< ਕਹਾਉਤਾਂ 30 >
1 ੧ ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
雅基的儿子亚古珥的言语就是真言。 这人对以铁和乌甲说:
2 ੨ ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
我比众人更蠢笨, 也没有人的聪明。
3 ੩ ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
我没有学好智慧, 也不认识至圣者。
4 ੪ ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
谁升天又降下来? 谁聚风在掌握中? 谁包水在衣服里? 谁立定地的四极? 他名叫什么? 他儿子名叫什么? 你知道吗?
5 ੫ ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
神的言语句句都是炼净的; 投靠他的,他便作他们的盾牌。
6 ੬ ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
他的言语,你不可加添, 恐怕他责备你,你就显为说谎言的。
7 ੭ ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
我求你两件事, 在我未死之先,不要不赐给我:
8 ੮ ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
求你使虚假和谎言远离我; 使我也不贫穷也不富足; 赐给我需用的饮食,
9 ੯ ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
恐怕我饱足不认你,说: 耶和华是谁呢? 又恐怕我贫穷就偷窃, 以致亵渎我 神的名。
10 ੧੦ ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
你不要向主人谗谤仆人, 恐怕他咒诅你,你便算为有罪。
11 ੧੧ ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
有一宗人,咒诅父亲, 不给母亲祝福。
12 ੧੨ ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
有一宗人,自以为清洁, 却没有洗去自己的污秽。
13 ੧੩ ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
有一宗人,眼目何其高傲, 眼皮也是高举。
14 ੧੪ ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
有一宗人,牙如剑,齿如刀, 要吞灭地上的困苦人和世间的穷乏人。
15 ੧੫ ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
蚂蟥有两个女儿, 常说:给呀,给呀! 有三样不知足的, 连不说“够的”共有四样:
16 ੧੬ ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol )
就是阴间和石胎, 浸水不足的地,并火。 (Sheol )
17 ੧੭ ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
戏笑父亲、藐视而不听从母亲的, 他的眼睛必为谷中的乌鸦啄出来,为鹰雏所吃。
18 ੧੮ ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
我所测不透的奇妙有三样, 连我所不知道的共有四样:
19 ੧੯ ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
就是鹰在空中飞的道; 蛇在磐石上爬的道; 船在海中行的道; 男与女交合的道。
20 ੨੦ ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
淫妇的道也是这样: 她吃了,把嘴一擦就说: 我没有行恶。
21 ੨੧ ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
使地震动的有三样, 连地担不起的共有四样:
22 ੨੨ ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
就是仆人作王; 愚顽人吃饱;
23 ੨੩ ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
丑恶的女子出嫁; 婢女接续主母。
24 ੨੪ ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
地上有四样小物,却甚聪明:
25 ੨੫ ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
蚂蚁是无力之类, 却在夏天预备粮食。
26 ੨੬ ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
沙番是软弱之类, 却在磐石中造房。
27 ੨੭ ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
蝗虫没有君王, 却分队而出。
28 ੨੮ ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
守宫用爪抓墙, 却住在王宫。
29 ੨੯ ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
步行威武的有三样, 连行走威武的共有四样:
30 ੩੦ ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
就是狮子—乃百兽中最为猛烈、无所躲避的,
31 ੩੧ ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
猎狗,公山羊,和无人能敌的君王。
32 ੩੨ ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
你若行事愚顽,自高自傲, 或是怀了恶念,就当用手捂口。
33 ੩੩ ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।
摇牛奶必成奶油; 扭鼻子必出血。 照样,激动怒气必起争端。