< ਕਹਾਉਤਾਂ 31 >

1 ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
Pawòl a wa Lemuel yo; pwofesi ke manman li te ansegne li a:
2 ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
“O fis mwen an! O fis a vant mwen an! O fis a ve mwen yo!
3 ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
Pa bay fòs ou a fanm, ni wout ou a sila ki konn detwi wa yo.
4 ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
Se pa pou wa yo, O Lemuel, se pa pou wa yo bwè diven, ni pou chèf yo ta bwè diven,
5 ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
Paske y ap bwè epi vin bliye dekrè ki te fèt la, e tòde dwa a sila ki aflije yo.
6 ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
Bay bwason fò a sila k ap peri a, ak diven a sila ki gen lavi anmè a.
7 ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
Kite li bwè pou bliye mizè li e pa sonje pwoblèm li ankò.
8 ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
Ouvri bouch ou pou bèbè a; pou dwa yo a tout sila ki san sekou.
9 ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
Ouvri bouch ou, fè jijman ak dwati, e defann dwa a aflije yo ak endijan an.”
10 ੧੦ ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
Yon madanm ki ekselan, se kilès ki ka twouve li? Paske valè li depase bijou.
11 ੧੧ ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
Kè a mari li mete konfyans nan li e li p ap manke reyisi.
12 ੧੨ ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
Li fè l sa ki bon e pa sa ki mal pandan tout jou lavi li.
13 ੧੩ ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
Li chache lèn ak len e travay avèk men l ak kè kontan.
14 ੧੪ ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
Li tankou bato komès; li mennen manje li soti byen lwen.
15 ੧੫ ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
Anplis, li leve pandan li toujou fènwa pou bay manje a tout lakay li, ak yon pòsyon pou sèvant li yo.
16 ੧੬ ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
Li konsidere yon chan e achte li. Ak benefis travay li, li plante yon chan rezen.
17 ੧੭ ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
Li mare senti l ak gwo fòs pou fè bra li vin fò.
18 ੧੮ ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
Li santi ke siksè li bon; lanp li pa janm etenn lannwit.
19 ੧੯ ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
Li lonje men l vè aparèy tise a e men l kenbe l.
20 ੨੦ ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
Li lonje men l vè pòv yo avèk sila ki gen bezwen an.
21 ੨੧ ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
Lakay li pa fè krent pou lanèj, paske tout lakay abiye an wouj.
22 ੨੨ ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
Li fè kouvèti pou tèt li; tout vètman li se twal fen blan ak mov.
23 ੨੩ ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
Mari li byen rekonèt nan pòtay lavil yo, lè l chita pami ansyen a peyi yo.
24 ੨੪ ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
Li fè vètman an len pou vann yo, e founi sentiwon a tout komèsan yo.
25 ੨੫ ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
Fòs ak respè se abiman li e li souri a lavni.
26 ੨੬ ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
Li ouvri bouch li avèk sajès e enstriksyon ladousè sou lang li.
27 ੨੭ ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
Li gade byen tout afè lakay li e li pa manje pen laparès.
28 ੨੮ ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
Pitit li yo leve e beni li; mari li tou ba li gwo lwanj pou di l:
29 ੨੯ ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
“Anpil fi te fè byen bon; men ou pi bon anpil pase yo tout.”
30 ੩੦ ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
Chàm konn twonpe e bèlte konn vanite; men se fanm nan ki krent SENYÈ a k ap resevwa lwanj.
31 ੩੧ ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
Ba li sa ke men l te pwodwi, epi kite zèv li yo fè lwanj li nan pòtay yo.

< ਕਹਾਉਤਾਂ 31 >