< ਕਹਾਉਤਾਂ 31 >
1 ੧ ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
Lemuelin, Massan kuninkaan, sanat, joilla hänen äitinsä kasvatti häntä.
2 ੨ ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
Mitä, poikani; mitä, kohtuni poika; mitä, lupausteni poika?
3 ੩ ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
Älä anna voimaasi naisille, vaellustasi kuningasten turmelijatarten valtaan.
4 ੪ ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
Ei sovi kuningasten, Lemuel, ei sovi kuningasten viiniä juoda eikä ruhtinasten kysellä: "Missä väkijuomaa?"
5 ੫ ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
Muutoin hän juodessaan unhottaa, mitä saädetty on, ja vääntelee kaikkien kurjuuden lasten oikeuden.
6 ੬ ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
Antakaa väkevää juomaa menehtyvälle ja viiniä murhemielisille.
7 ੭ ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
Sellainen juokoon ja unhottakoon köyhyytensä älköönkä enää vaivaansa muistelko.
8 ੮ ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
Avaa suusi mykän hyväksi, oikeuden hankkimiseksi kaikille sortuville.
9 ੯ ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
Avaa suusi, tuomitse oikein, hanki kurjalle ja köyhälle oikeus.
10 ੧੦ ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
Kelpo vaimon kuka löytää? Sellaisen arvo on helmiä paljon kalliimpi.
11 ੧੧ ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
Hänen miehensä sydän häneen luottaa, eikä siltä mieheltä riistaa puutu.
12 ੧੨ ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
Hän tekee miehellensä hyvää, ei pahaa, kaikkina elinpäivinänsä.
13 ੧੩ ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
Hän puuhaa villat ja pellavat ja halullisin käsin askartelee.
14 ੧੪ ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
Hän on kauppiaan laivojen kaltainen: leipänsä hän noutaa kaukaa.
15 ੧੫ ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
Kun yö vielä on, hän nousee ja antaa ravinnon perheellensä, piioilleen heidän osansa.
16 ੧੬ ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
Hän haluaa peltoa ja hankkii sen, istuttaa viinitarhan kättensä hedelmällä.
17 ੧੭ ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
Hän voimalla vyöttää kupeensa ja käsivartensa vahvistaa.
18 ੧੮ ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
Hankkeensa hän huomaa käyvän hyvin, ei sammu hänen lamppunsa yöllä.
19 ੧੯ ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
Hän ojentaa kätensä kehrävarteen ja käyttelee värttinää kämmenissään.
20 ੨੦ ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
Hän avaa kätensä kurjalle, ojentaa köyhälle molemmat kätensä.
21 ੨੧ ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
Ei pelkää hän perheensä puolesta lunta, sillä koko hänen perheensä on puettu purppuravillaan.
22 ੨੨ ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
Hän valmistaa itsellensä peitteitä; hienoa pellavaa ja punapurppuraa on hänen pukunsa.
23 ੨੩ ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
Hänen miehensä on tunnettu porteissa, maanvanhinten seassa istuessansa.
24 ੨੪ ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
Hän aivinapaitoja tekee ja myy, vöitä hän kauppiaalle toimittaa.
25 ੨੫ ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
Vallalla ja kunnialla hän on vaatetettu, ja hän nauraa tulevalle päivälle.
26 ੨੬ ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
Suunsa hän avaa viisauden sanoihin, hänen kielellään on lempeä opetus.
27 ੨੭ ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
Hän tarkkaa talonsa menoa, eikä hän laiskan leipää syö.
28 ੨੮ ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
Hänen poikansa nousevat ja kiittävät hänen onneansa; hänen miehensä nousee ja ylistää häntä:
29 ੨੯ ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
"Paljon on naisia, toimellisia menoissaan, mutta yli niitten kaikkien kohoat sinä".
30 ੩੦ ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
Pettävä on sulous, kauneus katoavainen; ylistetty se vaimo, joka Herraa pelkää!
31 ੩੧ ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
Suokaa hänen nauttia kättensä hedelmiä, hänen tekonsa häntä porteissa ylistäkööt.