֝הוָ֗ה וְס֣וּר מֵרָֽע׃
8 ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
רִ֭פְאוּת תְּהִ֣י לְשָׁרֶּ֑ךָ וְ֝שִׁקּ֗וּי לְעַצְמֹותֶֽיךָ׃
9 ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
כַּבֵּ֣ד אֶת־יְ֭הוָה מֵהֹונֶ֑ךָ וּ֝מֵרֵאשִׁ֗ית כָּל־תְּבוּאָתֶֽךָ׃
10 ੧੦ ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
וְיִמָּלְא֣וּ אֲסָמֶ֣יךָ שָׂבָ֑ע וְ֝תִירֹ֗ושׁ יְקָבֶ֥יךָ יִפְרֹֽצוּ׃ פ
11 ੧੧ ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
מוּסַ֣ר יְ֭הוָה בְּנִ֣י אַל־תִּמְאָ֑ס וְאַל־תָּ֝קֹ֗ץ בְּתֹוכַחְתֹּֽו׃
12 ੧੨ ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
כִּ֤י אֶ֥ת אֲשֶׁ֣ר יֶאֱהַ֣ב יְהוָ֣ה יֹוכִ֑יחַ וּ֝כְאָ֗ב אֶת־בֵּ֥ן יִרְצֶֽה׃
13 ੧੩ ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
אַשְׁרֵ֣י אָ֭דָם מָצָ֣א חָכְמָ֑ה וְ֝אָדָ֗ם יָפִ֥יק תְּבוּנָֽה׃
14 ੧੪ ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
כִּ֤י טֹ֣וב סַ֭חְרָהּ מִסְּחַר־כָּ֑סֶף וּ֝מֵחָר֗וּץ תְּבוּאָתָֽהּ׃
15 ੧੫ ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
יְקָ֣רָה הִ֭יא מִפְּנִיִּים (מִפְּנִינִ֑ים) וְכָל־חֲ֝פָצֶ֗יךָ לֹ֣א יִֽשְׁווּ־בָֽהּ׃
16 ੧੬ ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
אֹ֣רֶךְ יָ֭מִים בִּֽימִינָ֑הּ בִּ֝שְׂמֹאולָ֗הּ עֹ֣שֶׁר וְכָבֹֽוד׃
17 ੧੭ ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
דְּרָכֶ֥יהָ דַרְכֵי־נֹ֑עַם וְֽכָל־נְתִ֖יבֹותֶ֣יהָ שָׁלֹֽום׃
18 ੧੮ ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
עֵץ־חַיִּ֣ים הִ֭יא לַמַּחֲזִיקִ֣ים בָּ֑הּ וְֽתֹמְכֶ֥יהָ מְאֻשָּֽׁר׃ פ
19 ੧੯ ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
יְֽהוָ֗ה בְּחָכְמָ֥ה יָֽסַד־אָ֑רֶץ כֹּונֵ֥ן שָׁ֝מַ֗יִם בִּתְבוּנָֽה׃
20 ੨੦ ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
בְּ֭דַעְתֹּו תְּהֹומֹ֣ות נִבְקָ֑עוּ וּ֝שְׁחָקִ֗ים יִרְעֲפוּ־טָֽל׃
21 ੨੧ ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
בְּ֭נִי אַל־יָלֻ֣זוּ מֵעֵינֶ֑יךָ נְצֹ֥ר תֻּ֝שִׁיָּ֗ה וּמְזִמָּֽה׃
22 ੨੨ ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
וְיִֽהְי֣וּ חַיִּ֣ים לְנַפְשֶׁ֑ךָ וְ֝חֵ֗ן לְגַרְגְּרֹתֶֽיךָ׃
23 ੨੩ ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
אָ֤ז תֵּלֵ֣ךְ לָבֶ֣טַח דַּרְכֶּ֑ךָ וְ֝רַגְלְךָ֗ לֹ֣א תִגֹּֽוף׃
24 ੨੪ ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
אִם־תִּשְׁכַּ֥ב לֹֽא־תִפְחָ֑ד וְ֝שָׁכַבְתָּ֗ וְֽעָרְבָ֥ה שְׁנָתֶֽךָ׃
25 ੨੫ ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
אַל־תִּ֭ירָא מִפַּ֣חַד פִּתְאֹ֑ם וּמִשֹּׁאַ֥ת רְ֝שָׁעִ֗ים כִּ֣י תָבֹֽא׃
26 ੨੬ ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
כִּֽי־יְ֭הוָה יִהְיֶ֣ה בְכִסְלֶ֑ךָ וְשָׁמַ֖ר רַגְלְךָ֣ מִלָּֽכֶד׃
27 ੨੭ ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
אַל־תִּמְנַע־טֹ֥וב מִבְּעָלָ֑יו בִּהְיֹ֨ות לְאֵ֖ל יָדֶיךָ (יָדְךָ֣) לַעֲשֹֽׂות׃
28 ੨੮ ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
אַל־תֹּ֘אמַ֤ר לְרֵעֶיךָ (לְרֵֽעֲךָ֨ ׀) לֵ֣ךְ וָ֭שׁוּב וּמָחָ֥ר אֶתֵּ֗ן וְיֵ֣שׁ אִתָּֽךְ׃
29 ੨੯ ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
אַל־תַּחֲרֹ֣שׁ עַל־רֵעֲךָ֣ רָעָ֑ה וְהֽוּא־יֹושֵׁ֖ב לָבֶ֣טַח אִתָּֽךְ׃
30 ੩੦ ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
אַל־תָּרֹוב (תָּרִ֣יב) עִם־אָדָ֣ם חִנָּ֑ם אִם־לֹ֖א גְמָלְךָ֣ רָעָֽה׃
31 ੩੧ ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
אַל־תְּ֭קַנֵּא בְּאִ֣ישׁ חָמָ֑ס וְאַל־תִּ֝בְחַ֗ר בְּכָל־דְּרָכָֽיו׃
32 ੩੨ ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
כִּ֤י תֹועֲבַ֣ת יְהוָ֣ה נָלֹ֑וז וְֽאֶת־יְשָׁרִ֥ים סֹודֹֽו׃
33 ੩੩ ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
מְאֵרַ֣ת יְ֭הוָה בְּבֵ֣ית רָשָׁ֑ע וּנְוֵ֖ה צַדִּיקִ֣ים יְבָרֵֽךְ׃
34 ੩੪ ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
אִם־לַלֵּצִ֥ים הֽוּא־יָלִ֑יץ וְלַעֲנִיִּים (וְ֝לַעֲנָוִ֗ים) יִתֶּן־חֵֽן׃
35 ੩੫ ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!
כָּ֭בֹוד חֲכָמִ֣ים יִנְחָ֑לוּ וּ֝כְסִילִ֗ים מֵרִ֥ים קָלֹֽון׃ פ

< ਕਹਾਉਤਾਂ 3 >